Friday, February 3, 2023

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਗਮ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕੀਤਾ ਗਿਆ।ਜਿਸ ਵਿੱਚ ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਫਲੋਰੈਂਸ ਨਾਇਟਿੰਗੇਲ ਦੀ ਜੀਵਨ ਸ਼ੈਲੀ ਅਤੇ ਮਨੁੱਖਤਾ ਪ੍ਰਤੀ ਸਮਰਪਣ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਫਲੋਰੈਂਸ ਨਾਇਟਿੰਗੇਲ ਨੇ ਸੰਸਾਰ ’ਚ ਸੇਵਾ ਭਾਵਨਾ ਜਗਾਈ ਹੈ।ਡਾ. ਅਮਨਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਡਾ: ਨੀਲਮ ਹੰਸ ਅਤੇ ਵੱਖ-ਵੱਖ ਕਲਾਸਾਂ ਦੇ ਇੰਚਾਰਜ਼ਾਂ ਨੇ ਮਿਲ ਕੇ ਸ਼ਮਾ ਰੌਸ਼ਨ ਕੀਤੀ।ਡਾ. ਅਮਨਪ੍ਰੀਤ ਕੌਰ ਵਲੋਂ ਨਰਸਿੰਗ ਕੋਰਸ ਸਮੇਤ ਹੋਰ ਸਰਟੀਫਿਕੇਟ ੍ਰਕੋਰਸਾਂ ’ਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਤੋਂ ਨਰਸਿੰਗ ਕਿੱਤੇ ਪ੍ਰਤੀ ਈਮਾਨਦਾਰੀ, ਲਗਨ, ਮਿਹਨਤ ਅਤੇ ਦਇਆ ਭਾਵਨਾ ਨਾਲ ਸੇਵਾ ਨਿਭਾਉਣ ਲਈ ਮੋਮਬੱਤੀਆਂ ਜਗਾ ਕੇ ਸਹੁੰ ਚੁੱਕਾਈ ਗਈ।ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Check Also

ਸਰਕਾਰੀ ਸੀਨੀ./ ਸੈਕੰ. ਸਕੁਲ (ਲੜਕੇ) ਸਮਰਾਲਾ ਵਿਖੇ ਸੈਸ਼ਨ 2023-24 ਲਈ ਦਾਖ਼ਲਾ ਮੁਹਿੰਮ ਦਾ ਆਗਾਜ਼

ਸਮਰਾਲਾ, 2 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ …