Thursday, March 28, 2024

ਸੂਬੇ ਦਾ ਵਿਕਾਸ ਤੇ ਖੁਸ਼ਹਾਲੀ ਹੀ ਹੈ ਸ਼਼੍ਰੋਮਣੀ ਅਕਾਲੀ ਦਲ (ਅ) ਦਾ ਮੁੱਖ ਉਦੇਸ਼ – ਰਾਮਪੁਰਾ

ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ)- ਸ਼਼੍ਰੋਮਣੀ ਅਕਾਲੀ ਦਲ (ਅ) ਦਾ ਸ਼ੁਰੂ ਤੋਂ ਹੀ ਮੁੱਖ ਟੀਚਾ ਸੂਬੇ ਦਾ ਵਿਕਾਸ ਅਤੇ ਲੋਕਾਂ ਨੂੰ ਖੁਸ਼ਹਾਲ ਬਣਾਉਣ ਦਾ ਰਿਹਾ ਹੈ।ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਇਸੇ ਟੀਚੇ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ।ਉਨ੍ਹਾਂ ਨੇ ਆਪਣਾ ਪੂਰਾ ਜੀਵਨ ਲੋਕ ਹਿੱਤਾਂ `ਤੇ ਪਹਿਰਾ ਦਿੰਦਿਆਂ ਸੂਬੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਵੱਧ ਚੜ੍ਹ ਕੇ ਕੰਮ ਕੀਤਾ ਹੈ ਅਤੇ ਕਰ ਰਹੇ ਹਨ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼਼੍ਰੋਮਣੀ ਅਕਾਲੀ ਦਲ (ਅ) ਦੇ ਇੰਚਾਰਜ਼ ਅਤੇ ਪਾਰਟੀ ਦੇ ਜਥੇਬੰਦਕ ਸਕੱਤਰ ਭਾਈ ਗੁਰਨੈਬ ਸਿੰਘ ਰਾਮਪੁਰਾ ਨੇ ਪਾਰਟੀ ਦੇ ਸਥਾਨਕ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਦੇ ਨਾਲ ਪਾਰਟੀ ਦੇ ਸੁਨਾਮ ਤੋਂ ਹਲਕਾ ਇੰਚਾਰਜ਼ ਅੰਮ੍ਰਿਤਪਾਲ ਸਿੰਘ ਅਤੇ ਦਫਤਰ ਇੰਚਾਰਜ਼ ਕੁਲਵੰਤ ਸਿੰਘ ਲੱਡੀ ਵੀ ਮੌਜ਼ੂਦ ਸਨ।
ਰਾਮਪੁਰਾ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜ਼ੂਦ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਜੋ ਹਲਕੇ ਦੇ ਲੋਕਾਂ ਨੇ ਸ਼਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਆਪਣੇ ਭਰੋਸੇ ਦੀ ਮੋਹਰ ਲਗਾਈ ਹੈ, ਉਹ ਕਾਬਿਲੇਤਾਰੀਫ ਹੈ।ਇਸ ਭਰੋਸੇ ਨੂੰ ਬਰਕਰਾਰ ਰੱਖਣ ਲਈ ਪਾਰਟੀ ਦੇ ਹਰ ਆਗੂ ਅਤੇ ਵਰਕਰਾਂ ਵਲੋਂ ਪੂਰੀ ਵਾਹ ਲਾ ਕੇ ਲੋਕ ਭਲਾਈ ਦੇ ਕੰਮਾਂ ਵੱਲ ਧਿਆਨ ਲਾਇਆ ਜਾ ਰਿਹਾ ਹੈ।ਪਾਰਟੀ ਪ੍ਰਧਾਨ ਮਾਨ ਦੇ ਹੁਕਮਾਂ ਅਨੁਸਾਰ ਪਿੰਡਾਂ ਅਤੇ ਸ਼ਹਿਰਾਂ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਲੋਕਾਂ ਨੂੰ ਮਿਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ `ਤੇ ਹੱਲ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।ਰਾਮਪੁਰਾ ਨੇ ਕਿਹਾ ਕਿ ਜਿਸ ਤਰ੍ਹਾਂ ਮਾਨ ਨੇ ਆਪਣੇ ਪਿਛਲੇ ਮੈਂਬਰ ਪਾਰਲੀਮੈਂਟ ਦੇ ਕਾਰਜ਼ਕਾਲ ਦੌਰਾਨ ਬਿਨ੍ਹਾਂ ਪੱਖਪਾਤ ਤੋਂ ਹਲਕੇ ਦੇ ਸਾਰੇ ਪਿੰਡਾਂ ਅਤੇ ਕਸਬਿਆਂ ਵਿੱਚ ਗ੍ਰਾਂਟਾ ਵੰਡ ਕੇ ਮਿਸਾਲ ਕਾਇਮ ਕੀਤੀ ਸੀ, ਉਸੇ ਤਰ੍ਹਾਂ ਹੁਣ ਵੀ ਬਿਨ੍ਹਾਂ ਕਿਸੇ ਪੱਖਪਾਤ ਦੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਾਰੇ ਪਿੰਡਾਂ ਤੇ ਸ਼ਹਿਰਾਂ ਵਿੱਚ ਗ੍ਰਾਂਟਾ ਵੰਡੀਆਂ ਜਾ ਰਹੀਆਂ ਹਨ।ਜਿਸ ਸਦਕਾ ਹਰ ਵਰਗ ਦੇ ਲੋਕ ਆਪ ਮੁਹਾਰੇ ਲਗਾਤਾਰ ਸ਼਼੍ਰੋਮਣੀ ਅਕਾਲੀ ਦਲ (ਅ) ਨਾਲ ਜੁੜ ਰਹੇ ਹਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …