Sunday, April 2, 2023

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਕਰਵਾਈਆਂ ਪ੍ਰੀ ਪ੍ਰਾਇਮਰੀ ਖੇਡਾਂ

ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਵਿਖੇ ਪ੍ਰੀ- ਪ੍ਰਾਇਮਰੀ ਖੇਡ ਟੂਰਨਾਮੈਂਟ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਵਿਸ਼ੇਸ਼ ਮਹਿਮਾਨਾਂ ਵੱਜੋਂ ਸਕੂਲ ਦੇ ਮੈਂਬਰ ਇੰਚਾਰਜ਼ ਇਕਬਾਲ ਸਿੰਘ ਸ਼ੈਰੀ, ਸਵਰਾਜ ਸਿੰਘ ਸ਼ਾਮ, ਅਮਰਦੀਪ ਸਿੰਘ ਰਾਜੇਵਾਲ ਹਾਜ਼ਰ ਹੋਏ।ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਆਏ ਮਹਿਮਾਨਾਂ ਦਾ ਨਿੱਘਾ ਸੁਆਗਤ ਕੀਤਾ।ੇ ਵਿਦਿਆਰਥੀਆਂ ਵੱਲੋਂ ਸਕੂਲ ਸ਼ਬਦ ਗਾਇਣ ਕਰਨ ਤੋ ਬਾਅਦ ਸੁਆਗਤੀ ਗੀਤ, ਗਿੱਧਾ-ਭੰਗੜਾ ਪੇਸ਼ ਕੀਤਾ ਗਿਆ।ਖੇਡਾਂ ਵਿੱਚ ਸਕੂਲ ਦੇ ਪਲੇਅ-ਪੈੱਨ ਤੋ ਦੂਜੀ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਵਿਦਿਆਰਥੀਆਂ ਨੇ ਥ੍ਰੀ ਲੈਗਡ ਰੇਸ ਅਤੇ ਗਿਆਨ ਵਧਾਉਣ ਹਿੱਤ ਮਨੋਰੰਜਕ ਖੇਡਾਂ ਵਿਚ ਹਿੱਸਾ ਲਿਆ ।
ਸਕੂਲ ਦੇ ਮੈਂਬਰ ਇੰਚਾਰਜ਼ ਇਕਬਾਲ ਸਿੰਘ ਸ਼ੈਰੀ, ਸਵਰਾਜ ਸਿੰਘ ਸ਼ਾਮ, ਅਮਰਦੀਪ ਸਿੰਘ ਰਾਜੇਵਾਲ ਨੇ ਅਕਾਦਮਿਕ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਅਤੇ ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟ ਤੇ ਟਰਾਫੀਆਂ ਦੇ ਕੇ ਸਨਮਾਨਿਤ।ਸੈਸ਼ਨ (2020-21) ਦੇ ਦੂਸਰੀ ਤੋ ਨੋਵੀ ਤੇ ਗਿਆਰਵੀ ਜਮਾਤ ਦੇ ਮੈਰਿਟ ਸੂਚੀ ਵਿਚ ਆਉਣ ਵਾਲੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਰੋਹ ਵੀ ਆਯੋਜਿਤ ਕੀਤਾ ਗਿਆ।ਨੰਨੇ ਮੁਂਨੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ।ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਆਏ ਹੋਏ ਸਾਰੇ ਹੀ ਪਤਵੰਤਿਆਂ ਦਾ ਧੰਨਵਾਦ ਕੀਤਾ ।

 

Check Also

ਪ੍ਰਿੰ. ਫਤਹਿਪੁਰੀ ਦੀ ਪੁਸਤਕ ‘ਗੁੱਝੇ ਮਨੁੱਖ’ ’ਤੇ ਵਿਚਾਰ ਚਰਚਾ 2 ਅਪ੍ਰੈਲ ਨੂੰ

ਅੰਮ੍ਰਿਤਸਰ, 1 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਚਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ …