Thursday, March 28, 2024

ਵਿਧਾਇਕਾ ਭਰਾਜ ਨੇ ਸੰਗਰੂਰ ‘ਚ ਵਾਪਰੇ ਹਾਦਸੇ ਦੇ ਜਖਮੀਆਂ ਦੀ ਸਿਹਤਯਾਬੀ ਦੀ ਕੀਤੀ ਕਾਮਨਾ

ਡਾਕਟਰਾਂ ਨੂੰ ਪੀੜ੍ਹਤਾਂ ਦਾ ਸਰਵੋਤਮ ਇਲਾਜ਼ ਕਰਨ ਦੀ ਕੀਤੀ ਹਦਾਇਤ

ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ ) – ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਦੇ ਧੂਰੀ ਪੁੱਲ ਵਿਖੇ ਅੱਜ ਗੁਬਾਰਿਆਂ ‘ਚ ਗੈਸ ਭਰਨ ਵਾਲੇ ਸਿਲੰਡਰ ਦੇ ਫਟ ਜਾਣ ਕਾਰਨ ਤਿੰਨ ਵਿਅਕਤੀਆਂ ਦੇ ਜਖ਼ਮੀ ਹੋਣ ਦੀ ਵਾਪਰੀ ਘਟਨਾ `ਤੇ ਦੁੱਖ ਪ੍ਰਗਟਾਇਆ ਹੈ।ਉਨ੍ਹਾਂ ਜਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹੋਏ ਦੱਸਿਆ ਕਿ ਇਸ ਦਰਦਨਾਕ ਘਟਨਾ ਬਾਰੇ ਸੁਣਦਿਆਂ ਸਾਰ ਹੀ ਉਨ੍ਹਾਂ ਵਲੋਂ ਸਿਵਲ ਹਸਪਤਾਲ ਸੰਗਰੂਰ ਦੇ ਡਾਕਟਰਾਂ ਨੂੰ ਇਨ੍ਹਾਂ ਪੀੜ੍ਹਤਾਂ ਨੂੰ ਸਰਵੋਤਮ ਇਲਾਜ਼ ਸਹੂਲਤਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ।ਸ੍ਰੀਮਤੀ ਭਰਾਜ ਨੇ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਪੀੜ੍ਹਤ ਪਰਿਵਾਰਾਂ ਨਾਲ ਹੈ।
ਵਿਧਾਇਕ ਨੇ ਦੱਸਿਆ ਕਿ ਇਸ ਘਟਨਾ ਵਿੱਚ ਰਾਮਪੁਰਾ ਬਸਤੀ ਨਿਵਾਸੀ ਪਿਤਾ ਪੁੱਤਰ ਮਨੀਸ਼ ਕੁਮਾਰ ਅਤੇ ਸੌਰਵ ਕੁਮਾਰ ਦੀ ਸਥਿਤੀ ਨਾਜ਼ੁੁਕ ਹੋਣ ਕਾਰਨ ਡਾਕਟਰਾਂ ਵਲੋਂ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ ਹੈ, ਜਦਕਿ ਪੁਨੀਆ ਕਲੋਨੀ ਵਾਸੀ ਰਜਿੰਦਰ ਸਿੰਘ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ। ਜਿਲ੍ਹਾ ਪ੍ਰਸਾਸ਼ਨ ਵਲੋਂ ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਨਵਰੀਤ ਕੌਰ ਸੇਖੋਂ ਨੇ ਵੀ ਘਟਨਾ ਮਗਰੋਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਜ਼ਖਮੀਆਂ ਦੀ ਹਾਲਤ ਦਾ ਜਾਇਜ਼ਾ ਲਿਆ।ਸੀਨੀਅਰ ਮੈਡੀਕਲ ਅਫ਼ਸਰ ਡਾ. ਕਿਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਡਾਕਟਰੀ ਟੀਮ ਨਾਲ ਸੰਪਰਕ ਰੱਖਿਆ ਜਾ ਰਿਹਾ ਹੈ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …