Thursday, March 28, 2024

ਜਵਾਹਰ ਨਵੋਦਿਆ ਵਿਦਿਆਲਿਆ 6ਵੀਂ ਕਲਾਸ ‘ਚ ਦਾਖਲੇ ਲਈ ਆਨਲਾਈਨ ਰਜਿਸਟ੍ਰੇਸ਼ਨ 31 ਜਨਵਰੀ ਤੱਕ

ਪਠਾਨਕੋਟ, 5 ਜਨਵਰੀ :- ਜਵਾਹਰ ਨਵੋਦਿਆਂ ਵਿਦਿਆਲਿਆਂ ਨਾਜੋਚੱਕ ਵਿਖੇ 6ਵੀਂ ਕਲਾਸ ਵਿੱਚ ਬੱਚਿਆਂ ਦੇ ਦਾਖਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਅਤੇ ਇਸ ਲਈ ਜਿਲ੍ਹਾ ਪਠਾਨਕੋਟ ਦੇ ਵਿਦਿਆਰਥੀ ਜੋ ਪੰਜਵੀਂ ਕਲਾਸ ਵਿੱਚ ਪੜ ਰਹੇ ਹਨ ਆਨਲਾਈਨ ਅਪਲਾਈ ਕਰ ਸਕਦੇ ਹਨ।ਅਪਲਾਈ ਕਰਨ ਦੀ ਅੰਤਿਮ ਤਰੀਖ 31 ਜਨਵਰੀ ਰੱਖੀ ਗਈ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸਨਰ ਪਠਾਨਕੋਟ-ਕਮ-ਚੇਅਰਮੈਨ ਪ੍ਰਬੰਧਨ ਨਵੋਦਿਆ ਵਿਦਿਆਲਿਆ ਨਾਜੋਚੱਕ ਪਠਾਨਕੋਟ ਹਰਬੀਰ ਸਿੰਘ ਵਲੋਂ ਕੀਤਾ ਗਿਆ।
ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਵਾਹਰ ਨਵੋਦਿਆ ਵਿਦਿਆਲਿਆ ਨਾਜੋਚੱਕ ਵਿਖੇ 6ਵੀਂ ਕਲਾਸ ਵਿੱਚ ਬੱਚਿਆਂ ਦੇ ਦਾਖਿਲੇ ਲਈ ਮਾਪੇ ਅਪਣੇ ਬੱਚਿਆਂ ਦੀਆਂ ਅਰਜੀਆਂ ਆਨ ਲਾਈਨ 31 ਜਨਵਰੀ ਤੱਕ ਭਰ ਸਕਦੇ ਹਨ।ਉਨ੍ਹਾ ਦੱਸਿਆ ਕਿ ਇਸ ਪ੍ਰੀਖਿਆ ਲਈ ਵਿਦਿਆਰਥੀ ਦੀ ਉਮਰ 1 ਮਈ 2011 ਤੋਂ 30 ਅਪ੍ਰੈਲ 2013 ਦੇ ਵਿੱਚ ਹੋਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ 6ਵੀਂ ਕਲਾਸ ਵਿੱਚ ਦਾਖਿਲੇ ਲਈ ਇਹ ਜਰੂਰੀ ਹੈ ਕਿ ਵਿਦਿਆਰਥੀ ਜਿਲ੍ਹੇ ਦੇ ਕਿਸੇ ਵੀ ਸਰਕਾਰੀ /ਗੈਰ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਕਲਾਸ ਵਿੱਚ ਪੜਦਾ ਹੋਣਾ ਚਾਹੀਦਾ ਹੈ, 29 ਅਪ੍ਰੈਲ 2023 ਨੂੰ ਜਿਲ੍ਹੇ ਦੇ ਜਿਨ੍ਹਾਂ ਵੱਖ-ਵੱਖ ਸਕੂਲਾਂ ਵਿੱਚ ਪ੍ਰੀਖਿਆ ਸੈਂਟਰ ਬਣਾਏ ਜਾਣਗੇ, ਉਥੇ ਪ੍ਰੀਖਿਆ ਲਈ ਜਾਵੈਗੀ।ਇਹ ਪ੍ਰੀਖਿਆ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ ਤਿੰਨੋ ਭਾਸ਼ਾ ਵਿੱਚ ਹੋਵੇਗੀ।ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਦੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ www.navodaya.gov.in ‘ਤੇ ਜਾ ਕੇ ਪ੍ਰਾਪਤ ਕੀਤੀ ਜਾ ਸਕਦੀ ਹੈ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …