Friday, April 19, 2024

ਖਾਲਸਾ ਕਾਲਜ ਨਰਸਿੰਗ ਵਿਖੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ’ਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਉਲੀਕੇ ਇਸ ਪ੍ਰੋਗਰਾਮ ’ਚ ਯਸ਼ਪ੍ਰੀਤ ਕੌਰ ਵਲੋਂ ਪਾਵਰ-ਪੁਆਇੰਟ ਦੀ ਮਦਦ ਨਾਲ ਬੜੇ ਹੀ ਰੌਚਕ ਢੰਗ ਨਾਲ ਮਨੁੱਖੀ ਅਧਿਕਾਰਾਂ ਬਾਰੇ ਪੁਖ਼ਤਾ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ।
ਉਨ੍ਹਾਂ ਨਰਸਿੰਗ ਕਿੱਤੇ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਸੰਬੋਧਨ ਕਰਨ ਮੌਕੇ ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕੋਈ ਵੀ ਰੋਗੀ ਚਾਹੇ ਉਹ ਕਿਸੇ ਸਰੀਰਿਕ ਜਾਂ ਮਾਨਸਿਕ ਰੋਗ ਤੋਂ ਪੀੜਤ ਹੋਵੇ, ਇਲਾਜ਼ ਦੌਰਾਨ ਉਨ੍ਹਾਂ ਦੀ ਦੇਖ-ਭਾਲ ਕਰਦਿਆਂ ਇਹ ਹਮੇਸ਼ਾਂ ਯਾਦ ਰੱਖਣਾ ਹੈ ਕਿ ਉਨ੍ਹਾਂ ਦੇ ਵੀ ਬਰਾਬਰ ਦੇ ਮਨੁੱਖੀ ਅਧਿਕਾਰ ਹਨ।
ਪ੍ਰਿੰ: ਅਮਨਪ੍ਰੀਤ ਕੌਰ ਨੇ ਕਿਹਾ ਕਿ ਸਮੇਂ ਸਮੇਂ ’ਤੇ ਅਜਿਹੇ ਪ੍ਰੋਗਰਾਮ ਉਲੀਕਣੇ ਅਤਿ ਲਾਜ਼ਮੀ ਹਨ, ਜਿਸ ਨਾਲ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਹੋ ਸਕੇ।
ਇਸ ਮੌਕੇ ਵਾਇਸ-ਪ੍ਰਿੰਸੀਪਲ ਡਾ. ਨੀਲਮ ਹੰਸ, ਪ੍ਰੋ: ਮੋਨਿਕਾ ਡੋਗਰਾ ਅਤੇ ਸਮੂਹ ਸਟਾਫ਼ ਵਲੋਂ ਹਿੱਸਾ ਲਿਆ ਗਿਆ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …