Friday, April 19, 2024

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਕਰਮਚਾਰੀਆਆਂ ਦਾ ਇਕੱਠ ਹੋਇਆ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਕਰਮਚਾਰੀਆਂ ਦਾ ਇਕ ਭਾਰੀ ਇਕੱਠ ਪ੍ਰਧਾਨ ਪ੍ਰਦੀਪ ਸਰੀਨ ਦੀ ਅਗਵਾਈ `ਚ ਸਥਾਨਕ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਬੇਰੀ ਗੇਟ ਵਿਖੇ ਹੋਇਆ।ਇਸ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਤੋਂ ਸੇਵਾ ਮੁਕਤ ਅਧਿਆਪਕਾਂ, ਅਧਿਆਪਕਾਵਾਂ ਅਤੇ ਕਰਮਚਾਰੀਆਂ ਨੇ ਵੱਡੀ ਗਿਣਤੀ ‘ਚ ਭਾਗ ਲਿਆ।ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਪ੍ਰਦੀਪ ਸਰੀਨ ਨੇ ਕਿਹਾ ਕੀ ਇਸ ਸਰਕਾਰ ਨੂੰ ਛੇਵਾਂ ਪੇਅ ਕਮਿਸ਼ਨ ਲਾਗੂ ਕਰਨ ਅਤੇ ਹੋਰ ਮੰਗਾਂ ਨੂੰ ਪੂਰੀਆਂ ਕਰਨ ਲਈ ਵਾਰ-ਵਾਰ ਬੇਨਤੀਆਂ ਕਰਨ ਤੇ ਵੀ ਸਰਕਾਰ ਦੇ ਕੰਨਾਂ `ਤੇ ਜੂੰਅ ਨਹੀਂ ਸਰਕੀ।ਹੁਣ ਸੇਵਾ-ਮੁਕਤ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ 26 ਦਸੰਬਰ ਸੋਮਵਾਰ ਨੂੰ ਸਿਖਿਆ ਮੰਤਰੀ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਕਰਨਗੇ।ਇਕੱਤਰਤਾ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਲਈ ਸਰਕਾਰ ਵਲੋਂ ਲਾਰੇ ਲੱਪੇ ਲਾਉਣ ਦੀ ਨਿਖੇਧੀ ਕੀਤੀ।ਉਹਨਾਂ ਕਿਹਾ ਕਿ ਆਪ ਸਰਕਾਰ ਕੋਲੋਂ ਮੁਲਾਜ਼ਮ ਵਰਗ ਨੂੰ ਬਹੁਤ ਸਾਰੀਆਂ ਆਸਾਂ ਸਨ ਪਰ ਇਹ ਸਰਕਾਰ ਵੀ ਲਾਰੇਬਾਜ਼ੀ ਇਲਾਵਾ ਮੁਲਾਜ਼ਮਾਂ ਦੇ ਪੱਲੇ ਕੁੱਝ ਨਹੀਂ ਪਾ ਰਹੀ।ਉਨਾਂ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਕਰ ਰਹੀ ਹੈ।ਉਹਨਾਂ ਕਿਹਾ ਕਿ ਅਧਿਆਪਕਾਂ ਦਾ ਕੰਮ ਸਕੂਲਾਂ `ਚ ਪੜ੍ਹਾਈ ਕਰਵਾਉਣਾ ਹੈ ਨਾ ਕਿ ਸੜਕਾਂ ਤੇ ਧਰਨੇ ਤੇ ਰੋਸ ਰੈਲੀਆਂ ਕਰਨਾ।
ਇਸ ਮੌਕੇ ਆਰ.ਐਸ ਬਿਆਲਾ, ਕੁਲਵੰਤ ਸਿੰਘ ਗਿੱਲ, ਧਰਮਿੰਦਰ ਸ਼ਰਮਾ, ਜਸਵੰਤ ਸਿੰਘ ਗਿਆਨੀ, ਮੈਡਮ ਨਰਿੰਦਰ ਕੌਰ, ਮੈਡਮ ਚੰਚਲ, ਸੁਖਬੀਰ ਸਿੰਘ ਖੁਰਮਣੀਆਂ, ਗੁਰਨਾਮ ਸਿੰਘ, ਮੈਡਮ ਉਰਮਲ ਖੰਨਾ, ਮੈਡਮ ਆਸ਼ਾ ਤਿਵਾੜੀ, ਅਜੇ ਚੌਹਾਨ, ਹਰਿੰਦਰਜੀਤ ਕੌਰ, ਸੁਸ਼ੀਲ ਜੋਸ਼ੀ ਅਤੇ ਹੋਰ ਕਰਮਚਾਰੀ ਵੱਡੀ ਤਾਦਾਦ `ਚ ਹਾਜ਼ਰ ਸਨ।

 

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …