Friday, March 29, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਇਕ ਹੋਰ ਕੇਂਦਰ ਸਥਾਪਿਤ

ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਸਰਾਂ ਨਜ਼ਦੀਕ ਇਕ ਹੋਰ ਪੁੱਛਗਿਛ ਕੇਂਦਰ ਸਥਾਪਤ ਕੀਤਾ ਹੈ।ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਇਕ ਸਹਾਇਤਾ ਕੇਂਦਰ ਕਾਰਜਸ਼ੀਲ ਹੈ।ਇਹ ਦੋਵੇਂ ਕੇਂਦਰ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਕੇਂਦਰ ਨਾਲ ਜੋੜੇ ਗਏ ਹਨ।ਅੱਜ ਕਾਰਜਸ਼ੀਲ ਕੀਤੇ ਗਏ ਪੁੱਛਗਿਛ ਕੇਂਦਰ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਰਦਾਸ ਉਪਰੰਤ ਕੀਤਾ।ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਤੋਂ ਬਾਹਰਲੇ ਸੂਬਿਆਂ ਦੀਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਅਤੇ ਇਥੇ ਸਥਿਤ ਅਸਥਾਨਾਂ, ਸਰਾਵਾਂ ਤੇ ਲੰਗਰ ਆਦਿ ਬਾਰੇ ਜਾਣਕਾਰੀ ਇਨ੍ਹਾਂ ਕੇਂਦਰਾਂ ਰਾਹੀਂ ਦਿੱਤੀ ਜਾਵੇਗੀ।ਇਥੇ ਸਿੱਖੀ ਨਾਲ ਸਬੰਧਤ ਵੱਖ-ਵੱਖ ਭਾਸ਼ਾਵਾਂ ਦਾ ਸਾਹਿਤ ਵੀ ਸੰਗਤ ਨੂੰ ਮੁਹੱਈਆ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਭਾਵੇਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਕੇਂਦਰ ਵਿਖੇ ਸੂਚਨਾ ਅਫ਼ਸਰ ਤੇ ਗਾਈਡ ਨਿਰੰਤਰ ਸੇਵਾਵਾਂ ਦੇ ਰਹੇ ਹਨ, ਪਰੰਤੂ ਵੱਖ-ਵੱਖ ਪਾਸਿਆਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਵੇਸ਼ ਕਰਨ ਵਾਲੀ ਸੰਗਤ ਲਈ ਇਹ ਸਹਾਇਤਾ ਕੇਂਦਰ ਫਾਇਦੇਮੰਦ ਸਾਬਤ ਹੋਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਪਰਮਜੀਤ ਸਿੰਘ ਹਰਿਆਣਾ, ਸਾਬਕਾ ਮੀਤ ਸਕੱਤਰ ਭਰਪੂਰ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ਼ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਗੁਰਨਾਮ ਸਿੰਘ, ਮਨਜੀਤ ਸਿੰਘ, ਅਜ਼ਾਦਦੀਪ ਸਿੰਘ, ਮੇਜਰ ਸਿੰਘ, ਮੈਨੇਜਰ ਸੁਖਰਾਜ ਸਿੰਘ, ਹਰਪ੍ਰੀਤ ਸਿੰਘ, ਜਗਤਾਰ ਸਿੰਘ, ਸਤਨਾਮ ਸਿੰਘ ਰਿਆੜ, ਨਰਿੰਦਰ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ, ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਜਤਿੰਦਰਪਾਲ ਸਿੰਘ ਆਦਿ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …