Tuesday, March 21, 2023

ਚੋਣ ਹਲਕਿਆਂ ਵਿੱਚ 5 ਫਰਵਰੀ ਦੀ ਥਾਂ ਹੁਣ 12 ਫਰਵਰੀ ਨੂੰ ਲਗੇਗਾ ਸਪੈਸ਼ਲ ਕੈਂਪ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਜਾਰੀ ਕਲੰਡਰ ਸਾਲ 2023 ਅਨੁਸਾਰ ਸਮੂਹ ਚੋਣ ਹਲਕਿਆਂ ਵਿਚ ਮਹੀਨਾਵਾਰ ਸਪੈਸ਼ਲ ਕੈਂਪ 5 ਫਰਵਰੀ 2023 ਨੂੰ ਲਗਾਇਆ ਜਾਣਾ ਸੀ।ਪਰ 5 ਫਰਵਰੀ 2023 ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਹੋਣ ਕਰਕੇ ਇਹ ਸਪੈਸ਼ਲ ਕੈਂਪ ਹੁਣ 12 ਫਰਵਰੀ 2023 ਨੂੰ ਲਗਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਰਾਜਿੰਦਰ ਸਿੰਘ ਨੇ ਦੱਸਿਆ ਕਿ 12 ਫਰਵਰੀ ਦਿਨ ਐਤਵਾਰ ਨੂੰ ਸਾਰੇ ਚੋਣ ਹਲਕਿਆਂ ਵਿੱਚ ਸਾਰੇ ਸੁਪਰਵਾਈਜ਼ਰ ਅਤੇ ਬੀ.ਐਲ.ਓ ਪੋਲਿੰਗ ਬੂਥਾਂ ‘ਤੇ ਬੈਠਣਗੇ ਅਤੇ ਲੋਕਾਂ ਦੀਆਂ ਵੋਟਾਂ ਦੀ ਸੁਧਾਈ ਦਾ ਕੰਮ ਕਰਨਗੇ।

Check Also

ਖਾਲਸਾ ਕਾਲਜ ਵਿਖੇ ‘ਯੂ.ਜੀ.ਸੀ ਨੈਟ ਪੈਪ੍ਰੇਸ਼ਨ ਸਟ੍ਰੈਟਰਜੀ ਅਤੇ ਕੈਰੀਅਰ ਗਾਇਡੈਂਸ ’ਤੇ ਵਰਕਸ਼ਾਪ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਗਣਿਤ ਵਿਭਾਗ ਵਲੋਂ ਵਿਦਿਆਰਥੀਆਂ ਲਈ …