Friday, March 29, 2024

ਆਸ਼ੀਰਵਾਦ ਡੇਅ ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਸਟੇਟ ਪੱਧਰ ‘ਤੇ ਸਿਲਵਰ ਮੈਡਲ ਪ੍ਰਾਪਤ ਕੀਤਾ ਅਤੇ ਨੈਸ਼ਨਲ ਪੱਧਰ ਲਈ ਆਪਣੀ ਚੋਣ ਕਰਵਾਈ ਹੈ।ਪਿਛਲੇ ਦਿਨ ਹੀ 66ਵੀਆਂ ਰੱਸਾ ਕੱਸੀ ਦੀਆਂ ਸਟੇਟ ਪੱਧਰੀ ਖੇਡਾਂ ਫਿਰੋਜ਼ਪੁਰ ਵਿਖੇ ਬੜੀ ਹੀ ਸ਼ਾਨੋਂ-ਸ਼ਕਤ ਨਾਲ ਸੰਪੂਰਨ ਹੋਈਆਂ।ਜਿਸ ਵਿੱਚ ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ (ਤਿੰਨੋਂ ਕਲਾਸ ਗਿਆਰਵੀਂ) ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।ਗੁਰਵਿੰਦਰ ਸਿੰਘ ਦੀ ਨੈਸ਼ਨਲ ਪੱਧਰ ‘ਤੇ ਸਿਲੈਕਸ਼ਨ ਹੋਣ ਤੇ ਸਕੂਲ ਅਤੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ।ਵਿਦਿਆਰਥੀਆਂ ਦੇ ਸਕੂਲ ਵਿਖੇ ਪਹੁੰਚਣ ‘ਤੇ ਪ੍ਰਿੰਸੀਪਲ ਜਗਸੀਰ ਸਿੰਘ ਅਤੇ ਵਾਇਸ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਨੇ ਡੀ.ਪੀ.ਈ ਹਰਦੀਪ ਸਿੰਘ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਭਵਿੱਖ ਵਿਚ ਹੋਰ ਤੱਰਕੀ ਕਰਨ ਲਈ ਪ੍ਰੇਰਿਤ ਕੀਤਾ।ਸਮੂਹ ਸਟਾਫ਼ ਨੇ ਵੀ ਬੱਚਿਆਂ ਨੂੰ ਵਧਾਈ ਦਿੱਤੀ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …