Friday, March 29, 2024

ਮੇਅਰ ਵਲੋਂ ਵਾਰਡ ਨੰ 19 ‘ਚ ਕੀਤਾ ਗਿਆ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ, 7 ਜਨਵਰੀ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ. 19 ਵਿੱਚ ਪੈਂਦੀਆਂ ਗਲੀਆਂ ਦੇ ਸਿਵਲ ਦੇ ਕੰਮਾਂ ਦੇ ਉਦਘਾਟਨ ਕੀਤਾ ਗਿਆ।ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿਚ ਪੇਸ਼ ਆ ਰਹੀ ਮੁਸ਼ਕਿਲਾਂ ਤੋਂ ਨਿਜ਼ਾਤ ਮਿਲੇਗੀ।
ਆਪਣੇ ਸੰਬੋਧਨ ‘ਚ ਮੇਅਰ ਨੇ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਦੀਆਂ ਸਭ ਵਾਰਡਾਂ ਵਿਚ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਕਰਵਾਏ ਜਾ ਚੁੱਕੇ ਹਨ।ਵਾਰਡ ਨਿਵਾਸੀਆਂ ਦੀ ਪੁਰਜ਼ੋਰ ਮੰਗ ‘ਤੇ ਇਲਾਕੇ ਦੀ ਸੁੰਦਰਤਾ ਲਈ ਲੱਖਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ।ਉਹਨਾਂ ਕਿਹਾ ਕਿ ਪੰਜਾਬ ਦੀ ਮੌਜ਼ੂਦਾ ਸਰਕਾਰ ਆਪਣੇ ਵਾਇਦਿਆਂ ਦੇ ਪੂਰਾ ਉਤਰਦੇ ਹੋਏ ਲੋਕਾਂ ਨਾਲ ਵਿਕਾਸ ਦੇ ਜੋ ਵਾਇਦੇ ਕੀਤੇ ਸਨ, ਉਹਨਾਂ ਨੂੰ ਹਰ ਹਾਲ ਵਿੱਚ ਪੂਰਾ ਕਰੇਗੀ।ਉਹਨਾਂ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦੁਆਇਆ ਕਿ ਵਿਕਾਸ ਪੱਖੀ ਜਿਹੜੇ ਵੀ ਹੋਰ ਕੰਮ ਲੋੜੀਂਦੇ ਹਨ ਉਹ ਧਿਆਨ ਵਿਚ ਲਿਆਂਦੇ ਜਾਣ ਤਾਂ ਜੋ ਉਹਨਾਂ ਨੂੰ ਸਮੇਂ ਰਹਿੰਦੇ ਪੂਰਾ ਕਰਵਾ ਦਿੱਤਾ ਜਾਵੇਗਾ।ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਆਪਣੇ ਆਲੇ-ਦੁਆਲੇ ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਈਏ ਤੇ ਉਹਨਾਂ ਦੀ ਦੇਖਭਾਲ ਕਰੀਏ।ਉਹਨਾਂ ਲੋਕਾ ਨੂੰ ਸ਼ਹਿਰ ਨੂੰ ਹਰਿਆ-ਭਰਿਆ ਤੇ ਸਾਫ਼-ਸੁਥਰਾ ਰੱਖਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।ਵਾਰਡ ਕੌਂਸਲਰ ਅਤੇ ਇਲਾਕਾ ਨਿਵਾਸੀਆਂ ਵਲੋਂ ਇਲਾਕੇ ਦੇ ਵਿਕਾਸ ਕਾਰਜ਼ਾਂ ਲਈ ਮੇਅਰ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਤੇ ਕੌਂਸਲਰ ਗੁਰਜੀਤ ਕੌਰ, ਸਾਬਕਾ ਕੌਂਸਲਰ ਅਨੇਕ ਸਿੰਘ ਅਤੇ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ। www.punjabpost.in

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …