Thursday, April 18, 2024

ਨਵੀਂ ਉਦਯੋਗਿਕ ਨੀਤੀ ‘ਚ ਸਨਅਤਕਾਰਾਂ ਦਾ ਰੱਖਾਂਗੇ ਵਿਸ਼ੇਸ਼ ਧਿਆਨ – ਈ.ਟੀ.ਓ

ਪਹਿਲੀ ਵਾਰ ਪੰਜਾਬ ਦੇ 86 ਫੀਸਦੀ ਲੋਕਾਂ ਦੇ ਘਰ ਦਾ ਬਿੱਲ ਆਇਆ ਜ਼ੀਰੋ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਵਿੱਚ ਬਿਜਲੀ ਦੇ ਖੇਤਰ ਵਿੱਚ ਸਨਅਤਕਾਰਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਤਾਂ ਜੋ ਪੰਜਾਬ ਦੀ ਸਨਅਤ ਮੁੜ ਆਪਣੇ ਪੈਰਾਂ ਦੇ ਖੜ੍ਹੀ ਹੋ ਸਕੇ।ਈ.ਟੀ.ਓ ਨੇ ਪੀ.ਐਚ.ਡੀ ਚੈਂਬਰ ਆਫ ਕਮਰਸ ਐਂਡ ਇੰਡਸਟਰੀ ਵਲੋਂ ਕਰਵਾਏ ਜਾ ਰਹੇ 16ਵੇਂ ਪਾਈਟੈਕਸ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਬਿਜਲੀ ਮੰਤਰੀ ਨੇ ਕਿਹਾ ਕਿ ਕੋਈ ਵੀ ਸੰਗਤ ਤਦ ਤੱਕ ਆਪਣੇ ਪੈਰਾਂ ਤੇ ਖੜ੍ਹੀ ਨਹੀਂ ਹੋ ਸਕਦੀ ਜੱਦ ਤੱਕ ਉਸਨੂੰ ਕਿ ਬਿਜਲੀ ਸਪਲਾਈ ਠੀਕ ਢੰਗ ਨਾਲ ਮੁਹੱਈਆ ਨਾ ਹੋਵੇ।ਉਨਾਂ ਕਿਹਾ ਕਿ ਸਾਡਾ ਮੁੱਖ ਮਕਸਦ ਬਿਜਲੀ ਸਮਰੱਥਾ ਨੂੰ ਵੱਧਾ ਕੇ 24 ਘੰਟੇ ਬਿਜਲੀ ਦੀ ਸਪਲਾਈ ਕਰਨਾ ਹੈ।ਉਨਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ 86 ਫੀਸਦੀ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਏ ਹਨ ਅਤੇ ਜਿਨਾਂ ਨੂੰ ਵੱਧਾ ਕੇ ਅਸੀਂ 93 ਫੀਸਦੀ ਤੱਕ ਲੈ ਕੇ ਜਾਣਾ ਹੈ।ਉਨਾਂ ਕਿਹਾ ਕਿ ਟੂਰਿਜ਼ਮ, ਐਗਰੀਕਲਚਰ ਤੇ ਟੈਕਸਟਾਈਲ ਪੰਜਾਬ ਦੇ ਲੋਕਾਂ ਦਾ ਮੁੱਖ ਆਧਾਰ ਹੈ ਅਤੇ ਸਰਕਾਰ ਆਪਣੀ ਨੀਤੀ ਬਣਾਉਣ ਸਮੇਂ ਇਨਾਂ ਖੇਤਰਾਂ ਵੱਖ ਵਿਸ਼ੇਸ਼ ਧਿਆਨ ਦੇਵੇਗੀ।
ਈ.ਟੀ.ਓ ਨੇ ਕਿਹਾ ਕਿ ਉਦਯੋਗਪਤੀ ਪੰਜਾਬ ਵਿੱਚ ਨਿਵੇਸ਼ ਕਰਨ ਸਰਕਾਰ ਉਨਾਂ ਨੂੰ ਪੂਰਾ ਸਹਿਯੋਗ ਦੇਵੇਗੀ। ਉਨਾਂ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਪੰਜਾਬ ਵਿੱਚ ਵੱਧ ਤੋਂ ਵੱਧ ਉਦਯੋਗ ਆਉਣ ਤਾਂ ਜੋ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਜਾ ਸਕਣ ਤੇ ਬੇਰੁਜ਼ਗਾਰੀ ਦਾ ਖਾਤਮਾ ਕੀਤਾ ਜਾ ਸਕੇ।ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਯਤਨ ਹੈ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਮਾਮਲੇ ਵਿੱਚ ਆਤਮਨਿਰਭਰ ਬਣਾਇਆ ਜਾਵੇ।
ਭਾਰਤ ਸਰਕਾਰ ਦੇ ਉਦਯੋਗ ਅਤੇ ਵਣਜ ਮੰਤਰਾਲਾ ਬੋਰਡ ਦੇ ਮੈਂਬਰ ਡਾ. ਅਸ਼ੋਕ ਖੰਨਾ ਅਤੇ ਪੀ.ਐਚ.ਡੀ ਚੈਂਬਰ ਆਫ ਕਮਰਸ ਪੰਜਾਬ ਦੇ ਚੇਅਰਮੈਨ ਨੇ ਹਰਭਜਨ ਸਿੰਘ ਈ.ਟੀ.ਓ ਬਿਜਲੀ ਮੰਤਰੀ ਪੰਜਾਬ ਨੂੰ ਉਥੇ ਪਹੁੰਚਣ ‘ਤੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਅਤੇ ਪਿਆਰੇ ਲਾਲ ਸੇਠ ਵੀ ਹਾਜ਼ਰ ਸਨ।

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …