Saturday, June 3, 2023

ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਮੈਡੀਕਲ ਸਿੱਖਿਆ ਵਿਸ਼ੇ ‘ਤੇ ਤਿੰਨ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਮੈਡੀਕਲ ਸਿੱਖਿਆ ਯੂਨਿਟ, ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵੱਲੋਂ ਨੈਸ਼ਨਲ ਮੈਡੀਕਲ ਕਮਿਸ਼ਨ ਦੀ ਅਗਵਾਈ ਹੇਠ ਮੈਡੀਕਲ ਅਧਿਆਪਕਾਂ ਨੂੰ ਆਧੁਨਿਕ ਮੈਡੀਕਲ ਸਿੱਖਿਆ ਤਕਨਾਲੋਜੀ ਬਾਰੇ ਜਾਗਰੂਕ ਕਰਨ ਲਈ 3 ਦਿਨਾਂ ਫੈਕਲਟੀ ਵਿਕਾਸ ਪ੍ਰੋਗਰਾਮ ਕਰਵਾਇਆ ਗਿਆ।ਵਰਕਸ਼ਾਪ ਦਾ ਉਦਘਾਟਨ ਡਾ: ਵੀਨਾ ਚਤਰਥ, ਡਾਇਰੈਕਟਰ ਪ੍ਰਿੰਸੀਪਲ ਅਤੇ ਡਾ. ਜੇ.ਪੀ ਅਤਰੀ ਵਾਈਸ ਪ੍ਰਿੰਸੀਪਲ ਨੇ ਕੀਤਾ।ਮੈਡੀਕਲ ਕਾਲਜ ਅੰਮ੍ਰਿਤਸਰ ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਦੇ 30 ਮੈਡੀਕਲ ਅਧਿਆਪਕਾਂ ਨੂੰ ਮਾਹਿਰਾਂ ਵਲੋਂ ਸਿਖਲਾਈ ਦਿੱਤੀ ਗਈ।ਡਾ: ਲਵੀਨਾ ਓਬਰਾਏ ਐਮ.ਈ.ਯੂ ਕੋਆਰਡੀਨੇਟਰ ਨੇ ਦੱਸਿਆ ਕਿ ਹੁਣ ਤੱਕ ਜੀ.ਐਮ.ਸੀ ਅੰਮ੍ਰਿਤਸਰ ਦੀ ਮੈਡੀਕਲ ਸਿੱਖਿਆ ਯੂਨਿਟ ਵਲੋਂ 100 ਤੋਂ ਵੱਧ ਮੈਡੀਕਲ ਅਧਿਆਪਕਾਂ ਨੂੰ ਐਨ.ਐਮ.ਸੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ।

Check Also

ਖਾਲਸਾ ਕਾਲਜ ਦਾ ਪੰਜਾਬ ਦੇ ਖੁਦਮੁਖ਼ਤਿਆਰ ਕਾਲਜਾਂ ’ਚੋਂ ਪਹਿਲਾ ਸਥਾਨ ਹਾਸਲ

ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਨੇ ਪੰਜਾਬ ਦੇ ਖ਼ੁਦਮੁਖਤਿਆਰ ਕਾਲਜਾਂ …