Thursday, March 28, 2024

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਲਗਾਇਆ

ਸੰਗਰੂਰ, 19 ਜਨਵਰੀ (ਜਗਸੀਰ ਲੌਂਗੋਵਾਲ ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਲਵਾਨ ਜਿਲ੍ਹਾ ਸੰਗਰੂਰ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਰਿਟੇਲ ਵਿਸ਼ੇ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਲਗਾਇਆ ਗਿਆ।ਜਿਸ ਵਿੱਚ ਵਰਿੰਦਰ ਸਿੰਘ (ਵੋਕੇਸ਼ਨਲ ਟੀਚਰ/ਟੇ੍ਰਨਰ ਰਿਟੇਲ), ਸੁਬੋਧ ਕੁਮਾਰ, ਜਸਵਿੰਦਰ ਸਿੰਘ ਅਤੇ ਜਸਪ੍ਰੀਤ ਕੌਰ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮ ਵਰਕ ਅਧੀਨ ਰਿਟੇਲ ਵਿਸ਼ੇ ਦੇ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਈਲਾਂਟੇ ਮਾਲ ਚੰਡੀਗੜ੍ਹ ਵਿੱਚ ਵਿਜ਼ਟ ਕਰਵਾਈ ਗਈ।ਜਿਥੇ ਸਕਿਊਰਟੀ ਸੁਪਰਵਾਈਜ਼ਰ ਮੀਨੀਸ਼ ਨੇ ਵਿਦਿਆਰਥੀਆਂ ਨੂੰ ਸਕਿਓਰਟੀ ਸਿਸਟਮ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨਾਲ ਜਾ ਕੇ ਮਾਲ ਬਾਰੇ ਬਹੁਤ ਵਡਮੁੱਲੀ ਜਾਣਕਾਰੀ ਦਿੱਤੀ ਗਈ।ਬਹੁਤ ਸਾਰੇ ਵਿਦਿਆਰਥੀ ਤਾਂ ਪਹਿਲੀ ਵਾਰ ਅਜਿਹੇ ਮਾਲ ਵਿੱਚ ਗਏ ਸਨ। ਸਟੋਰ ਵਿੱਚ ਜਾ ਕੇ
ਵਿਦਿਆਰਥੀਆਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਅਤੇ ਉਨਾਂ ਨੇ ਫੋਟੋਆਂ ਖਿੱਚੀਆਂ, ਗੇਮਾਂ ਖੇਡੀਆਂ ਅਤੇ ਸਵਾਦੀ ਖਾਣਾ ਖਾਧਾ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …