Thursday, April 18, 2024

ਸਰਕਾਰੀ ਸਕੂਲ (ਲੜਕੇ) ਸਮਰਾਲਾ ਮਾਪੇ ਅਤੇ ਅਧਿਆਪਕ ਮਿਲਣੀ ਦਾ ਆਯੋਜਨ

ਸਮਰਾਲਾ, 26 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।ਇਸ ਮਿਲਣੀ ਦਾ ਮੁੱਖ ਮਕਸਦ ਨਵੰਬਰ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਅਤੇ ਮਿਸ਼ਨ 100 ਪ੍ਰਤੀਸ਼ਤ ਦੀ ਕਾਮਯਾਬੀ ਸਬੰਧੀ ਮਾਪਿਆਂ ਨਾਲ ਜਾਣਕਾਰੀ ਸਾਂਝੀ ਕਰਨਾ ਸੀ।ਸਕੂਲ ਦੇ ਮੁੱਖ ਦੁਆਰ ‘ਤੇ ਮਾਪਿਆਂ ਨੂੰ ‘ਜੀ ਆਇਆਂ’ ਕਹਿਣ ਲਈ ਸਵਾਗਤੀ ਕਾਊਂਟਰ ਸਥਾਪਤ ਕੀਤਾ ਗਿਆ।ਕਮੇਟੀ ਮੈਂਬਰ ਵੀ ਉਚੇਚੇ ਤੌਰ ’ਤੇ ਇਸ ਮਿਲਣੀ ਵਿੱਚ ਹਾਜ਼ਰ ਹੋਏ।
ਸਕੂਲ ਮੁੱਖੀ ਸੁਮਨ ਲਤਾ ਅਤੇ ਸਟਾਫ਼ ਵਲੋਂ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਾਰੀਆਂ ਜਮਾਤਾਂ ਵਿੱਚ ਪਹੁੰਚ ਕੇ ਵਿਦਿਆਰਥੀਆਂ ਅਤੇ ਮਾਪਿਆਂ ਦਾ ਮਾਣ ਵਧਾਇਆ।ਬੱਚਿਆਂ ਨੂੰ ਹੋਰ ਅੱਗੇ ਵਧਣ ਦੀ ਪ੍ਰੇਰਨਾ ਵਿਕਸਤ ਕੀਤੀ।ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਨੂੰ ਹੋਰ ਅੱਗੇ ਵਧਣ ਦੀ ਪ੍ਰੇਰਨਾ ਵਿਕਸਤ ਕੀਤੀ।ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਬਾਰੇ ਉਤਸ਼ਾਹ ਪੂਰਵਕ ਜਾਣਕਾਰੀ ਹਾਸਲ ਕੀਤੀ।ਬਲੈਕ ਬੋਰਡਾਂ ਉਪਰ ਲਿਖੀਆਂ ਆਪਣੀਆਂ ਪੁਜੀਸ਼ਨਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਵਿਦਿਆਰਥੀਆਂ ਨੇ ਵਿਸ਼ੇਸ਼ ਦਿਲਚਸਪੀ ਜ਼ਾਹਿਰ ਕੀਤੀ।ਅਜਿਹੇ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਵੀ ਵਿਸ਼ੇਸ਼ ਉਤਸ਼ਾਹ ਵੇਖਣ ਨੂੰ ਮਿਲਿਆ, ਜਿਨ੍ਹਾਂ ਦੇ ਬੱਚਿਆਂ ਨੇ ਨਵੰਬਰ ਪ੍ਰੀਖਿਆ ਵਿੱਚ ਪੁਜੀਸ਼ਨਾਂ ਹਾਸਲ ਕੀਤੀਆਂ ਸਨ।ਉਹਨਾਂ ਨੇ ਆਪਣੇ ਬੱਚਿਆਂ ਨਾਲ ਬਲੈਕ ਬੋਰਡਾਂ ਕੋਲ ਖੜ੍ਹੇ ਹੋ ਕੇ ਫੋਟੋਆਂ ਖਿੱਚਵਾਈਆਂ ਅਤੇ ਸੈਲਫ਼ੀਆਂ ਵੀ ਲਈਆਂ।ਮਾਪਿਆਂ ਵਲੋਂ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਨੂੰ ਮਿਲਣ ਲਈ ਅਤੇ ਸਕੂਲ ਸਬੰਧੀ ਫੀਡਬੈਕ ਦੇਣ ਲਈ ਵਿਸ਼ੇਸ਼ ਦਿਲਚਸਪੀ ਦਿਖਾਈ ਗਈ।ਵਿਦਿਆਰਥੀਆਂ ਅਤੇ ਮਾਪਿਆਂ ਲਈ ਚਾਹ ਅਤੇ ਮਿੱਠੇ ਚੌਲਾਂ ਦਾ ਖੁੱਲ੍ਹਾ ਲੰਗਰ ਲਗਾਇਆ ਗਿਆ।ਇਸ ਤੋਂ ਇਲਾਵਾ ਵਿਦਿਆਰਥੀਆਂ ਅੰਦਰ ਪੜ੍ਹਨ ਦੀਆਂ ਰੁਚੀਆਂ ਵਿਕਸਤ ਕਰਨ ਲਈ ਲਾਇਬ੍ਰੇਰੀ ਲੰਗਰ ਵੀ ਲਗਾਇਆ ਗਿਆ।ਬੱਚਿਆਂ ਨੂੰ ਮੌਕੇ ‘ਤੇ ਹੀ ਉਹਨਾਂ ਦੀਆਂ ਪਸੰਦੀਦਾ ਪੁਸਤਕਾਂ ਜਾਰੀ ਕੀਤੀਆਂ ਗਈਆਂ।ਇਹ ਮਿਲਣੀ ਬਹੁਤ ਹੀ ਉਤਸ਼ਾਹਜਨਕ ਰਹੀ ਅਤੇ ਮਿਸ਼ਨ 100 ਪ੍ਰਤੀਸ਼ਤ ਕਰਨ ਦਾ ਮੁੱਢਲਾ ਕਦਮ ਵੀ ਗਰਦਾਨੀ ਗਈ।

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …