Friday, April 19, 2024

ਮਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਘਰਖਣਾ ਵਲੋਂ ਬੱਚਿਆਂ ਦੇ ਟੂਰ ਦਾ ਆਯੋਜਨ

ਸਮਰਾਲਾ, 13 ਦਸੰਬਰ (ਇੰਦਰਜੀਤ ਸਿੰੰਘ ਕੰਗ) – ਮਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਘਰਖਣਾ ਵਲੋਂ ਪਿੰਡ ਘਰਖਣਾ ਦੇ ਪੰਜਵੀਂ ਤੋਂ ਅੱਠਵੀਂ ਦੇ ਬੱਚਿਆਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਹਿੱਤ ਕਾਰਜ਼ ਕਰਦੇ ਹੋਏ ਇਕ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ।ਕਲੱਬ ਦੇ ਪ੍ਰਧਾਨ ਮਨਵੀਰ ਸਿੰਘ ਅਤੇ ਸਕੱਤਰ ਜਤਿੰਦਰ ਸਿੰਘ ਘੈਂਟ ਨੇ ਦੱਸਿਆ ਕਿ ਇਹ ਵਿੱਦਿਅਕ ਟੂਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਦਿਆਂ ਦਾਸਤਾਨ-ਏ-ਸ਼ਹਾਦਤ ਸ੍ਰੀ ਚਮਕੌਰ ਸਾਹਿਬ, ਗੁਰਦੁਆਰਾ ਗੜ੍ਹੀ ਸਾਹਿਬ, ਗੁਰੁਦਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੰਡ ਸਾਹਿਬ ਵਿਖੇ ਲਿਜਾਇਆ ਗਿਆ।ਕਲੱਬ ਦੇ ਮੈਂਬਰ ਗਗਨਦੀਪ ਸਿੰਘ ਨੇ ਦੱਸਿਆ ਕਿ ਇਹ ਟੂਰ ਕਲੱਬ ਵਲੋਂ ਸਪਾਂਸਰ ਕੀਤਾ ਗਿਆ ਅਤੇ ਬੱਚਿਆਂ ਨੂੰ ਖਾਣ ਪੀਣ ਦਾ ਸਾਰਾ ਸਮਾਨ ਮੁਹੱਈਆ ਕਰਾਇਆ ਗਿਆ ਇਸ ਟੂਰ ਵਿੱਚ ਗੁਰਮੀਤ ਸਿੰਘ ਗੀਤਾ ਪੰਚ ਕਰਨਵੀਰ ਸਿੰਘ, ਗੁਰਪ੍ਰੀਤ ਸਿੰਘ ਕੈਨੇਡਾ, ਰਾਜਵਿੰਦਰ ਮਾਨ ਅਤੇ ਅਜੈ ਵਰਮਾ ਦਾ ਵਿਸ਼ੇਸ਼ ਸਹਿਯੋਗ ਰਿਹਾ।ਟੂਰ ਦੌਰਾਨ ਬੱਚਿਆਂ ਨੂੰ ਗੁਰੂ ਸਾਹਿਬਾਨਾਂ ਵਾਰੇ ਜਾਣਕਾਰੀ ਮਾਸਟਰ ਹਰਮਨਦੀਪ ਸਿੰਘ ਮੰਡ ਅਤੇ ਸਰਬਜੀਤ ਸਿੰਘ ਘਰਖਣਾ ਵਲੋਂ ਦਿੱਤੀ ਗਈ।ਇਸ ਟੂਰ ਨਾਲ ਬੱਚਿਆਂ ਨੂੰ ਆਪਣੇ ਗੌਰਵਮਈ ਸਿੱਖ ਇਤਿਹਾਸ ਸਬੰਧੀ ਸਵਾਲ ਵੀ ਪੁੱਛੇ ਗਏ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …