ਅੰਮ੍ਰਿਤਸਰ, 2 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਜੋ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ 2023 ਨੂੰ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ ਸਕੂਲਾਂ/ਕਾਲਜਾਂ ਵਿੱਚ ਕੇਂਦਰ ਨਿਰਧਾਰਿਤ ਕੀਤੇ ਜਾ ਚੁੱਕੇ ਹਨ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ 7 ਅਤੇ 8 ਫ਼ਰਵਰੀ ਨੂੰ ਹੋਣ ਵਾਲੀ ਇਹ ਧਾਰਮਿਕ ਪ੍ਰੀਖਿਆ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਹੋਵੇਗੀ।ਉਨ੍ਹਾਂ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਪ੍ਰੀਖਿਆ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਧਰਮ ਪ੍ਰਚਾਰ ਕਮੇਟੀ ਨਾਲ ਸੰਪਰਕ ਕਰ ਸਕਦੇ ਹਨ।
Check Also
ਖਾਲਸਾ ਕਾਲਜ ਵਿਖੇ ‘ਯੂ.ਜੀ.ਸੀ ਨੈਟ ਪੈਪ੍ਰੇਸ਼ਨ ਸਟ੍ਰੈਟਰਜੀ ਅਤੇ ਕੈਰੀਅਰ ਗਾਇਡੈਂਸ ’ਤੇ ਵਰਕਸ਼ਾਪ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਗਣਿਤ ਵਿਭਾਗ ਵਲੋਂ ਵਿਦਿਆਰਥੀਆਂ ਲਈ …