Thursday, March 28, 2024

ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਇਕਾਈ ਸਮਰਾਲਾ ਵਲੋਂ ‘ਪੈਨਸ਼ਨਰ ਡੇਅ’ ਮਨਾਇਆ

ਸਮਰਾਲਾ, 16 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਇਕਾਈ ਸਮਰਾਲਾ ਵਲੋਂ ਸੰਘ ਦੇ ਪ੍ਰਧਾਨ ਕੁਲਵੰਤ ਸਿੰਘ ਤਰਕ ਦੀ ਅਗਵਾਈ ਹੇਠ ‘ਪੈਨਸ਼ਨਰ ਡੇਅ’ ਮਨਾਇਆ ਗਿਆ।ਇਸ ਸਮਾਗਮ ਵਿੱਚ ਸਮਰਾਲਾ ਇਕਾਈ ਦੇ ਪੈਨਸ਼ਨਰਜ਼ ਤੇ ਹੋਰ ਸਾਥੀਆਂ ਨੇ ਸ਼ਮੂਲੀਅਤ ਕੀਤੀ।ਵੱਖ-ਵੱਖ ਬੁਲਾਰਿਆਂ ਨੇ ‘ਪੈਨਸ਼ਨਰਜ਼ ਡੇਅ’ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਆਪਣੀਆਂ ਹੱਕੀ ਮੰਗਾਂ ਲਈ ਲੋਕ ਵਿਰੋਧੀ ਸਰਕਾਰਾਂ ਖਿਲਾਫ ਇਕਜੁੱਟ ਹੋ ਕੇ ਸੰਘਰਸ਼ ਵਿੱਢਣ ਦੀ ਲੋੜ ‘ਤੇ ਜੋਰ ਦਿੱਤਾ।ਜਥੇਬੰਦੀ ਦੇ ਪ੍ਰਧਾਨ ਕੁਲਵੰਤ ਸਿੰਘ ਤਰਕ ਅਤੇ ਜਗਤਾਰ ਸਿੰਘ ਜਨਰਲ ਸਕੱਤਰ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅੱਜ ਸਰਕਾਰ ਦੀਆਂ ਦੇਸ਼ੀ /ਵਿਦੇਸ਼ੀ ਕਾਰਪੋਰੇਟ ਪੱਖੀ ਨੀਤੀਆਂ ਖਿਲਾਫ ਤਿੱਖੇ ਅਤੇ ਲੰਬੇ ਸੰਘਰਸ਼ਾਂ ਰਾਹੀਂ ਹੀ ਠੱਲ ਪਾਈ ਜਾ ਸਕਦੀ ਹੈ।ਸਮੂਹ ਮੁਲਾਜ਼ਮ, ਪੈਨਸ਼ਨਰਾਂ ਅਤੇ ਹੋਰ ਕਿਰਤੀ ਲੋਕਾਂ ਦੁਆਰਾ ਇਕੱਠੇ ਹੋ ਕੇ ਹੀ ਸੰਘਰਸ਼ਾਂ ਰਾਹੀਂ ਇਨ੍ਹਾਂ ਲੋਕ ਵਿਰੋਧੀ ਹਾਕਮਾਂ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਥੰਮਿਆ ਜਾ ਸਕਦਾ ਹੈ। ਸਮਾਗਮ ਵਿੱਚ ਉਪਰੋਕਤ ਤੋਂ ਇਲਾਵਾ ਰਾਮ ਸਿੰਘ ਕਾਲੜਾ ਜਨਰਲ ਸਕੱਤਰ ਮਾਛੀਵਾੜਾ, ਤਰਲੋਚਨ ਸਿੰਘ, ਹਰਪਾਲ ਸਿੰਘ, ਗੁਰਬਖਸ਼ੀਸ਼ ਸਿੰਘ ਨੇ ਆਪਣੇ ਵਿਚਾਰ ਸਾਥੀਆਂ ਨਾਲ ਸਾਂਝੇ ਕੀਤੇ।
ਇਕੱਤਰਤਾ ਵਿੱਚ ਰਜਿੰਦਰ ਸਿੰਘ, ਜੋਰਾ ਸਿੰਘ, ਪਵਨ ਕੁਮਾਰ, ਮਨਮੋਹਣ ਸਿੰਘ ਚੌਧਰੀ, ਜਗਪਾਲ ਸਿੰਘ, ਆਤਮਾ ਸਿੰਘ, ਮਹਿੰਦਰ ਸਿੰਘ ਕੋਟਾਲਾ, ਦਿਆਲ ਸਿੰਘ, ਜਰਨੈਲ ਸਿੰਘ, ਸੁਦਾਗਰ ਸਿੰਘ ਬਲਾਲਾ ਆਦਿ ਸਾਥੀਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਸਟੇਜ ਸਕੱਤਰ ਜਗਤਾਰ ਸਿੰਘ ਨੇ ਆਏ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਫੈਸਲਾ ਕੀਤਾ ਗਿਆ ਕਿ ਹਰ ਮਹੀਨੇ ਦੇ ਪਹਿਲੇ ਐਤਵਾਰ ਨੂੰ ਜਥੇਬੰਦੀ ਦੀ ਮੀਟਿੰਗ ਕੀਤੀ ਜਾਇਆ ਕਰੇਗੀ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …