Thursday, April 18, 2024

ਬਾਬਾ ਮੋਤੀ ਮਹਿਰਾ ਜੀ ਦੀ ਯਾਦ ‘ਚ ਲੰਗਰ ਲਗਾਏ

ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਨੂੰ ਮੁੱਖ ਰੱਖਦਿਆਂ ਹਰੀਪੁਰਾ ਬਸਤੀ ਸੰਗਰੂਰ ਦੀ ਸਮੂਹ ਸੰਗਤ ਵਲੋਂ ਬਾਬਾ ਮੋਤੀ ਮਹਿਰਾ ਜੀ ਦੀ ਯਾਦ ਵਿੱਚ ਲਗਾਏ ਤਿੰਨ ਰੋਜਾ 9ਵੇਂ ਵਿਸ਼ਾਲ ਲੰਗਰ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ।ਇਸ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਪਿੰਡ ਦੀਆਂ ਸੰਗਤ ਨੇ ਵੱਧ-ਚੜ੍ਹ ਕੇ ਲੰਗਰ ਦੀ ਸੇਵਾ ਵਿੱਚ ਹਿੱਸਾ ਪਾਇਆ।ਸੇਵਾਦਾਰਾਂ ਨੇ ਦੱਸਿਆ ਕਿ ਬਾਬਾ ਮੋਤੀ ਮਹਿਰਾ ਜੀ ਨੇ ਸਰਹਿੰਦ ਦੇ ਠੰਡੇ ਬੁਰਜ਼ ਵਿੱਚ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਨੂੰ ਕੈਦ ਸਮੇਂ ਦੁੱਧ ਪਿਲਾਇਆ ਸੀ ਸੀ।ਇਸ ਲਈ ਉਨ੍ਹਾਂ ਦੀ ਯਾਦ ਵਿੱਚ ਹਰੀਪੁਰਾ ਬਸਤੀ ਦੀ ਸਮੂਹ ਸਾਧ-ਸੰਗਤ ਵਲੋਂ ਹਰ ਸਾਲ ਇਹ ਲੰਗਰ ਲਗਾਇਆ ਜਾਂਦਾ ਹੈ।ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਵੀ ਕਰਵਾਏ ਜਾਂਦੇ ਹਨ ਅਤੇ ਗੁਰਬਾਣੀ ਕੀਰਤਨ ਦਾ ਵੀ ਸੰਗਤਾਂ ਆਨੰਦ ਮਾਣਦੀਆਂ ਹਨ।ਸਮੂਹ ਸੰਗਤਾਂ ਨੇ ਅਰਦਾਸ ਕੀਤੀ ਕਿ ਸਰਬਤ ਦੇ ਭਲੇ ਲਈ ਸ਼ੁਰੂ ਕੀਤਾ ਗਿਆ ਇਹ ਲੰਗਰ ਹਰ ਸਾਲ ਇਸੇ ਤਰ੍ਹਾਂ ਲੱਗਦਾ ਰਹੇ ।

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …