Saturday, April 20, 2024

ਜਸਬੀਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਤੇ ਹੋਰਾਂ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਦੇ ਭਰਾ ਜਸਬੀਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਅਧਿਕਾਰੀਆਂ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਜਸਬੀਰ ਸਿੰਘ ਜੋ ਕਿ ਅੱਜ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸੰਸਕਾਰ ਇਥੇ ਚਾਟੀਵਿੰਡ ਗੇਟ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਵੱਡੀ ਗਿਣਤੀ ‘ਚ ਮੌਜ਼ੂਦ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਸਬੀਰ ਸਿੰਘ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਸਤਬੀਰ ਸਿੰਘ ਧਾਮੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਸ਼੍ਰੋਮਣੀ ਕਮੇਟੀ ਸਮੇਤ ਵੱਖ-ਵੱਖ ਸੰਸਥਾਵਾਂ ਵੱਲੋਂ ਦੁਸ਼ਾਲੇ ਭੇਟ ਕਰਕੇ ਸ਼ਰਧਾਜਲੀ ਦਿੱਤੀ ਗਈ
ਅੰਤਿਮ ਸੰਸਕਾਰ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਬਲਬੀਰ ਸਿੰਘ ਘੁੰਨਸ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਹਰਜੀਤ ਸਿੰਘ ਲਾਲੂਘੁੰਮਣ, ਗੁਰਿੰਦਰ ਸਿੰਘ ਮਥਰੇਵਾਲ, ਸਤਨਾਮ ਸਿੰਘ ਮਾਂਗਾਸਰਾਏ, ਗੁਰਚਰਨ ਸਿੰਘ ਕੁਹਾਲਾ, ਕੁਲਦੀਪ ਸਿੰਘ ਰੋਡੇ, ਮਨਜੀਤ ਸਿੰਘ ਬਾਠ, ਡਾ. ਏ.ਪੀ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਸ਼੍ਰੋੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਡਾ. ਪੰਕਜ਼, ਜੋਗਿੰਦਰ ਸਿੰਘ ਅਦਲੀਵਾਲ, ਰਘਬੀਰ ਸਿੰਘ ਰਾਜਾਸਾਂਸੀ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ, ਹਰਿੰਦਰਪਾਲ ਸਿੰਘ, ਸੰਤੋਖ ਸਿੰਘ, ਅੰਗਰੇਜ਼ ਸਿੰਘ, ਬਲਵੰਤ ਸਿੰਘ ਪੱਟੀ, ਤਰਵਿੰਦਰ ਸਿੰਘ, ਕੁਲਜੀਤ ਸਿੰਘ ਸਮੇਤ ਪਰਿਵਾਰਕ ਮੈਂਬਰ ਮੌਜ਼ੂਦ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …