ਅੰਮ੍ਰਿਤਸਰ, 15 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ 11 ਵਿਦਿਆਰਥਣਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਈ ਗਈ ਗੁਰਮਤਿ ਗਿਆਨ ਧਾਰਮਿਕ ਪ੍ਰੀਖਿਆ ’ਚ ਹਿੱਸਾ ਲੈਂਦਿਆਂ ਦੂਜੇ ਦਰਜ਼ੇ ਦੇ ਵਜੀਫੇ ਪ੍ਰਾਪਤ ਕੀਤੇ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ 27 ਫਰਵਰੀ 2022 ਨੂੰ ਗੁਰਮਤਿ ਗਿਆਨ ਧਾਰਮਿਕ ਪ੍ਰੀਖਿਆ ਲਈ ਗਈ।ਜਿਸ ਦੇ ਇਸ ਸਾਲ ਐਲਾਨੇ ਗਏ ਨਤੀਜ਼ੇ ’ਚ ਸਕੂਲ ਦੀ ਹਰੇਕ ਵਿਦਿਆਰਥਣ ਨੂੰ 2100 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ।ਉਨ੍ਹਾਂ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਜਸਪਾਲ ਸਿੰਘ ਤੇ ਖਜ਼ਾਨ ਸਿੰਘ ਨੇ ਪ੍ਰਿੰਸੀਪਲ ਸ਼੍ਰੀਮਤੀ ਨਾਗਪਾਲ ਨੂੰ ਵਧਾਈ ਦਿੱਤੀ।
Check Also
ਖਾਲਸਾ ਕਾਲਜ ਦਾ ਪੰਜਾਬ ਦੇ ਖੁਦਮੁਖ਼ਤਿਆਰ ਕਾਲਜਾਂ ’ਚੋਂ ਪਹਿਲਾ ਸਥਾਨ ਹਾਸਲ
ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਨੇ ਪੰਜਾਬ ਦੇ ਖ਼ੁਦਮੁਖਤਿਆਰ ਕਾਲਜਾਂ …