Saturday, April 20, 2024

ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਹਲਕਾ ਵਿਧਾਇਕ ਦਿਆਲਪੁਰਾ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਜਲਦੀ ਹੀ ਐਕਸੀਅਨ ਨਾਲ ਕੀਤੀ ਜਾਵੇਗੀ ਮੁਲਾਕਾਤ – ਸਿਕੰਦਰ ਸਿੰਘ ਪ੍ਰਧਾਨ

ਸਮਰਾਲਾ, 11 ਜਨਵਰੀ ( ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਵਲੋਂ ਮਾਸਿਕ ਮੀਟਿੰਗ ਸਿਕੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਦੌਰਾਨ ਪਾਵਰਕਾਮ ਦੇ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।ਪ੍ਰਧਾਨ ਸਿਕੰਦਰ ਸਿੰਘ ਨੇ ਪੈਨਸ਼ਨਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਪੈਨਸ਼ਨਰਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਵਿੱਚ ਆਨਾਕਾਨੀ ਕਰ ਰਹੀ ਹੈ, ਪ੍ਰੰਤੂ ਪਾਵਰਕਾਮ ਦੇ ਪੈਨਸ਼ਨਰਜ਼ ਆਪਣਾ ਹੱਕ ਲਏ ਬਿਨਾਂ ਚੁੱਪ ਕਰਕੇ ਨਹੀਂ ਬੈਠਣਗੇ।ਮੰਡਲ ਦਫਤਰ ਘੁਲਾਲ ਵਿਖੇ ਦਫਤਰੀ ਕਰਮਚਾਰੀਆਂ ਵਲੋਂ ਪੈਨਸ਼ਨਰਾਂ ਦੇ ਪੈਡਿੰਗ ਕੰਮ ਤਸੱਲੀਬਖਸ਼ ਨਹੀਂ ਕੀਤੇ ਜਾ ਰਹੇ।ਇਸ ਕਾਰਨ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ।ਇਸ ਸਬੰਧੀ ਜਲਦੀ ਹੀ ਐਕਸੀਅਨ ਸਮਰਾਲਾ ਨੂੰ ਮਿਲਿਆ ਜਾਵੇਗਾ, ਜੇਕਰ ਫਿਰ ਵੀ ਟਾਲ ਮਟੋਲ ਦੀ ਨੀਤੀ ਜਾਰੀ ਰਹੀ ਤਾਂ ਪੈਨਸ਼ਨਰ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।ਮੀਟਿੰਗ ਵਿੱਚ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਪੈਨਸ਼ਨਰਾਂ ਦੀ ਮੁਸ਼ਕਿਲਾਂ ਸੁਣੀਆਂ। ਪ੍ਰਧਾਨ ਸਿਕੰਦਰ ਸਿੰਘ ਅਤੇ ਹਾਜ਼ਰ ਪੈਨਸ਼ਨਰਾਂ ਵਲੋਂ ਆਪਣੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਹਲਕਾ ਵਿਧਾਇਕ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ।
ਇਸ ਵਿੱਚ 31-12-2015 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਾਂ ਨੂੰ 2.59 ਨਾਲ ਪੇਅ ਸਕੇਲ ਸੋਧਣੇ, 23 ਸਾਲਾ ਬਿਨਾਂ ਸ਼ਰਤ ਦੇਣਾ, ਮੈਡੀਕਲ ਭੱਤਾ 2500 ਰੁਪਏ ਕਰਨਾ, ਕੈਸ਼ਲੈਸ ਸਕੀਮ ਲਾਗੂ ਕਰਨਾ, ਪੈਨਸ਼ਨਰਾਂ ਨੂੰ ਬਿਜਲੀ ਵਰਤੋਂ ਵਿੱਚ ਰਿਆਇਤ ਦੇਣਾ ਆਦਿ ਮੰਨੀਆਂ ਗਈਆਂ ਮੰਗਾਂ ਸਨ, ਜੋ ਕਿ ਅਜੇ ਤੱਕ ਲਾਗੂ ਨਹੀਂ ਕੀਤੀਆਂ ਗਈਆਂ।ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪੈਨਸ਼ਨਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਜੋ ਬਿਲਕੁੱਲ ਜਾਇਜ ਅਤੇ ਵਾਜ਼ਬ ਹਨ, ਉਨ੍ਹਾਂ ਪ੍ਰਤੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਖੁਦ ਵੀ ਸੰਜ਼ੀਦਾ ਹਨ ਅਤੇ ਜਲਦੀ ਹੀ ਇਨ੍ਹਾਂ ਨੂੰ ਲਾਗੂ ਕਰ ਦਿੱਤਾ ਜਾਵੇਗਾ।ਸਟੇਜ ਸਕੱਤਰ ਦੀ ਭੂਮਿਕਾ ਸੁਖਦਰਸ਼ਨ ਸਿੰਘ ਦੁਆਰਾ ਨਿਭਾਈ ਗਈ।
ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਇੰਜ: ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਇੰਜ: ਜੁਗਲ ਕਿਸ਼ੋਰ ਸਾਹਨੀ, ਇੰਜ: ਦਰਸ਼ਨ ਸਿੰਘ ਖਜਾਨਚੀ, ਜਗਤਾਰ ਸਿੰਘ ਪ੍ਰੈਸ ਸਕੱਤਰ, ਸੁਖਦਰਸ਼ਨ ਸਿੰਘ ਸਕ1ਤਰ, ਰਜਿੰਦਰ ਪਾਲ ਵਡੇਰਾ ਡਿਪਟੀ ਸੀ.ਏ.ਓ, ਜਸਵੰਤ ਸਿੰਘ ਢੰਡਾ, ਦਰਸ਼ਨ ਸਿੰਘ ਕੋਟਾਲਾ, ਰਾਕੇਸ਼ ਕੁਮਾਰ ਮਾਛੀਵਾੜਾ, ਹਰਪਾਲ ਸਿੰਘ ਸਿਹਾਲਾ, ਅਮਰੀਕ ਸਿੰਘ ਮੁਸ਼ਕਾਬਾਦ, ਪ੍ਰੇਮ ਕੁਮਾਰ ਸਮਰਾਲਾ, ਪ੍ਰੇਮ ਚੰਦ ਭਲਾ ਲੋਕ, ਕੁਲਵੰਤ ਸਿੰਘ ਜੱਗੀ ਪ੍ਰਧਾਨ ਗੁਰਦੁਆਰਾ, ਅਮਰਜੀਤ ਸਿੰਘ ਮਾਛੀਵਾੜਾ ਆਦਿ ਸ਼ਾਮਲ ਸਨ।
ਅਖੀਰ ਵਿੱਚ ਸਿਕੰਦਰ ਸਿੰਘ ਪ੍ਰਧਾਨ ਨੇ ਮੀਟਿੰਗ ਵਿੱਚ ਸ਼ਾਮਲ ਪੈਨਸ਼ਨਰਾਂ ਦਾ ਧੰਨਵਾਦ ਕੀਤਾ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …