Wednesday, June 7, 2023

ਭੁੱਲਰਹੇੜੀ ਸਕੂਲ ਵਿਖੇ ਧੂਮ-ਧਾਮ ਮਨਾਈ ਲੋਹੜੀ

ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਮੇਜ਼ਰ ਸਿੰਘ ਸਰਕਾਰੀ ਸਮਰਾਟ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਵਿੱਚ ਲੋਹੜੀ ਤੇ ਮਾਘੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਮਾਗਮ ਦੀ ਪ੍ਰਧਾਨਗੀ ਸਕੂਲ ਪ੍ਰਿੰਸੀਪਲ ਸੁਰਿੰਦਰ ਕੌਰ ਨੇ ਕੀਤੀ।ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਮਾਘੀ ਨਾਲ ਸਬੰਧਿਤ ਸ਼ਬਦ ਕੀਰਤਨ ਦਾ ਗਾਇਨ ਕਰਦਿਆਂ ਕੀਤੀ।ਲੈਕਚਰਾਰ ਕਰਮਜੀਤ ਸਿੰਘ, ਅਧਿਆਪਕ ਜਰਨੈਲ ਸਿੰਘ ਤੇ ਅਮਨਦੀਪ ਕੌਰ ਆਦਿ ਨੇ ਲੋਹੜੀ ਮਾਘੀ ਦੇ ਇਤਿਹਾਸ ਨਾਲ ਸਬੰਧਿਤ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ।ਲੜਕੀਆਂ ਨੇ ਗਿੱਧਾ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ਵਿਰਾਸਤੀ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਦੀ ਸ਼ਾਨਦਾਰੀ ਪੇਸ਼ਕਾਰੀ ਕੀਤੀ।ਲੜਕਿਆਂ ਦੁਆਰਾ ਭੰਗੜੇ ਦੀ ਪੇਸ਼ਕਾਰੀ ਨੇ ਪ੍ਰੋਗਰਾਮ ਨੂੰ ਹੋਰ ਖੁਸ਼ਨੁਮਾ ਬਣਾਇਆ।ਇਸ ਤੋਂ ਇਲਾਵਾ ਬੱਚਿਆਂ ਵਲੋਂ ਗਰੁੱਪ ਗੀਤ ਤੇ ਕਵਿਤਾਵਾਂ ਵੀ ਸੁਣਾਈਆਂ ਗਈਆਂ।ਪ੍ਰੋਗਰਾਮ ਦੇ ਅੰਤ ਵਿੱਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਇੱਕ ਦੂਜੇ ਨੂੰ ਲੋਹੜੀ ਦੀਆਂ ਵਧਾਈਆਂ ਦਿੰਦਿਆਂ ਮੁੰਗਫਲੀ ਤੇ ਰਿਉੜੀਆਂ ਵੀ ਵੰਡੀਆਂ।
ਇਸ ਮੌਕੇ ਲੈਕਚਰਾਰ ਰੀਤੂ ਮਹਿਤਾ, ਸਰਬਜੀਤ ਕੌਰ, ਜਸਵਿੰਦਰ ਕੌਰ, ਅਧਿਆਪਕ ਰਮਲਦੀਪ ਸਿੰਘ, ਹਰਦੇਵ ਸਿੰਘ, ਗਗਨ ਧੂਰੀ, ਗੁਰਮੁੱਖ ਸਿੰਘ, ਜਸਵੀਰ ਸਿੰਘ, ਤਰੁਨਦੀਪ ਕੋਰ, ਅਨੀਸ਼ਾ, ਵੰਦਨਾ ਧੀਰ, ਕੋਮਲ, ਅਮਨਦੀਪ ਕੌਰ, ਰਮਨਦੀਪ ਕੌਰ, ਅਨੀਤਾ, ਰਿਚਾ, ਕਿਰਨਦੀਪ ਕੌਰ ਤੇ ਹਰਪ੍ਰਭਜੋਤ ਕੋਰ ਆਦਿ ਮੌਜ਼ੂਦ ਸਨ।

Check Also

ਜੇ.ਏ.ਸੀ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਕੇਂਦਰੀਕਿ੍ਰਤ ਦਾਖਲਾ ਪੋਰਟਲ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ

ਜੀ.ਐਨ.ਡੀ.ਯੂ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਵੀ ਪੋਰਟਲ ਨੂੰ ਰੱਦ ਕਰਨ ਦੀ ਅਪੀਲ ਅੰਮਿ੍ਰਤਸਰ, 6 ਜੂਨ …