Thursday, March 28, 2024

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮਾਸਿਕ ਮੀਟਿੰਗ ‘ਚ ਕਮਾਂਡੈਂਟ ਰਸ਼ਪਾਲ ਸਿੰਘ ਦਾ 90ਵੇਂ ਜਨਮ ਦਿਨ ‘ਤੇ ਵਿਸ਼ੇਸ਼ ਸਨਮਾਨ

ਸਮਰਾਲਾ, 11 ਜਨਵਰੀ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਮਰਾਲਾ, ਮਾਛੀਵਾੜਾ ਅਤੇ ਖਮਾਣੋਂ ਇਕਾਈਆਂ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਬੀਤੇ ਦਿਨੀਂ ਤੁਰਕੀ ਵਿਖੇ ਆਏ ਭੂਚਾਲ ਕਾਰਨ ਮਾਰੇ ਗਏ ਹਜ਼ਾਰਾਂ ਲੋਕਾਂ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਬੁਲਾਰਿਆਂ ਨੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਅਤੇ ਭ੍ਰਿਸ਼ਟਾਚਾਰ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਉਪਰੰਤ ਫਰੰਟ ਦੇ ਸਰਪ੍ਰਸਤ ਕਮਾਂਡੈਂਟ ਰਸ਼ਪਾਲ ਸਿੰਘ ਦੇ 90ਵਾਂ ਜਨਮ ਦਿਨ ‘ਤੇ ਫਰੰਟ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਸਰਪ੍ਰਸਤ ਬਿਹਾਰੀ ਲਾਲ ਸੱਦੀ ਨੇ ਕਮਾਂਡੈਂਟ ਰਸ਼ਪਾਲ ਸਿੰਘ ਨੂੰ 90 ਬਸੰਤ ਬਹਾਰਾਂ ਦਾ ਰੰਗ ਮਾਣਨ ਦੀ ਵਧਾਈ ਦਿੱਤੀ ਅਤੇ ਲੰਬੇਰੀ ਉਮਰ ਦੀ ਕਾਮਨਾ ਕੀਤੀ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਮੌਜ਼ੂਦਾ ਸਰਕਾਰ ਸਮਾਜ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਨਕੇਲ ਪਾਉਣ ਵਿੱਚ ਨਾਕਾਮਯਾਬ ਰਹੀ ਹੈ।ਜੇਕਰ ਸੂਬਾ ਸਰਕਾਰ ਤਹਿਸੀਲਾਂ, ਥਾਣਿਆਂ ਅਤੇ ਸਿਹਤ ਸੇਵਾਵਾਂ ਵਿੱਚ ਹੋ ਰਹੀ ਆਮ ਲੋਕਾਂ ਦੀ ਲੁੱਟ ਨੂੰ ਕਾਬੂ ਕਰ ਲਵੇ, ਸਮਝੋ ਸਭ ਕੁੱਝ ਕਾਬੂ ਆ ਜਾਵੇਗਾ।
ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਨੇ ਲੋਕਾਂ ਦੇ ਚੁਣੇ ਨੁਮਾਇੰਿਦਆਂ ਨੂੰ ਧਰਾਤਲ ਨਾਲ ਜੁੜਨ ਦੀ ਅਪੀਲ ਕੀਤੀ, ਉਹ ਪੁਰਾਣੇ ਲੀਡਰਾਂ ਦੀ ਤਰ੍ਹਾਂ ਲੋਕਾਂ ਨੂੰ ਲਾਰੇ ਲਾਉਣੇ ਛੱਡ ਥਾਣੇ, ਕਚਹਿਰੀਆਂ, ਹਸਪਤਾਲਾਂ ਅਤੇ ਤਹਿਸੀਲਾਂ ਵਿੱਚ ਹੁੰਦੀ ਲੁੱਟ ਨੂੰ ਖੁਦ ਅੱਗੇ ਹੋ ਕੇ ਬੰਦ ਕਰਵਾਉਣ।ਇਨ੍ਹਾਂ ਥਾਵਾਂ ‘ਤੇ ਇੱਕ ਇੱਕ ਦਿਨ ਆਪਣੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਆਮ ਲੋਕਾਂ ਦੀ ਲੁੱਟ ਨੂੰ ਅੱਖੀਂ ਦੇਖ ਸਕਣ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ।ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ ਪ੍ਰਧਾਨ ਬੀ.ਕੇ.ਯੂ, ਕਮਾਂਡੈਂਟ ਰਸ਼ਪਾਲ ਸਿੰਘ, ਸੰਦੀਪ ਸਿੰਘ ਰੁਪਾਲੋਂ, ਬਲਦੇਵ ਸਿੰਘ ਖਮਾਣੋਂ, ਕਾਮਰੇਡ ਭਜਨ ਸਿੰਘ, ਪ੍ਰੇਮ ਨਾਥ ਸਮਰਾਲਾ, ਕੈਪਟਨ ਮਹਿੰਦਰ ਸਿੰਘ, ਬੰਤ ਸਿੰਘ, ਕਰਨੈਲ ਸਿੰਘ, ਕਸ਼ਮੀਰਾ ਸਿੰਘ, ਮਲਕੀਤ ਸਿੰਘ, ਜਸਵੰਤ ਸਿੰਘ, ਅਵਤਾਰ ਸਿੰਘ ਉਟਾਲਾਂ, ਸੁਰਿੰਦਰ ਵਰਮਾ, ਸ਼ਵਿੰਦਰ ਸਿੰਘ, ਰਜਿੰਦਰ ਸਿੰਘ, ਸੁਖਵਿੰਦਰ ਕੌਰ, ਰਵਿੰਦਰ ਕੌਰ, ਰਣਜੀਤ ਸਿੰਘ ਉਟਾਲਾਂ, ਕੇਵਲ ਕ੍ਰਿਸ਼ਨ ਆਦਿ ਸ਼ਾਮਲ ਸਨ।
ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਨੇ ਆਏ ਸਾਰੇ ਮੈਂਬਰਾਂ ਅਤੇ ਅਹੁੱਦੇਦਾਰਾਂ ਦਾ ਧੰਨਵਾਦ ਕੀਤਾ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …