ਸਮਰਾਲਾ, 2 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਪ੍ਰਿੰਸੀਪਲ ਸੁਮਨ ਲਤਾ ਵਲੋਂ ਦਾਖਲਾ ਮੁਹਿੰਮ 2023-24 ਦਾ ਆਗਾਜ਼ ਕੀਤਾ ਗਿਆ।ਸਕੂਲ ਦੀ ਐਸ.ਐਮ.ਸੀ ਕਮੇਟੀ ਮੈਂਬਰਾਂ, ਬੱਚਿਆਂ ਅਤੇ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਗਈ।ਸਕੂਲ ਪ੍ਰਿੰਸੀਪਲ ਸੁਮਨ ਲਤਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੈਸ਼ਨ 2023-24 ਲਈ ਦਾਖਲਾ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ, ਜਿਸ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਹਾਸਲ ਕਰਕੇ ਉਚ ਅਹੁੱਦਿਆਂ ‘ਤੇ ਪਹੁੰਚੇ ਅਫਸਰਾਂ ਸਬੰਧੀ ਦੱਸਿਆ।ਉਨਾਂ ਕਿਹਾ ਕਿ ਅੱਜਕਲ ਮਾਪੇ ਆਪਣਾ ਸਟੇਟਸ ਰੱਖਣ ਦੀ ਖਾਤਿਰ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਦਾਖਲ ਕਰਾਉਂਦੇ ਹਨ, ਜਿਥੇ ਬੱਚਿਆਂ ਦਾ ਮਾਨਸਿਕ ਅਤੇ ਮਾਪਿਆਂ ਦਾ ਵਿੱਤੀ ਸੋਸ਼ਣ ਕੀਤਾ ਜਾਂਦਾ ਹੈ।ਮਾਪਿਆਂ ਨੇ ਸਕੂਲ ਦੀ ਬਿਹਤਰੀ ਸਬੰਧੀ ਆਪੋ ਆਪਣੇ ਵਿਚਾਰ ਰੱਖੇ।ਇਸ ਮੌਕੇ ਸਟਾਫ਼ ਅਤੇ ਬੱਚਿਆਂ ਵਲੋਂ ਲੋਕਾਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਪ੍ਰੇਰਿਤ ਕਰਨ ਲਈ ਇਕ ਰੈਲੀ ਦਾ ਆਯੋਜਨ ਵੀ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ ‘ਯੂ.ਜੀ.ਸੀ ਨੈਟ ਪੈਪ੍ਰੇਸ਼ਨ ਸਟ੍ਰੈਟਰਜੀ ਅਤੇ ਕੈਰੀਅਰ ਗਾਇਡੈਂਸ ’ਤੇ ਵਰਕਸ਼ਾਪ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਗਣਿਤ ਵਿਭਾਗ ਵਲੋਂ ਵਿਦਿਆਰਥੀਆਂ ਲਈ …