Friday, April 19, 2024

ਇੰਦੋਰ ਵਿਖੇ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਤਾਬਦੀ ਨੂੰ ਸਮਰਪਿਤ ਦੋ ਰੋਜ਼ਾ ਕੀਰਤਨ ਦਰਬਾਰ ਸੰਪਨ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਇੰਦੋਰ ਵਿਖੇੇ ਅਯੋਜਿਤ ਦੋ ਰੋਜ਼ਾ ਕੀਰਤਨ ਦਰਬਾਰ ਦੀ ਸਮਾਪਤੀ ਸਮਾਰੋਹ ਸਮੇਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਯਾਦਗਾਰੀ ਸਿਧਾਂਤਕ ਸੇਵਾ ਨਿਭਾਉਣ ਵਾਲੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਏਸੇ ਤਰ੍ਹਾਂ ਤਖਤ ਸਾਹਿਬਾਨਾਂ ਤੋਂ ਇਲਾਵਾ ਮਹਾਨਗਰਾਂ ਵਿੱਚ 14 ਮਾਰਚ 2023 ਤੀਕ ਲਗਾਤਾਰ ਚੱਲਦੇ ਰਹਿਣਗੇ।ਅੱਜ ਗੁਰਦੁਆਰਾ ਅਮਰਦਾਸ ਜੀ ਵਿਖੇ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਇੰਦੋਰ ਦੀਆਂ ਸੰਗਤਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਅੰਮ੍ਰਿਤਸਰ ‘ਚ ਹੋ ਰਹੇ ਸ਼ਤਾਬਦੀ ਦੇ ਮੁੱਖ ਸਮਾਗਮਾਂ ਵਿਚ ਪੁੱਜਣ ਲਈ ਅਪੀਲ ਕੀਤੀ।
ਬੁੱਢਾ ਦਲ ਦੇ ਸਕੱਤਰ ਸਿੰਘ ਬੇਦੀ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਬੁੱਢਾ ਦਲ ਵਲੋਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੰਦੋਰ ਵਿਖੇ ਦੋ ਰੋਜ਼ਾ ਵਿਸ਼ਾਲ ਕੀਰਤਨ ਦਰਬਾਰ ਦੌਰਾਨ ਕੌਮ ਦੇ ਪ੍ਰਸਿੱਧ ਰਾਗੀ ਜੱਥਿਆ, ਪ੍ਰਚਾਰਕਾਂ, ਢਾਡੀਆਂ ਨੇ ਗੁਰੂ ਜਸ ਗਾਇਨ ਕਰਕੇ ਸੰਗਤਾਂ ਨੂੰ ਧੁਰ ਕੀ ਬਾਣੀ ਦੇ ਇਲਾਹੀ ਸੰਦੇਸ਼ ਨਾਲ ਜੋੜਿਆ।ਕੀਰਤਨ ਦਰਬਾਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਬੀਰ ਸਿੰਘ, ਤਖਤ ਸ੍ਰੀ ਹਜ਼ੂਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰਤਾਪ ਸਿੰਘ, ਸੰਤ ਬਾਬਾ ਜੋਗਾ ਸਿੰਘ ਕਰਨਾਲ, ਸੰਤ ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਭਾਈ ਸੂਰਜ ਸਿੰਘ ਰਾਗੀ ਅਤੇ ਭਾਈ ਤਰਸੇਮ ਸਿੰਘ ਮੋਰਾਂਵਾਲੀ, ਗਿਆਨੀ ਸੁਖਦੇਵ ਸਿੰਘ ਹਜ਼ੂਰ ਸਾਹਿਬ ਦੇ ਜਥਿਆ ਨੇ ਸਿੱਖ ਇਤਿਹਾਸ ਅਤੇ ਗੁਰਬਾਣੀ ਦਾ ਮਨੋਹਰ ਰਸ ਭਿੰਨ ਕੀਰਤਨ ਕੀਤਾ।ਬੁੱਢਾ ਦਲ ਦੀ ਪੁਰਾਤਨ ਵਿਰਾਸਤ ਜੋ ਗੁਰੂ ਸਾਹਿਬਾਨ ਵੇਲੇ ਤੋਂ ਇਤਿਹਾਸਕ ਸ਼ਸਤਰ ਪ੍ਰਾਪਤ ਹਨ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ।
ਹਰਪਾਲ ਸਿੰਘ ਭਾਟੀਆ ਪ੍ਰਧਾਨ ਕੇਂਦਰੀ ਸਿੰਘ ਸਭਾ ਮੱਧ ਪ੍ਰਦੇਸ਼ ਅਤੇ ਛਤੀਸਗੜ੍ਹ ਨੇ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਇੰਦੋਰ ਪੁੱਜਣ ਤੇ ਵਿਸ਼ੇਸ਼ ਧੰਨਵਾਦ ਕੀਤਾ।ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਅਤੇ ਇੰਦੋਰ ਦੀਆਂ ਸੰਗਤਾਂ ਵਲੋਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।ਮੁੰਬਈ ਦੇ ਉਘੇ ਸਨਅਤਕਾਰ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਿੰਦਰ ਸਿੰਘ ਬਾਵਾ ਵਲੋਂ ਅੰਮ੍ਰਿਤਸਰ ਤੋਂ ਬੀਬੀ ਪਰਮਜੀਤ ਕੌਰ ਪਿੰਕੀ ਤੇ ਸਤਨਾਮ ਸਿੰਘ ਸਲੂਜਾ ਸ੍ਰੀ ਅੰਗਦ ਦੇਵ ਨਿਵਾਸ, ਮਾਤਾ ਵਿਪਨਪ੍ਰੀਤ ਕੌਰ ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਲੁਧਿਆਣਾ, ਡਾ. ਸਵਾਮੀ ਸਤਪ੍ਰੀਤ ਕੌਰ ਹਰੀ ਨੇ ਸ਼ਮੂਲੀਅਤ ਕੀਤੀ।ਹਰਪਾਲ ਸਿੰਘ ਭਾਟੀਆ ਤੇ ਉਨ੍ਹਾਂ ਦੀ ਟੀਮ ਨੂੰ ਬੁੱਢਾ ਦਲ ਵਲੋਂ ਵਿਸ਼ੇਸ਼ ਤੌਰ ‘ਤੇ ਅਕਾਲੀ ਬਾਬਾ ਫੂਲਾ ਸਿੰਘ ਯਾਦਗਾਰੀ ਚਿੰਨ ਦੋਸ਼ਾਲਾ ਤੇ ਸ੍ਰੀ ਸਾਹਿਬ ਨਾਲ ਸਨਮਾਨਿਆ ਗਿਆ।
ਇਸ ਮੌਕੇ ਬਾਬਾ ਜੱਸਾ ਸਿੰਘ ਜੀ, ਬਾਬਾ ਰਣਜੋਧ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਜਸਬੀਰ ਸਿੰਘ, ਬਾਬਾ ਲਛਮਣ ਸਿੰਘ, ਇੰਦਰਪਾਲ ਸਿੰਘ ਫੋਜੀ ਹਜ਼ੂਰ ਸਾਹਿਬ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਕਰਮ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਪਰਮਜੀਤ ਸਿੰਘ, ਬਾਬਾ ਸ਼ੇਰ ਸਿੰਘ ਆਦਿ ਹਾਜ਼ਰ ਸਨ।

 

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …