Friday, March 29, 2024

ਡੈਮੋਕ੍ਰੇਟਿਕ ਟੀਚਰਜ਼ ਫਰੰਟ ਸੰਗਰੂਰ ਦੀ ਮੀਟਿੰਗ ਹੋਈ

ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਸੰਗਰੂਰ ਦੀ ਮੀਟਿੰਗ ਅੱਜ ਜਿਲ੍ਹਾ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ ਦੀ ਅਗਵਾਈ ਵਿੱਚ ਹੋਈ।ਜਥੇਬੰਦੀ ਦੇ ਜਿਲ੍ਹਾ ਪ੍ਰੈਸ ਸਕੱਤਰ ਜਸਬੀਰ ਨਮੋਲ ਨੇ ਦੱਸਿਆ ਕਿ ਮੀਟਿੰਗ ਵਿੱਚ ਪਿਛਲੇ ਦਿਨੀਂ ਹੋਈ ਵਜੀਫ਼ਾ ਪ੍ਰੀਖਿਆ ਦੇ ਇਨਾਮ ਵੰਡ ਸਮਾਰੋਹ ਕਰਵਾਉਣ ਬਾਰੇ ਵਿਚਾਰ ਚਰਚਾ ਕਰਦੇ ਹੋਏ ਇਹ ਤੈਅ ਕੀਤਾ ਗਿਆ ਕਿ ਪ੍ਰੀਖਿਆ ਦਾ ਨਤੀਜਾ ਫਰਵਰੀ ਦੇ ਅੰਤ ਜਾਂ ਮਾਰਚ ਦੇ ਸ਼ੁਰੂ ਵਿੱਚ ਜਾਰੀ ਕਰਕੇ ਇਨਾਮ ਵੰਡ ਸਮਾਰੋਹ 19 ਮਾਰਚ ਨੂੰ ਕਰਵਾਇਆ ਜਾਵੇਗਾ।18 ਫਰਵਰੀ ਨੂੰ ਹੋਣ ਵਾਲੇ ਜਥੇਬੰਦੀ ਦੇ ਸੂਬਾ ਚੋਣ ਇਜਲਾਸ ਵਿੱਚ ਸ਼ਾਮਲ ਹੋਣ ਬਾਰੇ ਯੋਜਨਾਬੰਦੀ ਵੀ ਕੀਤੀ ਗਈ ਅਤੇ ਡਿਊਟੀਆਂ ਲਾਈਆਂ ਗਈਆਂ।ਇਸ ਤੋਂ ਇਲਾਵਾ ਪਿਛਲੇ ਦਿਨੀਂ ਬੀ.ਪੀ.ਈ.ਓ ਚੀਮਾ ਦੇ ਵਤੀਰੇ ਵਿਰੁੱਧ ਜਿਲ੍ਹਾ ਕਮੇਟੀ ਦੀ ਅਗਵਾਈ ਵਿੱਚ ਬਲਾਕ ਚੀਮਾ ਵਲੋਂ ਕੀਤੀ ਗਈ `ਹੰਕਾਰ ਤੋੜੋ ਰੈਲੀ` ਦਾ ਰੀਵਿਊ ਕੀਤਾ ਗਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਬਲਾਕ ਚੀਮਾ ਦੀ ਮੀਟਿੰਗ ਕਰਕੇ ਬੀ.ਪੀ.ਈ.ਓ ਚੀਮਾ ਦੇ ਵਤੀਰੇ ਵਿਰੁੱਧ ਭਵਿੱਖੀ ਸੰਘਰਸ਼ ਦੀ ਰੂਪ-ਰੇਖਾ ਉਲੀਕਣ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਵਿੱਚ ਜਥੇਬੰਦੀ ਦੇ ਜਿਲ੍ਹਾ ਸਕੱਤਰ ਹਰਭਗਵਾਨ ਗੁਰਨੇ, ਮੀਤ ਪ੍ਰਧਾਨ ਪਰਵਿੰਦਰ ਉਭਵਾਲ, ਵਿੱਤ ਸਕੱਤਰ ਯਾਦਵਿੰਦਰ ਪਾਲ ਧੂਰੀ, ਜਥੇਬੰਦਕ ਸਕੱਤਰ ਸੁਖਜਿੰਦਰ ਸੰਗਰੂਰ, ਸੀਨੀਅਰ ਆਗੂ ਗੁਰਚਰਨ ਖੋਖਰ ਅਤੇ ਬਲਾਕਾਂ ਦੇ ਆਗੂ ਨਾਇਬ ਸਿੰਘ, ਮਹਿੰਦਰ ਪ੍ਰਤਾਪ ਅਤੇ ਰਾਕੇਸ਼ ਕੁਮਾਰ ਸ਼ਾਮਲ ਹੋਏ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …