Friday, April 19, 2024

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ

PPN1212201406
ਬਠਿੰਡਾ, 12 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆੱਫ ਐਜੂਕੇਸ਼ਨ ਦੀ ਯੂਥ ਸਰਵਿਸ ਕੌਂਸਲ ਵੱਲੋਂ ਸਹਾਇਕ ਪ੍ਰੋਫੈਸਰ ਸ. ਪਰਵਿੰਦਰ ਸਿੰਘ ਦੀ ਅਗਵਾਈ ਅਧੀਨ 10 ਦਸੰਬਰ ਨੂੰ ‘ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ’ ਮਨਾਇਆ ਗਿਆ।ਇਸ ਮੌਕੇ ‘ਤੇ ਵਿਸ਼ਾ ਮਾਹਿਰਾਂ ਵਜੋਂ ਵਿਚਾਰ ਚਰਚਾ ਕਰਨ ਲਈ ਐਡਵੋਕੇਟ ਵਰਿੰਦਰ ਸ਼ਰਮਾ ਅਤੇ ਐਡਵੋਕੇਟ ਸ. ਸੁਖਦੀਪ ਸਿੰਘ ਨੂੰ ਸੱਦਾ ਦਿੱਤਾ ਗਿਆ। ਸਭ ਤੋਂ ਪਹਿਲਾਂ ਵਾਇਸ ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ ਨੇ ਵਿਸ਼ਾ ਮਾਹਿਰਾਂ ਦਾ ਸਵਾਗਤ ਕੀਤਾ ਅਤੇ ਉਹਨਾਂ ਦੀ ਸਮੂਹ ਸਟਾਫ਼ ਨਾਲ ਜਾਣ-ਪਹਿਚਾਣ ਕਰਵਾਈ।ਇਸ ਮੌਕੇ ‘ਤੇ ਆਪਣੇ ਵਿਚਾਰ ਪ੍ਰਗਟਾੳੁਿਦਆਂ ਐਡਵੋਕੇਟ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਅੱਜ ਦੇ ਦੌਰ ਵਿੱਚ ਅਧਿਕਾਰਾਂ ਪ੍ਰਤੀ ਚੇਤੰਨਤਾ ਬਹੁਤ ਜ਼ਰੂਰੀ ਹੈ, ਇਸ ਦੀ ਅਣਹੋਂਦ ਕਾਰਨ ਮਨੁੱਖੀ ਸ਼ੋਸ਼ਣ ਦੇ ਮੌਕੇ ਵੱਧ ਜਾਂਦੇ ਹਨ। ਉਹਨਾਂ ਨੇ ਇਸ ਗੱਲ ‘ਤੇ ਖਾਸ ਜ਼ੋਰ  ਦਿੱਤਾ ਕਿ ਹਰ ਇੱਕ ਮਨੁੱਖ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਕਰਤੱਵਾਂ ਦੀ ਪਾਲਣਾ ਵੀ ਕਰਨੀ ਚਾਹੀਦੀ ਹੈ।ਇਸ ਮੌਕੇ ‘ਤੇ ਸਭ ਅਧਿਆਪਕਾਂ ਨੇ ਵੱਖ-ਵੱਖ ਕਿਸਮਾਂ ਦੇ ਅਧਿਕਾਰਾਂ ਅਤੇ ਉਹਨਾਂ ਦੀ ਸੁਚੱਜੀ ਵਰਤੋਂ ਬਾਰੇ ਪ੍ਰਸ਼ਨ ਪੁੱਛ ਦੇ ਆਪਣੀ ਜਾਗਿਆਸਾ ਨੂੰ ਸ਼ਾਂਤ ਕੀਤਾ। ਵਿਭਾਗੀ ਮੁਖੀ ਸਹਾਇਕ ਪ੍ਰੋਫੈਸਰ ਸ. ਜਗਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਬਾਬਾ ਫ਼ਰੀਦ ਸੰਸਥਾਵਾਂ ਦੇ ਚੇਅਰਮੈਨ ਸ. ਗੁਰਮੀਤ ਸਿੰਘ ਧਾਲੀਵਾਲ ਨੇ ‘ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ’ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਸਭ ਦੇ ਅਧਿਕਾਰਾਂ ਦੀ ਕਦਰ ਕਰਨੀ  ਚਾਹੀਦੀ ਹੈ ਤੇ ਇਸ ਬਾਰੇ ਸਭ ਨੁੰ ਚੇਤੰਨ ਕਰਨਾ ਚਾਹੀਦਾ ਹੈ। ਇਸ ਮੌਕੇ ‘ਤੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply