Thursday, March 28, 2024

ਜੀ-20 ਸਿਖਰ ਸੰਮੇਲਨ ਲਈ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ’ਤੇ ਸੁੰਦਰੀਕਰਨ ਲਈ ਖਰਚੇ ਜਾਣਗੇ 100 ਕਰੋੜ – ਡਾ. ਨਿੱਜ਼ਰ

ਬਿਜਲੀ ਦੇ ਖੰਭਿਆਂ ’ਤੇ ਲੱਗੀਆਂ ਨਾਜਾਇਜ਼ ਕੇਬਲਾਂ ਹਟਾਈਆਂ ਜਾਣ – ਬਿਜਲੀ ਮੰਤਰੀ

ਅੰਮ੍ਰਿਤਸਰ 7 ਜਨਵਰੀ (ਸੁਖਬੀਰ ਸਿੰਘ) – ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਰੀਵਿਊ ਮੀਟਿੰਗ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਲੋਕ ਨਿਰਮਾਣ ’ਤੇ ਬਿਜ਼ਲੀ ਮੰਤਰੀ ਪੰਜਾਬ ਨੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਕੰਮ ਸਮੇਂ ਅੰਦਰ ਪੂਰੇ ਹੋਣੇ ਚਾਹੀਦੇ ਹਨ ਅਤੇ ਕਿਸੇ ਕਿਸਮ ਦੀ ਵੀ ਅਣਗਹਿਲੀ ਵਰਤਣ ਵਾਲੇ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਸਥਾਨਕ ਸਰਕਾਰਾਂ ਮੰਤਰੀ ਡਾ. ਨਿੱਜ਼ਰ ਨੇ ਦੱਸਿਆ ਕਿ ਜੀ-20 ਸੰਮੇਲਨ ਮਾਰਚ 2023 ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸੰਭਾਵੀ ਤੌਰ ‘ਤੇ 15 ਤੋਂ 17 ਮਾਰਚ 2023 ਨੂੰ ਹੋਣ ਜਾ ਰਿਹਾ ਹੈ।ਇਸ ਵਿੱਚ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਸ਼ਾਮਲ ਹੋਣਗੇ।ਇਹ ਸੂਬੇ ਲਈ ਬੜੇ ਮਾਣ ਦੀ ਗੱਲ ਹੈ ਕਿ ਅੰਤਰਰਾਸ਼ਟਰੀ ਪੱਧਰ ਦਾ ਇਹ ਸਮਾਗਮ ਪੰਜਾਬ ਵਿੱਚ ਹੋਣ ਜਾ ਰਿਹਾ ਹੈ।
ਡਾ. ਨਿੱਜ਼ਰ ਨੇ ਜੀ-20 ਸਿਖਰ ਸਮੇਲਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜ਼ਾਂ ’ਤੇ ਤਕਰੀਬਨ 100 ਕਰੋੜ ਰੁਪਏ ਖਰਚ ਕੀਤੇ ਜਾਣਗੇ।ਸਥਾਨਕ ਸਰਕਾਰਾਂ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਅੰਤਰਰਾਸ਼ਟਰੀ ਸਮਾਗਮ ਨਾਲ ਜਿਥੇ ਸੂਬਾ ਵਿਸ਼ਵ ਸੂਬਾ ਸੈਰ ਸਪਾਟੇ ਦੇ ਨਕਸ਼ੇ ਤੇ ਉਭਰੇਗਾ ਉਥੇ ਨਾਲ ਹੀ ਨਿਵੇਸ਼ ਨੂੰ ਹੁਲਾਰਾ ਮਿਲਣ ਦੀ ਸੰਭਾਵਨਾ ਹੈ। ਡਾ. ਨਿੱਜ਼ਰ ਨੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜ਼ਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦਾ ਵੇਰਵਾ ਦਿੰਦੇ ਕਿਹਾ ਕਿ ਸ਼ਹਿਰ ਅੰਦਰ ਜੋ ਵੀ ਕੰਮ ਕੀਤੇ ਜਾਣਗੇ ਉਹ ਸ਼ਹਿਰਵਾਸੀਆਂ ਦੇ ਲੋੜ ਮੁਤਾਬਿਕ ਮਜ਼ਬੂਤ ਅਤੇ ਵਧੀਆ ਗੁਣਵੱਤਾ ਵਾਲੇ ਕੰਮ ਹੋਣਗੇ।
ਸਥਾਨਕ ਸਰਕਾਰਾਂ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬੀ.ਆਰ.ਟੀ.ਐਸ ਦੇ ਰਸਤੇ ਦੌਰਾਨ ਜਿਥੇ ਵੀ ਗਰਿਲਾਂ ਟੁੱਟੀਆਂ ਹੋਈਆਂ ਹਨ ਨੂੰ ਤੁਰੰਤ ਨਵੀਆਂ ਲਗਾਈਆਂ ਜਾਣ ਅਤੇ ਬੀਰ.ਆਰ.ਟੀ.ਐਸ ਦੇ ਰਸਤੇ ਵਿੱਚ ਪਏ ਟੋਇਆਂ ਨੂੰ ਪੁਰਿਆ ਜਾਵੇ।ਉਨਾਂ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਦੀ ਟ੍ਰੈਫਿਕ ਵਿਵੱਸਥਾ ਦਰੁਸਤ ਕਰਨ ਦੇ ਵੀ ਆਦੇਸ਼ ਦਿੱਤੇ।ਉਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀ ਦਿੱਖ ਨੂੰ ਬਦਲਿਆ ਜਾਵੇਗਾ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬਿਜ਼ਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰੀ ਬਿਜਲੀ ਦੇ ਖੰਭਿਆਂ ‘ਤੇ ਲੱਗੀਆਂ ਨਾਜਾਇਜ਼ ਕੇਬਲ ਤਾਰਾਂ ਨੂੰ ਤੁਰੰਤ ਹਟਾਇਆ ਜਾਵੇ।ਇਨਾਂ ਤਾਰਾਂ ਨਾਲ ਸ਼ਹਿਰ ਦੇ ਅਕਸ ‘ਤੇ ਕਾਫ਼ੀ ਮਾੜਾ ਪ੍ਰਭਾਵ ਪੈਂਦਾ ਹੈ।ਉਨਾਂ ਬਿਜਲੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਿਥੇ ਸਮੇਂ ਦੇ ਅੰਦਰ ਅੰਦਰ ਇਨਾਂ ਬਿਜਲੀ ਦੇ ਜਾਲਾਂ ਨੂੰ ਹਟਾਇਆ ਜਾਵੇ ਅਤੇ ਸੜ੍ਹਕਾਂ ਦੀ ਕਰਾਸਿੰਗ ’ਤੇ ਲੱਗੀਆਂ ਬਿਜਲੀ ਦੀਆਂ ਤਾਰਾਂ ਨੂੰ ਵੀ ਦਰੁਸਤ ਕੀਤਾ ਜਾਵੇ।ਉਨਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀ.ਡਬਲਯੂ.ਡੀ ਦੀਆਂ ਜ਼ਮੀਨਾਂ ‘ਤੇ ਹੋਏ ਨਾਜਇਜ ਕਬਜ਼ੇ ਵੀ ਤੁਰੰਤ ਹਟਾਏ ਜਾਣ।ਮੀਟਿੰਗ ਉਪਰੰਤ ਕੈਬਨਿਟ ਮੰਤਰੀ ਡਾ. ਨਿੱਜਰ ਅਤੇ ਈ.ਟੀ.ਓ ਵਲੋਂ ਜੀ-20 ਸਿਖਰ ਸੰਮੇਲਨ ਦੌਰਾਨ ਤੈਅ ਕੀਤੇ ਗਏ ਰੂਟ ਦਾ ਦੌਰਾ ਵੀ ਕੀਤਾ ਅਤੇ ਵੱਖ-ਵੱਖ ਥਾਵਾਂ ਤੇ ਹੋਣ ਵਾਲੇ ਕੰਮਾਂ ਬਾਰੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ।
ਮੀਟਿੰਗ ਵਿੱਚ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਚੇਅਰਮੈਨ ਜਿਲਾ ਯੋਜਨਾ ਕਮੇਟੀ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਐਸ.ਸੀ ਇੰਦਰਜੀਤ ਸਿੰਘ, ਐਕਸੀਐਨ ਇੰਦਰਜੀਤ ਸਿੰਘ, ਚੀਫ਼ ਇੰਜੀ: ਪੀ.ਐਸ.ਪੀ.ਸੀ.ਐਲ ਬਾਲ ਕ੍ਰਿਸ਼ਨ, ਡਿਪਟੀ ਚੀਫ ਇੰਜ: ਜਤਿੰਦਰ ਸਿੰਘ, ਇੰਜ: ਰਾਜੀਵ ਪਰਾਸ਼ਰ, ਇੰਜੀ: ਜਗਜੀਤ ਸਿੰਘ, ਇੰਜੀ: ਬਲਕਾਰ ਸਿੰਘ ਤੋਂ ਇਲਾਵਾ ਹੋਰ ਜਿਲਾ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ ਸਨ।www.punjabpost.in

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …