Thursday, April 25, 2024

ਖੇਤੀਬਾੜੀ ਵਿਭਾਗ ਵਲੋਂ ਮਸ਼ੀਨਾਂ ’ਤੇ ਸਬਸਿਡੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ

50 ਫੀਸਦੀ ਤੱਕ ਮਿਲੇਗੀ ਸਬਸਿਡੀ – ਮੁੱਖ ਖੇਤੀਬਾੜੀ ਅਧਿਕਾਰੀ

ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਵਲੋਂ ਮਸ਼ੀਨਾਂ ਤੇ ਸਬਸਿਡੀ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ ੳਗਰੁਮੳਚਹਨਿੲਰੇਪਬ.ਚੋਮ ’ਤੇ 3 ਜਨਵਰੀ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਮੁੱਖ ਖੇਤੀਬਾੜੀ ਅਧਿਕਾਰੀ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਵਿਚ ਮੁੱਖ ਤੌਰ ’ਤੇ ਮੈਨੂਅਲ/ਬੈਟਰੀ:ਨੈਪ ਸੈਕ ਸਪ੍ਰੇਅਰ, ਫਾਰੇਜ ਬੇਲਰ, ਮਲਟੀ ਕਰਾਪ ਪਲਾਂਟਰ (20 ਐਚ.ਪੀ ਤੋਂ ਘੱਟ ਸਮਰੱਥਾ ਵਾਲੇ ਟਰੈਕਟਰ ਲਈ), ਪਾਵਰ ਨੈਪ ਸੈਕ ਸਪੇ੍ਰਅਰ, ਮਿਲੈਟ ਮਿੱਲ, ਫਾਰੇਜ ਹਾਰਵੇਸਟਰ, ਟਰੈਕਟਰ ਚਾਲਕ ਸਪ੍ਰੇਅਰ, ਆਇਲ ਮਿੱਲ ਅਤੇ ਨੁਮੈਟਿਕ ਪਲਾਂਟਰ ਸ਼ਾਮਿਲ ਹਨ।ਉਨ੍ਹਾਂ ਦੱਸਿਆ ਕਿ ਐਸ.ਸੀ/ਮਹਿਲਾਵਾਂ/ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਸਬਸਿਡੀ ਦੀ ਦਰ 50 ਫੀਸਦੀ ਅਤੇ ਹੋਰ ਕਿਸਾਨਾਂ ਲਈ 40 ਫੀਸਦੀ ਹੋਵੇਗੀ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਰ ਕਰਨ ਦੇ ਮਕਸਦ ਨਾਲ ਮਸ਼ੀਨਰੀ ਤੇ ਦਿੱਤੀ ਜਾ ਰਹੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।ਗਿੱਲ ਨੇ ਦੱਸਿਆ ਕਿ ਕਿਸਾਨ ਕਿਸੇ ਵੀ ਤਰ੍ਹਾਂ ਦੀ ਸਲਾਹ ਲਈ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰਬਰ 1800-180-1551 ‘ਤੇ ਵੀ ਸੰਪਰਕ ਕਰ ਸਕਦੇ ਹਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …