Friday, April 19, 2024

ਬਠਿੰਡਾ ਤੋਂ ਬਹੁਤ ਜਲਦ ਰਵਾਨਾ ਹੋਵੇਗੀ ਸ਼ਤਾਬਦੀ ਐਕਸਪ੍ਰੈਸ – ਬੀਬੀ ਬਾਦਲ

ਮੁੱਖ ਮੰਤਰੀ ਨਿਵਾਸ ਅੱਗੇ ਲੜਕੀ ਵੱਲੋਂ ਆਤਮ ਹੱਤਿਆ ਦੀ ਕੋਸ਼ਿਸ ਵਾਲੇ ਮਾਮਲੇ ਦੀ ਡੁੰਘਿਆਈ ਨਾਲ ਹੋਵੇਗੀ ਜਾਂਚ-ਹਰਸਿਮਰਤ ਕੌਰ

PPN1212201407

ਬਠਿੰਡਾ, 12 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮਾਲਵਾ ਖੇਤਰ ਦੀ ਜਨਤਾ ਨੂੰ ਬੜੀ ਜਲਦੀ ਹੀ ਸ਼ਤਾਬਦੀ ਐਕਸਪ੍ਰੈਸ ਦਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਫ਼ਤੇ ਦੇ ਅੰਦਰ ਹੀ ਬਠਿੰਡਾ-ਦਿੱਲੀ ਸ਼ਤਾਬਤੀ ਐਕਸਪ੍ਰੈਸ ਨੂੰ ਹਰੀ ਝੰਡੀ ਦਿੱਤੀ ਜਾ ਰਹੀ ਹੈ, ਜਿਸ ਨਾਲ ਬਠਿੰਡਾ ਅਤੇ ਮਾਲਵਾ ਦੇ ਹੋਰ ਖੇਤਰਾਂ ਦੀ ਜਨਤਾ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਬੀਬੀ ਬਾਦਲ ਬਠਿੰਡਾ ਵਿਖੇ ਦਾਦੀ ਪੋਤੀ ਪਾਰਕ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਨੇ ਕਿਹਾ ਕਿ13 ਦਸੰਬਰ ਨੂੰ ਪੰਜਾਬ ਦੇ ਇਤਿਹਾਸ ਵਿਚ ਇਕ ਨਵਾਂਅਧਿਆਏਜੁੜਨ ਵਾਲਾ ਹੈ, ਕਿਉਂਕਿਫਾਜ਼ਿਲਕਾਜ਼ਿਲ੍ਹੇ ਦੇ ਪਿੰਡਡੱਬਵਾਲਾਕਲਾਂ ਵਿਖੇ ਸੂਬੇ ਵਿਚ ਆਪਣੀ ਕਿਸਮ ਦੇ ਪਹਿਲੇ ਅਤੇ ਦੇਸ਼ ਦੇ ਚੌਥੇ ਸਭ ਤੋਂ ਵੱਡੇ ਮੈਗਾ ਫੂਡ ਪਾਰਕ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੀਬ 55 ਏਕੜ ਰਕਬੇ ਵਿਚਇੰਟਰਨੈਸ਼ਨਲਮੈਗਾ ਫੂਡ ਪਾਰਕ ਲਿਮਟਿਡ ਵਲੋਂ 136 ਕਰੋੜ ਰੁਪਏ ਦੀ ਲਾਗਤ ਨਾਲ ਇਹ ਵਿਸ਼ਾਲ ਮੈਗਾ ਫੂਡ ਪਾਰਕ ਸਥਾਪਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਬਠਿੰਡਾ ਵਿਖੇ ਫੂਡ ਪ੍ਰੋਸੈਸਿੰਗ ਸਬੰਧੀ ਜਲਦੀ ਹੀ ਇਕ ਟਰੇਨਿੰਗ ਸੰਸਥਾ ਵੀ ਖੋਲ੍ਹੀ ਜਾ ਰਹੀ ਹੈ, ਜਿਸ ਸਬੰਧੀ ਕਾਗਜ਼ੀ ਕਾਰਵਾਈ ਜਲਦੀ ਪੂਰੀ ਕਰਕੇ ਨੌਜਵਾਨਾਂ ਨੂੰ ਆਪਣੇ ਪੈਰਾਂ ਸਿਰ ਖੜ੍ਹਾ ਕਰਨ ਦਾ ਯਤਨ ਕੀਤਾ ਜਾਵੇਗਾ। ਬੀਬੀ ਬਾਦਲ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਕੇਂਦਰ ਵਲੋਂ ਐਲਾਨੀ ਮੁਆਵਜ਼ਾ ਰਾਸ਼ੀ ਕੁਝ ਦਿਨਾਂ ਵਿੱਚ ਹੀ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਦਿਵਾਉਣ ਲਈ ਉਨ੍ਹਾਂ ਵਲੋਂ ਕੇਂਦਰ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਗਿਆ ਸੀ। ਉਨ੍ਹਾਂ ਨਾਲ ਹੀ ਜ਼ੋਰ ਦੇ ਕੇ ਕਿਹਾ ਕਿ ਮੁਆਵਜ਼ੇ ਦੇ ਨਾਲ-ਨਾਲ ਕਤਲੇਆਮ ਦੇ ਪੀੜਤਾਂ ਅਤੇ ਸਿੱਖ ਭਾਈਚਾਰੇ ਨੂੰ ਇਨਸਾਫ਼ ਦਿਵਾਉਣ ਲਈ ਵੀ ਉਹ ਕੇਂਦਰ ਨਾਲ ਰਾਬਤਾ ਬਣਾਈ ਰੱਖਣਗੇ, ਕਿਉਂਕਿ ਪੰਜਾਬ ਵਾਸੀਆਂ ਲਈ ਉਹ ਕੇਂਦਰ ਵਿਚ ਇਕ ਚੌਕੀਦਾਰ ਦੇ ਤੌਰ ‘ਤੇ ਸੇਵਾ ਨਿਭਾਅ ਰਹੇ ਹਨ।

ਬੀਬੀ ਬਾਦਲ ਨੇ ਪੱਤਰਕਾਰਾਂ ਦੇ ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕੇਂਦਰ ਵਲੋਂ ਪੰਜਾਬ ਨੂੰ ਜਲਦੀ ਸੋਕਾਗ੍ਰਸਤ ਪੈਕੇਜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਖਾਲੀ ਕੀਤੇ ਖਜ਼ਾਨੇ ਕਾਰਨ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਮੌਜੂਦਾ ਅਕਾਲੀ-ਭਾਜਪਾ ਸਰਕਾਰ ਨੂੰ ਜਦੋਜਹਿਦ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣੇ ਅਜੇ 6 ਮਹੀਨੇ ਹੀ ਹੋਏ ਹਨ, ਇਸ ਲਈ ਜਲਦ ਪੰਜਾਬ ਨੂੰ ਸੋਕਾਗ੍ਰਸਤ ਪੈਕੇਜ ਮੁਹੱਈਆ ਕਰਵਾਇਆ ਜਾਵੇਗਾ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਯੂਰੀਆ ਦੀ ਵੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਧਰਮ ਪਰਿਵਰਤਨ ਦੇ ਮਾਮਲੇ ਵਿਚ ਕਿਹਾ ਕਿ ਹਰੇਕ ਧਰਮ ਦੇ ਵਿਅਕਤੀ ਨੂੰ ਆਪਣੇ ਧਰਮ ਦੀ ਪੂਜਾ ਦਾ ਅਧਿਕਾਰ ਹੈ। ਉਨ੍ਹਾਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਆਤਮਹੱਤਿਆ ਦੀ ਕੋਸ਼ਿਸ਼ ਕਰਨ ਵਾਲੀ ਲੜਕੀ ਦੇ ਸਬੰਧ ਵਿਚ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਜੇਕਰ ਅਜਿਹੀ ਕੋਈ ਘਟਨਾ ਵਾਪਰੀ ਹੈ ਤਾਂ ਮਾਮਲੇ ਦੀ ਤਹਿ ਤੱਕ ਪੁਹੁੰਚਿਆ ਜਾਵੇਗਾ। ਫੂਡ ਪ੍ਰੋਸੈਸਿੰਗ ਮੰਤਰੀ ਨੇ ਅੱਜ ਅਰਬਨ ਅਸਟੇਟ ਫੇਜ਼ 3 ਵਿਖੇ ਬੀ.ਡੀ.ਏ. ਵਲੋਂ ਅਪਗਰੇਡ ਕੀਤੇ ਗਏ 110 ਲੱਖ ਰੁਪਏ ਦੇ ਦਾਦੀ ਪੋਤੀ ਪਾਰਕ ਦਾ ਉਦਘਾਟਨ ਕੀਤਾ ਅਤੇ ਕਾਫੀ ਸਮਾਂ ਪਾਰਕ ਵਿਖੇ ਬਣੇ ਰੀਡਿੰਗ ਰੂਮ ਦੀਆਂ ਕਿਤਾਬਾਂ-ਅਖ਼ਬਾਰਾਂ ਅਤੇ ਬੱਚਿਆਂ ਦੇ ਖਿਡੌਣੇ ਦੇਖੇ। ਉਨ੍ਹਾਂ ਕਿਹਾ ਕਿ ਇਸ ਆਧੁਨਿਕ ਪਾਰਕ ਦੀ ਤਰਜ਼ ‘ਤੇ ਹੋਰ ਵੀ ਪਾਰਕ ਬਣਾਏ ਜਾਣਗੇ। ਇਸ ਤੋਂ ਪਹਿਲਾਂ ਬੀਬੀ ਬਾਦਲ ਵਲੋਂ ਲਾਲ ਸਿੰਘ ਬਸਤੀ ਦੀ ਪੁਲਿਸ ਕਲੋਨੀ ਵਿੱਚ2.25ਕਰੋੜ ਰੁਪਏ ਦੀ ਲਾਗਤ ਵਾਲੇ ਵਾਟਰ ਵਰਕਸ ਦਾ ਨੀਂਹ ਪੱੱਥਰ ਵੀ ਰੱਖਿਆ ਗਿਆ। ਇਸ ਉਪਰੰਤ ਉਨ੍ਹਾਂ ਕਰੀਬ 70 ਸਿਲਾਈ ਮਸ਼ੀਨਾਂ, 17 ਟਰਾਈ-ਸਾਇਕਲ ਅਤੇ ਬੂਟਿਆਂ ਦਾ ਪ੍ਰਸ਼ਾਦ ਵੀ ਵੰਡਿਆ।ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਨੰਨ੍ਹੀ ਛਾਂ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸਿਖਿਆਰਥਣਾਂ ਨੂੰ ਦਿੱਤੀਆਂ ਜਾ ਰਹੀਆਂ ਸਿਲਾਈ ਮਸ਼ੀਨਾਂ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣਗੀਆਂ, ਜਿਸ ਨਾਲ ਦਾਜ, ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਠੱਲ੍ਹ ਪਵੇਗੀ। ਉਨ੍ਹਾਂ ਵਾਤਾਵਰਣ ਦਾ ਸੰਤੁਲਨ ਬਣਾਈ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ, ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਡੀ.ਆਈ.ਜੀ. ਸ਼੍ਰੀ ਅਮਰ ਸਿੰਘ ਚਹਿਲ, ਐਸ.ਐਸ.ਪੀ. ਸ਼੍ਰੀ ਇੰਦਰ ਮੋਹਨ ਸਿੰਘ ਭੱਟੀ, ਮੁੱਖ ਪ੍ਰਸ਼ਾਸਕ ਬੀ.ਡੀ.ਏ. ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਸਾਬਕਾ ਮੇਅਰ ਸ਼੍ਰੀ ਬਲਜੀਤ ਸਿੰਘ ਬੀੜ ਬਹਿਮਣ, ਜ਼ਿਲ੍ਹਾ ਪ੍ਰੈਸ ਸਕੱਤਰ ਸ਼੍ਰੋਮਣੀ ਅਕਾਲੀ ਦਲ ਡਾ. ਓਮ ਪ੍ਰਕਾਸ ਸ਼ਰਮਾ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply