Saturday, April 20, 2024

ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰੋਫਾਰਮਾ ਭਰਨ ਦੀ ਪ੍ਰਕਿਰਿਆ ਜਾਰੀ – ਇੰਚਾਰਜ਼ ਬਲਦੇਵ ਸਿੰਘ

ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਇਤਿਹਾਸਿਕ ਅਸਥਾਨ ਗੁਰਦਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਆਈਆਂ ਸੰਗਤਾਂ ਦੇ ਕੋਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਫਾਰਮ ਭਰਵਾਏ ਜਾ ਰਹੇ ਹਨ।ਪੱਤਰਕਾਰਾਂ ਨਾਲ ਗੱਲ ਕਰਦਿਆਂ ਇੰਚਾਰਜ਼ ਬਲਦੇਵ ਸਿੰਘ ਨੇ ਦੱਸਿਆ ਕਿ ਸੰਗਤਾਂ ਕੋਲੋਂ ਭਰਵਾਏ ਗਏ ਇਹ ਫਾਰਮ ਪੰਜਾਬ ਦੇ ਰਾਜਪਾਲ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ, ਤਾਂ ਜੋ ਸੰਵਿਧਾਨ ਮੁਤਾਬਿਕ ਪਿਛਲੇ ਕਾਫੀ ਸਾਲਾਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜੇਲਾਂ ਵਿਚੋਂ ਰਿਹਾਅ ਕਰਵਾਇਆ ਜਾ ਸਕੇ।ਉਨਾਂ ਕਿਹਾ ਕਿ ਫਾਂਸੀ ਦੀਆਂ ਸਜ਼ਾਵਾਂ ਕੱਟ ਰਹੇ ਰਾਜੀਵ ਗਾਂਧੀ ਦੇ ਕਾਤਲਾਂ, ਗੁਜਰਾਤ ‘ਚ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਤੋਂ ਇਲਾਵਾ ਬਲਾਤਕਾਰੀਆਂ ਨੂੰ ਰਿਹਾਅ ਕੀਤਾ ਗਿਆ।ਪਰ 2019 ਨੂੰ ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ 550 ਸਾਲਾ ਪ੍ਰਕਾਸ਼ ਪੁਰਬ ‘ਤੇ ਕੁੱਝ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਜਾਰੀ ਕੀਤਾ ਨੋਟੀਫਿਕੇਸ਼ਨ ਲਾਗੂ ਨਾ ਕਰਕੇ ਕਨੂੰਨ ਦੀ ਉਲੰਘਣਾ ਕੀਤੀ ਗਈ।ਜਿਸ ਕਾਰਣ ਸਮੁੱਚੇ ਸੰਸਾਰ ‘ਚ ਵੱਸਦੇ ਸਿੱਖਾਂ ਵਿੱਚ ਰੋਸ ਅੱਜ ਵੀ ਦੇਖਣ ਨੂੰ ਮਿਲ ਰਿਹਾ ਹੈ।ਇਸ ਮੋਕੇ ਅਮਨਦੀਪ ਸਿੰਘ, ਤਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਅਰਵਿੰਦ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮੋਜ਼ੂਦ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …