Thursday, April 25, 2024

ਡਾ: ਜਗਮੋਹਨ ਸਿੰਘ ਰਾਜੂ ਬਣੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਸਲਾਹਕਾਰ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਕੌਮੀ ਘੱਟਗਿਣਤੀ ਕਮਿਸ਼ਨ ਭਾਰਤ ਸਰਕਾਰ ਨੇ ਉਘੇ ਸਿੱਖ ਬੁੱਧੀਜੀਵੀ ਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ: ਜਗਮੋਹਨ ਸਿੰਘ ਰਾਜੂ (ਸਾਬਕਾ ਆਈ.ਏ.ਐਸ) ਨੂੰ ਘੱਟ ਗਿਣਤੀ ਮਾਮਲਿਆਂ ਦੇ ਸਲਾਹਕਾਰ ਨਾਮਜ਼ਦ ਕੀਤਾ ਹੈ।ਡਾ. ਰਾਜੂ ਸਲਾਹਕਾਰ ਦੇ ਤੌਰ `ਤੇ ਘੱਟਗਿਣਤੀ ਭਾਈਚਾਰਿਆਂ ਦੀ ਭਲਾਈ ਅਤੇ ਵਿਕਾਸ ਲਈ ਕਮਿਸ਼ਨ ਨੂੰ ਆਪਣੇ ਜਨਾਦੇਸ਼ ਦੀ ਪ੍ਰਾਪਤੀ ਲਈ ਸਹਾਇਤਾ ਅਤੇ ਸਲਾਹ ਦੇਣਗੇ।ਉਹ ਕਲਿਆਣਕਾਰੀ ਯੋਜਨਾਵਾਂ ਨੂੰ ਅੱਗੇ ਵਧਾਉਣ ਲਈ ਸਿੱਖ ਭਾਈਚਾਰੇ ਨਾਲ ਸਬੰਧਤ ਸਾਰੇ ਮਾਮਲਿਆਂ ਪ੍ਰਤੀ ਆਵਾਜ਼ ਬੁਲੰਦ ਕਰਨਗੇ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਕਮਿਊਨਿਟੀ ਮੀਟਿੰਗਾਂ ਦਾ ਪ੍ਰਬੰਧ ਕਰਨਗੇ।
ਯਾਦ ਰਹੇ ਕਿ ਡਾ: ਜਗਮੋਹਨ ਸਿੰਘ ਰਾਜੂ ਤਾਮਿਲਨਾਡੂ ਦੇ ਸਾਬਕਾ ਮੁੱਖ ਸਕੱਤਰ ਹਨ।ਉਹ ਕੈਂਬਰਿਜ਼ ਯੂਨੀਵਰਸਿਟੀ ਯੂ.ਕੇ ਦੇ ਫੈਲੋ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਜਟਿੰਗ ਪ੍ਰੋਫ਼ੈਸਰ ਰਹਿ ਚੁੱਕੇ ਹਨ।ਉਹਨਾਂ ਨੇ ਕਈ ਲੇਖ ਅਤੇ ਇੱਕ ਕਿਤਾਬ ਲਿਖੀ ਹੈ।
ਉਹਨਾਂ ਨੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਇਹ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਜਿਵੇਂ ਕਿ ਮਾਨਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਹੈ, ਸਿੱਖ ਧਰਮ ਅਤੇ ਪੰਜਾਬ ਦੋਵੇਂ ਹੀ ‘ਏਕ ਭਾਰਤ ਸ੍ਰੇਸ਼ਠ ਭਾਰਤ’ ਦੇ ਪ੍ਰਤੀਰੂਪ ਹਨ।
Daily Online News Portal www.punjabpost.in

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …