Tuesday, March 21, 2023

ਖਾਲਸਾ ਕਾਲਜ ਵੁਮੈਨ ਵਿਖੇ ਵੋਟਰ ਦਿਵਸ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਸੋਸ਼ਲ ਸਾਇੰਸਜ਼ ਕਲੱਬ ਅਤੇ ਚੋਣ ਸਾਖਰਤਾ ਕਲੱਬ ਵਲੋਂ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਭਾਗੀਦਾਰੀ ਪ੍ਰੋਗਰਾਮ ਅਧੀਨ ’ਤੇ ਸਮਾਗਮ ਦਾ ਆਯੋਜਨ ਕੀਤਾ ਗਿਆ।13ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਕਰਵਾਏ ਗਏ, ਇਸ ਪ੍ਰੋਗਰਾਮ ਮੌਕੇ ਐਸ.ਡੀ.ਐਮ ਅੰਮ੍ਰਿਤਸਰ-1 ਮਨਕੰਵਲ ਸਿੰਘ ਚਾਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਚਾਹਲ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਚਾਨਣਾ ਪਾਇਆ।ਹਰੇਕ ਵੋਟ ਦੀ ਮਹੱਤਤਾ ਵਿਦਿਆਰਥੀਆਂ ਨਾਲ ਸਾਂਝੀ ਕੀਤੀ।ਸਮਾਗਮ ’ਚ ਡੀਬੇਟ ਅਤੇ ਪੋਸਟਰ ਮੁਕਾਬਲਾ ਵੀ ਕਰਵਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਟੀਮ ਨੂੰ ਅਜਿਹੇ ਉਪਰਾਲੇ ਸਬੰਧੀ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਸਮਾਜ ’ਚ ਕੋਈ ਬਦਲਾਅ ਲਈ ਆਪਣੇ ਵੋਟ ਦੇ ਅਧਿਕਾਰ ਦੀ ਇਮਾਨਦਾਰੀ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।ਸਰਬਜੀਤ ਸਿੰਘ, ਡਾ. ਸੁਨੀਲ ਗੁਪਤਾ, ਇੰਦਰਜੀਤ ਸਿੰਘ, ਸ਼ਕਤੀ ਸੁਮਨ ਤੋਂ ਇਲਾਵਾ ਹੋਰ ਸਟਾਫ਼ ਹਾਜ਼ਰ ਸੀ। ਇਸ ਮੌਕੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਭਾਰਤ ਦੀਆਂ ਲੋਕਤਾਂਤਰਿਕ ਪ੍ਰੰਪਰਾਵਾਂ ਨੂੰ ਬਰਕਰਾਰ ਰੱਖਣ ਅਤੇ ਹਰ ਚੋਣ ’ਚ ਨੈਤਿਕਤਾ ਨਾਲ ਵੋਟ ਪਾਉਣ ਦਾ ਪ੍ਰਣ ਵੀ ਲਿਆ।

Check Also

ਖਾਲਸਾ ਕਾਲਜ ਵਿਖੇ ‘ਯੂ.ਜੀ.ਸੀ ਨੈਟ ਪੈਪ੍ਰੇਸ਼ਨ ਸਟ੍ਰੈਟਰਜੀ ਅਤੇ ਕੈਰੀਅਰ ਗਾਇਡੈਂਸ ’ਤੇ ਵਰਕਸ਼ਾਪ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਗਣਿਤ ਵਿਭਾਗ ਵਲੋਂ ਵਿਦਿਆਰਥੀਆਂ ਲਈ …