Friday, April 19, 2024

ਸਿੰਧੀ ਸਿੱਖਾਂ ਦੇ ਮਾਮਲੇ ਸਬੰਧੀ 29 ਜਨਵਰੀ ਨੂੰ ਇੰਦੌਰ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ- ਧਾਮੀ

ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ।ਇਹ ਫੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੀਤੇ ਦਿਨੀਂ ਇੰਦੌਰ ਵਿਖੇ ਸਿੰਧੀ ਸਿੱਖ ਪਰਿਵਾਰਾਂ ਦੇ ਘਰਾਂ ਅਤੇ ਉਨ੍ਹਾਂ ਵੱਲੋਂ ਸਥਾਪਤ ਕੀਤੇ ਅਸਥਾਨਾਂ ਤੋਂ ਕੁੱਝ ਲੋਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੁੱਕਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੀ ਗੰਭੀਰਤਾ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਸੰਜੀਦਾ ਹੈ।ਭਾਵੇਂ ਸਥਾਨਕ ਪੱਧਰ ’ਤੇ ਕਾਰਜਸ਼ੀਲ ਪ੍ਰਚਾਰਕਾਂ ਨੂੰ ਮੌਕੇ ’ਤੇ ਭੇਜਿਆ ਗਿਆ ਸੀ, ਪਰੰਤੂ ਇਸ ਮਾਮਲੇ ਦੇ ਹੱਲ ਲਈ ਹੁਣ ਸ਼੍ਰੋਮਣੀ ਕਮੇਟੀ ਦਾ ਇਕ ਉਚ ਪੱਧਰੀ ਵਫ਼ਦ ਭਲਕੇ 29 ਜਨਵਰੀ ਨੂੰ ਦੋ ਦਿਨਾਂ ਦੌਰੇ ’ਤੇ ਇੰਦੌਰ ਭੇਜਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਵਫ਼ਦ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਛੱਤੀਸਗੜ੍ਹ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਗੁਰਮੀਤ ਸਿੰਘ ਅਤੇ ਆਈ.ਟੀ ਵਿਭਾਗ ਦੇ ਨੁਮਾਇੰਦੇ ਜਸਕਰਨ ਸਿੰਘ ਸ਼ਾਮਲ ਹਨ।ਕਮੇਟੀ ਪ੍ਰਧਾਨ ਨੇ ਆਖਿਆ ਕਿ ਸਿੰਧੀ ਸਮਾਜ ਸਿੱਖ ਕੌਮ ਦਾ ਅਹਿਮ ਹਿੱਸਾ ਹੈ, ਜਿਸ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਨੂੰ ਸੱਟ ਨਹੀਂ ਵੱਜਣ ਦਿੱਤੀ ਜਾਵੇਗੀ।ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਤੇਜਿੰਦਰਪਾਲ ਸਿੰਘ, ਅਵਤਾਰ ਸਿੰਘ ਵਣਵਾਲਾ, ਮਨਜੀਤ ਸਿੰਘ ਬੱਪੀਆਣਾ, ਰਾਮਪਾਲ ਸਿੰਘ ਬਹਿਣੀਵਾਲ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਹਰਭਜਨ ਸਿੰਘ ਮਸਾਣਾਂ, ਗੁਰਪ੍ਰੀਤ ਸਿੰਘ ਝੱਬਰ, ਗੁਰਬਖ਼ਸ਼ ਸਿੰਘ ਖਾਲਸਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਨਿਰਮੈਲ ਸਿੰਘ ਜੌਲਾ, ਚਰਨਜੀਤ ਸਿੰਘ ਕਾਲੇਵਾਲ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਨਿਰਵੈਲ ਸਿੰਘ, ਸ਼ਾਹਬਾਜ਼ ਸਿੰਘ, ਇੰਚਾਰਜ ਵਰਿੰਦਰ ਸਿੰਘ ਠਰੂ, ਬੰਦੀ ਸਿੰਘ ਭਾਈ ਲਖਵਿੰਦਰ ਸਿੰਘ ਦੇ ਪਿਤਾ ਦਰਸ਼ਨ ਸਿੰਘ ਆਦਿ ਮੌਜੂਦ ਸਨ।

 

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …