Friday, April 19, 2024

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਸੰਗਤੀ ਰੂਪ ’ਚ 10 ਮਿੰਟ ਮੂਲਮੰਤਰ ਦਾ ਜਾਪ ਕਰਕੇ ਸ਼ਰਧਾ ਸਤਿਕਾਰ ਭੇਟ ਕੀਤਾ

ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ) – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸੰਗਤੀ ਰੂਪ ਵਿਚ 10 ਮਿੰਟ ਲਈ ਮੂਲਮੰਤਰ ਦਾ ਜਾਪ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਰਾਜਪੁਰਾ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।ਸ਼ਹੀਦੀ ਦਿਹਾੜੇ ਦੇ ਇਤਿਹਾਸ ਸਬੰਧੀ ਵਿਚਾਰ ਕਰਦਿਆਂ ਕਥਾਵਾਚਕ ਭਾਈ ਅਮਰੀਕ ਸਿੰਘ ਨੇ ਕਿਹਾ ਕਿ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਦਕਾ ਸਿੱਖ ਕੌਮ ਦੀ ਨੀਂਹ ਮਜ਼ਬੂਤ ਹੈ ਅਤੇ ਸੰਗਤ ਨੂੰ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਣਾ ਲੈ ਕੇ ਗੁਰਸਿੱਖੀ ਜੀਵਨ ਪਰਪੱਕਤਾ ਨਾਲ ਜਿਊਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕਈ ਤਰ੍ਹਾਂ ਦੇ ਲਾਲਚ ਅਤੇ ਅਤਿ ਤਸੀਹੇ ਦਿੱਤੇ ਜਾਣ ਮਗਰੋਂ ਵੀ ਛੋਟੇ ਸਾਹਿਬਜ਼ਾਦੇ ਆਪਣੇ ਸਿੱਖੀ ਸਿਦਕ ਤੋਂ ਨਹੀਂ ਡੋਲੇ ਅਤੇ ਜ਼ਾਲਮ ਮੁਗਲਾਂ ਦੀ ਈਨ ਨਹੀਂ ਮੰਨੀ।ਇਹ ਪੰਨਾ ਸਿੱਖ ਇਤਿਹਾਸ ਦਾ ਹਾਸਲ ਹੈ ਤੇ ਪੂਰੇ ਵਿਸ਼ਵ ਅੰਦਰ ਕੋਈ ਮਿਸਾਲ ਨਹੀਂ।
ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਸਿੱਖ ਕੌਮ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਯਾਦ ਕਰਕੇ ਸਿਜਦਾ ਕਰਦੀ ਹੈ ਅਤੇ ਇਹ ਕੌਮ ਦਾ ਫਰਜ਼ ਵੀ ਹੈ।ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿਚ ਵਾਪਰੀਆਂ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਲਾਸਾਨੀ ਹਨ ਅਤੇ ਸਿੱਖ ਨੌਜੁਆਨੀ ਨੂੰ ਅਪੀਲ ਹੈ ਕਿ ਉਹ ਇਨ੍ਹਾਂ ਤੋਂ ਪ੍ਰੇਰਣਾ ਲੈਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਹਰਜੀਤ ਸਿੰਘ ਲਾਲੂਘੁੰਮਣ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਖਰਾਜ ਸਿੰਘ, ਨਿਸ਼ਾਨ ਸਿੰਘ, ਨਰਿੰਦਰ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …