Thursday, April 25, 2024

ਬਿਜਲੀ ਮੰਤਰੀ ਨੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਨਾਲ ਮਨਾਈ ਲੋਹੜੀ

ਲੋਹੜੀ ਦੀ ਧੂਣੀ ’ਚ ਬੁਰਾਈਆਂ ਦੇ ਖਾਤਮੇ ਦੀ ਕੀਤੀ ਅਪੀਲ

ਜੰਡਿਆਲਾ ਗੁਰੂ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਬਿਜਲੀ ਦਫ਼ਤਰ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਬਾਲੀ ਲੋਹੜੀ ਦੀ ਧੂਣੀ ਮੌਕੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਲੋਹੜੀ ਮਨਾਉਂਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਹੜੀ ਦੀ ਪਵਿੱਤਰ ਅਗਨੀ ’ਚ ਬੁਰਾਈਆਂ ਦੇ ਸੜ ਕੇ ਖਤਮ ਹੋਣ ਦੀ ਕਾਮਨਾ ਕੀਤੀ ਗਈ।
ਕੈਬਨਿਟ ਮੰਤਰੀ ਈ.ਟੀ.ਓ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀ ਸ਼ੁਭ ਕਾਮਨਾ ਦਿੰਦਿਆਂ ਆਖਿਆ ਕਿ ਲੋਹੜੀ ਦਾ ਤਿਉਹਾਰ ਜਿੱਥੇ ਮੌਸਮ ਦਾ ਨਿੱਘ ਲੈ ਕੇ ਆਉਂਦਾ ਹੈ, ਉਥੇ ਸਾਨੂੰ ਬੁਰਾਈਆਂ ਨੂੰ ਛੱਡ ਚੰਗੇ ਪਾਸੇ ਤੁਰਨ ਲਈ ਵੀ ਪ੍ਰੇਰਦਾ ਹੈ।ਉਨ੍ਹਾਂ ਸਾਰਿਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਲੋਹੜੀ ਦਾ ਤਿਉਹਾਰ ਜ਼ੁਰਮਾਂ ਅਤੇ ਬੁਰਾਈਆਂ ਦੇ ਖਾਤਮੇ ਵਾਲਾ ਹੋਵੇ ਅਤੇ ਸਮਾਜ ’ਚ ਲੋਕ ਅਮਨ ਅਤੇ ਚੈਨ ਨਾਲ ਰਹਿਣ।
ਬਾਰਡਰ ਜ਼ੋਨ ਮੁੱਖੀ ਬਾਲ ਕਿਸ਼ਨ ਨੇ ਕਿਹਾ ਕਿ ਵਿਭਾਗ ਬਿਜਲੀ ਸਪਲਾਈ ਦੀ ਨਿਰੰਤਰਤਾ ਬਣਾਈ ਰੱਖਣ ਲਈ ਸੁਹਿਰਦ ਹੈ ਅਤੇ ਇਸ ਤਿਉਹਾਰ ਮੌਕੇ ਇਹ ਭਰੋਸਾ ਦਿੰਦੇ ਹਾਂ ਕਿ ਸਮੁੱਚੇ ਖੇਤਰ ਵਿੱਚ ਬਿਜਲੀ ਸਪਲਾਈ ਦੇ ਸੁਧਾਰ ਨਿਰੰਤਰ ਜਾਰੀ ਰਹਿਣਗੇ।
ਇਸ ਮੌਕੇ ਐਸ.ਈ ਜਤਿੰਦਰ ਸਿੰਘ, ਸ੍ਰੀਮਤੀ ਸੁਹਿੰਦਰ ਕੌਰ, ਸ੍ਰੀਮਤੀ ਸੁਨੈਨਾ ਰੰਧਾਵਾ, ਸਰਬਜੀਤ ਸਿੰਘ, ਸੁਖਵਿੰਦਰ ਸਿੰਘ, ਸਤਿੰਦਰ ਸਿੰਘ, ਨਰੇਸ਼ ਪਾਠਕ ਤੇ ਹੋਰ ਪਤਵੰਤੇ ਹਾਜ਼ਰ ਸਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …