Friday, March 29, 2024

ਨੌਜਵਾਨ ਵੋਟਰ ਵਜੋਂ ਆਪਣਾ ਨਾਮ ਦਰਜ਼ ਕਰਵਾਉਣ – ਐਸ.ਡੀ.ਐਮ

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਮਨਾਇਆ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਐਸ.ਡੀ.ਐਮ ਹਰਪ੍ਰੀਤ ਸਿੰਘ ਨੇ ਅੰਮ੍ਰਿਤਸਰ ਵਿਖੇ ‘13ਵੇਂ ਰਾਸ਼ਟਰੀ ਵੋਟਰ ਦਿਵਸ’ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮਤਦਾਨ ਦੌਰਾਨ ਗਲਤ ਜਾਂ ਸਹੀ ਦਾ ਫੈਸਲਾ ਕਰਨ ਦਾ ਅਧਿਕਾਰ ਰੱਖਦੇ ਹੋਏ ਵੋਟਰ ਵਜੋਂ ਆਪਣਾ ਨਾਮ ਜ਼ਰੂਰ ਦਰਜ਼ ਕਰਵਾਉਣ।
ਹਰਪ੍ਰੀਤ ਸਿੰਘ ਨੇ ਕਿਹਾ ਕਿ ਅਸੀਂ ਭਾਰਤੀ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣੇ ਜਾਂਦੇ ਹਾਂ।ਸਾਡੇ ਕੋਲ ਯੂਰਪੀਅਨ ਦੇਸ਼ਾਂ ਵਿੱਚ ਦੋ ਪਾਰਟੀ ਪ੍ਰਣਾਲੀ ਦੀ ਬਜ਼ਾਏ ਬਹੁ-ਪਾਰਟੀ ਪ੍ਰਣਾਲੀ ਹੈ।ਉਨਾਂ ਨੌਜਵਾਨਾਂ ਲਈ ਵੋਟ ਦੇ ਅਧਿਕਾਰ ਨੂੰ ਸਭ ਤੋਂ ਮਹੱਤਵਪੂਰਨ ਕਰਾਰ ਦਿੰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਹੋਣ ਲਈ ਚਾਰ ਮੌਕਿਆਂ ਦਾ ਵਾਧਾ ਕਰਕੇ ਹੋਰ ਮੌਕੇ ਦਿੱਤੇ ਹਨ।18 ਸਾਲ ਦੀ ਉਮਰ ਹੋਣ ’ਤੇ ਵੋਟਰ ਬਣਨ ਲਈ 1 ਜਨਵਰੀ ਦੀ ਤਰੀਕ ਦਾ ਇੰਤਜ਼ਾਰ ਕਰਨ ਦੀ ਬਜ਼ਾਏ, ਹੁਣ ਕੋਈ ਵੀ ਵਿਅਕਤੀ 1 ਜਨਵਰੀ ਤੋਂ ਬਾਅਦ 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਨੂੰ ਵੀ 18 ਸਾਲ ਦੀ ਉਮਰ ਹੋਣ ’ਤੇ ਅਰਜ਼ੀ ਦੇ ਸਕਦਾ ਹੈ।ਜੇਕਰ ਕਿਸੇ ਵਿਅਕਤੀ ਦੀ ਇਸ ਪ੍ਰਕਿਰਿਆ ਸਬੰਧੀ ਕੋਈ ਮੁਸ਼ਕਿਲ ਹੈ ਤਾਂ ਸਮੱਸਿਆ ਦੇ ਹੱਲ ਲਈ ਟੋਲ ਫਰੀ ਸਾਂਝੇ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਹਰਪ੍ਰੀਤ ਸਿੰਘ ਵਲੋਂ ਮਨਕੰਵਲ ਸਿੰਘ ਚਾਹਲ ਨੂੰ ਜ਼ਿਲ੍ਹੇ ’ਚੋਂ ਸਰਵੋਤਮ ਈ.ਆਰ.ਓ ਦਾ ਐਵਾਰਡ ਦਿੱਤਾ ਗਿਆ।ਦੱਸਣਯੋਗ ਹੈ ਕਿ ਇਨਾਂ ਦੀ ਟੀਮ ਵਲੋਂ ਸਭ ਤੋਂ ਵੱਧ ਨੌਜਵਾਨ ਵੋਟਰਾਂ ਨੂੰ ਰਜਿਸਟਰਡ ਕੀਤਾ ਗਿਆ ਸੀ।
ਬੈਸਟ ਨੋਡਲ ਅਫ਼ਸਰ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਅੰਮ੍ਰਿਤਸਰ, ਆਸ਼ਾ ਵਰਕਰ 18 ਅੰਮ੍ਰਿਤਸਰ ਪੂਰਬੀ ਮਿਸ ਜੋਤੀ ਨੂੰ ਬੈਸਟ ਬੀ.ਐਲ.ਓ ਅਤੇ ਪ੍ਰੋਜੈਕਟ ਸਨਮਾਨ ਵਿੱਚ ਵਧੀਆ ਕੰਮ ਕਰਨ ਵਾਲੇ 11 ਲਈਅਨ ਅਫ਼ਸਰਾਂ ਨੂੰ ਵੀ ਸਨਮਾਨਿਆ ਗਿਆ।ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਵੋਟਰ ਦਿਵਸ ਸਬੰਧੀ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ, ਚੌਣ ਤਹਿਸੀਲਦਾਰ ਰਾਜਿੰਦਰ ਸਿੰਘ, ਚੋਣ ਕਾਨੂੰਨਗੋ ਸੌਰਭ ਖੋਸਲਾ, ਜਿਲ੍ਹਾ ਗਾਈਡੈਂਸ ਅਫ਼ਸਰ ਜਸਬੀਰ ਸਿੰਘ ਗਿੱਲ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …