Friday, March 29, 2024

ਯੂਨੀਵਰਸਿਟੀ ‘ਚ ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਾਇਕਵਾਂਡੋ (ਲੜਕੀਆਂ) ਚੈਂਪੀਅਨਸ਼ਿਪ ਸ਼ੁਰੂ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਆਲ ਇੰਡੀਆ ਜ਼ੋਨ ਇੰਟਰ-ਯੂਨੀਵਰਸਿਟੀ ਤਾਇਵਾਂਡੋ (ਲੜਕੀਆਂ) ਚੈਂਪੀਅਨਸ਼ਿਪ ਅੱਜ ਸ਼ੁਰੂ ਹੋਈ ਜਿਸ ਵਿਚ ਦੇਸ਼ ਦੀਆਂ ਵੱਖ-ਵੱਖ 200 ਦੇ ਲਗਪਗ ਯੂਨੀਵਰਸਿਟੀਆਂ ਤੋਂ ਇਕ ਹਜ਼ਾਰ ਵਿਦਿਆਰਥੀ ਖਿਡਾਰਨਾਂ ਭਾਗ ਲੈ ਰਹੀਆਂ ਹਨ।ਅੱਜ ਇਸ ਚੈਂਪੀਅਨਸ਼ਿਪ ਦੇ ਪਹਿਲੇ ਦਿਨ 49-53, 53-57 ਅਤੇ +73 ਕਿਲੋਗ੍ਰਾਮ ਦੇ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।
ਖੇਡ ਵਿਭਾਗ ਦੇ ਇੰਚਾਰਜ਼ ਡਾ. ਕੰਵਰ ਮਨਦੀਪ ਸਿੰਘ ਨੇ ਦੱਸਿਆ ਕਿ 10 ਜਨਵਰੀ ਨੂੰ 46-49, 57-62 ਕਿਲੋਗ੍ਰਾਮ, ਪੌਮਸੇ ਇੰਡੀਵਿ. ਅਤੇ ਪੌਮਸੇ ਟੀਮ ਦੇ ਮੁਕਾਬਲੇ ਹੋਣੇਗੇ ਜਦੋਂਕਿ 11 ਜਨਵਰੀ ਨੂੰ ਅੰਡਰ 46, 67-73 ਕਿਲੋਗ੍ਰਾਮ ਅਤੇ ਮਿਕਸ ਪੇਅਰ ਦੇ ਮੁਕਾਬਲਿਆਂ ਤੋਂ ਇਲਾਵਾ 12 ਜਨਵਰੀ ਨੂੰ 62-67 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਹ ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਾਈਕਵਾਂਡੋ (ਲੜਕੀਆਂ) ਚੈਂਪੀਅਨਸ਼ਿਪ 12 ਜਨਵਰੀ ਨੂੰ ਸਮਾਪਤ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਲਈ ਸਾਰੇ ਪ੍ਰਬੰਧ ਬਹੁਤ ਚੰਗੀ ਤਰ੍ਹਾਂ ਨਾਲ ਕੀਤੇ ਗਏ ਹਨ ਅਤੇ ਕਿਸੇ ਵੀ ਖਿਡਾਰੀ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …