Saturday, April 20, 2024

ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸ਼਼੍ਰੋਮਣੀ ਅਕਾਲੀ ਦਲ (ਅ) ਵਚਨਵੱਧ – ਜਥੇਦਾਰ ਰਾਮਪੁਰਾ

ਜਿਹਾ, ਪਾਰਟੀ ਪ੍ਰਧਾਨ ਦੇ ਆਦੇਸ਼ਾਂ ‘ਤੇ ਲੋਕਾਂ ਦੀਆਂ ਮੁਸ਼ਕਿਲਾਂ ਜਾਣਨ ਲਈ ਕੀਤੀਆਂ ਜਾ ਰਹੀਆਂ ਨੇ ਮੀਟਿੰਗਾਂ

ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਪਾਰਟੀ ਦੇ ਅਹੁਦੇਦਾਰਾਂ ਵਲੋਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੀਆਂ ਵਾਰਡਾਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਮਸਲੇ ਹੱਲ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਦੀ ਚੋਣ ਸਮੇਂ ਜੋ ਭਰੋਸਾ ਲੋਕਾਂ ਨੇ ਸ਼਼੍ਰੋਮਣੀ ਅਕਾਲੀ ਦਲ (ਅ) ਪ੍ਰਤੀ ਵਿਖਾਇਆ ਸੀ, ਉਸ ਨੂੰ ਬਰਕਰਾਰ ਰੱਖਿਆ ਜਾ ਸਕੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼਼੍ਰੋਮਣੀ ਅਕਾਲੀ ਦਲ (ਅ) ਦੇ ਵਿਧਾਨ ਸਭਾ ਸੰਗਰੂਰ ਤੋਂ ਹਲਕਾ ਇੰਚਾਰਜ਼ ਤੇ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਨੇ ਸ਼ਿਵਮ ਕਾਲੋਨੀ, ਅਟਵਾਲ ਕਾਲੋਨੀ ਤੇ ਰਾਮਪੁਰਾ ਵਿਖੇ ਵੱਖ-ਵੱਖ ਥਾਈਂ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ।ਜਥੇਦਾਰ ਰਾਮਪੁਰਾ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਅਤੇ ਮਸਲਿਆਂ ਦੇ ਹੱਲ ਲਈ ਸ਼਼੍ਰੋਮਣੀ ਅਕਾਲੀ ਦਲ (ਅ) ਵਚਨਬੱਧ ਹੈ।ਹਲਕੇ ਅਧੀਨ ਆਉਂਦੇ ਹਰ ਪਿੰਡ ਅਤੇ ਸ਼ਹਿਰਾਂ ਦੇ ਹਰ ਵਾਰਡ ਤੱਕ ਪਾਰਟੀ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਦੇ ਨਾਲ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਸ਼੍ਰੋਮਣੀ ਅਕਾਲੀ ਦਲ (ਅ) ਪੰਜਾਬ ਹਿੱਤ ਦੀ ਸੋਚ ਰੱਖਣ ਵਾਲੇ ਹਰ ਵਿਅਕਤੀ ਨੂੰ ਪਾਰਟੀ ਨਾਲ ਜੁੜਣ ਦਾ ਸੱਦਾ ਦਿੰਦਾ ਹੈ, ਤਾਂ ਜੋ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ `ਤੇ ਅੱਗੇ ਵਧਾਇਆ ਜਾ ਸਕੇ।
ਪੰਜਾਬ ਦੀ ਮੌਜ਼ੂਦਾ ਸਰਕਾਰ `ਤੇ ਟਿੱਪਣੀ ਕਰਦਿਆਂ ਜਥੇਦਾਰ ਰਾਮਪੁਰਾ ਨੇ ਕਿਹਾ ਕਿ ਬਾਦਲ ਦਲ ਅਤੇ ਕਾਂਗਰਸ ਪਾਰਟੀ ਤੋਂ ਬਾਅਦ ਆਮ ਆਦਮੀ ਪਾਰਟੀ ਵੀ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ।ਪੰਜਾਬ ਵਿੱਚ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ।ਜਥੇਦਾਰ ਰਾਮਪੁਰਾ ਨੇ ਅਪੀਲ ਕੀਤੀ ਕਿ ਪੰਜਾਬ ਦੇ ਬਿਗੜ ਰਹੇ ਹਾਲਾਤਾਂ ਨੂੰ ਸੁਧਾਰਨ ਲਈ ਸਿਮਰਨਜੀਤ ਸਿੰਘ ਮਾਨ ਵਰਗੇ ਸੂਝਵਾਨ ਤੇ ਇਮਾਨਦਾਰ ਆਗੂ ਦਾ ਸਾਥ ਦਿੱਤਾ ਜਾਵੇ ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਇਸਤਰੀ ਵਿੰਗ ਦੀ ਜਿਲ੍ਹਾ ਪ੍ਰਧਾਨ ਬੀਬੀ ਹਰਪਾਲ ਕੌਰ, ਜਸਵਿੰਦਰ ਸਿੰਘ, ਹਰਪਾਲ ਸਿੰਘ ਮੈਂਬਰ, ਲਾਲੀ ਸਿੰਘ, ਮਨਜੀਤ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …