Thursday, March 28, 2024

ਸ਼ਿਵਰਾਤਰੀ ਦਾ ਤਿਉਹਾਰ ਸਾਰਿਆਂ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ- ਬੁਲਾਰੀਆ

ਧਾਰਮਿਕ ਤਿਉਹਾਰ ਭਾਈਚਾਰਕ ਸਾਂਝ ਦੇ ਪ੍ਰਤੀਕ- ਸ਼ੇਰਗਿੱਲ

ਅੰਮ੍ਰਿਤਸਰ, 19 ਫ਼ਰਵਰੀ (ਸੁਖਬੀਰ ਸਿੰਘ) – ਸ਼ਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼਼ਾਹ ਦੇ ਨਾਲ ਜੈ ਮਾਂ ਵੈਸ਼ਨੋ ਧਾਮ ਮੰਦਰ ਸ਼ਿਵਾਲਾ ਹਰ ਹਰ ਮਹਾਦੇਵ ਸ੍ਰੀ ਗੁਰੂ ਅਰਜਨ ਦੇਵ ਨਗਰ ਤਰਨ ਤਾਰਨ ਰੋਡ ਦੇ ਪ੍ਰਬੰਧਕਾਂ ਵਲੋਂ ਮਨਾਇਆ ਗਿਆ।ਧਾਰਮਿਕ ਮੰਡਲੀਆਂ ਵਲੋਂ ਕੀਰਤਨ ਅਤੇ ਸ਼ਿਵ ਭੋਲੇ ਦੀ ਉਪਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਭਗਤੀ ਵਿਚ ਲੀਨ ਹੋ ਕੇ ਝੂਮਣ ਲਈ ਮਜ਼ਬੂਰ ਕਰ ਦਿੱਤਾ ਮੰਦਰ ਕਮੇਟੀ ਵਲੋਂ ਆਈਆਂ ਸੰਗਤਾਂ ਲਈ ਚਾਹ-ਪਕੌੜਿਆਂ, ਖੀਰ, ਫਰੂਟ ਅਤੇ ਪੂੜੀ ਛੋਲਿਆਂ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਇੰਦਰਬੀਰ ਸਿੰਘ ਬੁਲਾਰੀਆ, ਬਲਾਕ ਪ੍ਰਧਾਨ ਜਸਵਿੰਦਰ ਸਿੰਘ ਸ਼ੇਰਗਿੱਲ ਨੇ ਵੀ ਸ਼ਿਵ ਭੋਲੇ ਦੇ ਚਰਨਾਂ ਵਿਚ ਹਾਜ਼ਰੀ ਲਵਾਈ ਅਤੇ ਸ਼ਿਵ ਭੋਲੇ ਦੀ ਬਰਾਤ ਦਾ ਫੁੱਲਾਂ ਦੀ ਵਰਖਾ ਕਰਕੇ ਸੁਆਗਤ ਕੀਤਾ ਇੰਦਰਬੀਰ ਸਿੰਘ ਬੁਲਾਰੀਆ ਨੇ ਕਿਹਾ ਕਿ ਬਾਬਾ ਸ਼ਿਵ ਭੋਲੇ ਨਾਥ ਸਾਰੀ ਸ੍ਰਿਸ਼ਟੀ ਅਤੇ ਕਾਇਆਨਾਤ ਦੇ ਮਾਲਕ ਹਨ।ਭੋਲੇ ਨਾਥ ਦੀ ਕਿਰਪਾ ਤੋਂ ਬਗੈਰ ਸਾਰੀ ਸ੍ਰਿਸ਼ਟੀ ਵਿੱਚ ਮਨੁੱਖ, ਵਨਸਪਤੀ, ਜੀਵ ਜੰਤੂਆਂ ਦਾ ਸਾਹ ਲੈਣਾ ਨਾ-ਮੁਮਕਿਨ ਹੈ ਸਾਨੂੰ ਸਾਰਿਆਂ ਨੂੰ ਸ਼ਿਵਰਾਤਰੀ ਦਾ ਤਿਉਹਾਰ ਰਲ-ਮਿਲ ਕੇ ਮਨਾਉਣਾ ਚਾਹੀਦਾ।ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਧਾਰਮਿਕ ਤਿਉਹਾਰ ਮਨਾਉਣ ਲਈ ਇੱਕ ਦੂਜੇ ਦਾ ਸਹਿਯੋਗ ਕਰਨਾ ਚਾਹੀਦਾ ਹੈ।
ਇਸ ਮੌਕੇ ਕੌਂਸਲਰ ਦਲਬੀਰ ਸਿੰਘ ਮੰਮਣਕੇ, ਬਲਵਿੰਦਰ ਸਿੰਘ ਨਵਾਂ ਪਿੰਡ, ਡੈਲੀਗੇਟ ਅਰਵਿੰਦਰਪਾਲ ਸਿੰਘ ਭਾਟੀਆ, ਸੰਦੀਪ ਸਿੰਘ ਸੈਂਡੀ, ਚੌਂਕੀ ਇੰਚਾਰਜ ਅਵਤਾਰ ਸਿੰਘ. ਪਾਲ ਕੰਬੋਜ਼ ਪ੍ਰਧਾਨ ਸੁਖਦੇਵ ਸਿੰਘ ਦੇਬਾ, ਮੁੱਖ ਸੇਵਾਦਾਰ ਗਗਨ ਰੰਧਾਵਾ, ਟੋਨੀ ਕਲੇਰ, ਸਾਜਨ ਪ੍ਰਧਾਨ, ਪ੍ਰਿਤਪਾਲ ਸਿੰਘ ਰਾਜੂ, ਗੁਰਦੀਪ ਸਿੰਘ ਖੰਡੇ ਵਾਲੇ, ਕੁਲਵੰਤ ਸਿੰਘ ਨਾਮਧਾਰੀ, ਡਾਕਟਰ ਬੇਦੀ, ਸ਼ੈਰੂ ਸੰਧੂ, ਰਾਜਬੀਰ ਢਿੱਲੋਂ, ਇੰਦਰ ਚੰਦੀ, ਗੁਰਿੰਦਰ ਸਿੰਘ ਨਰੂਲਾ, ਪ੍ਰਧਾਨ ਹਰਜੀਤ ਸਿੰਘ, ਧਰਮਪਾਲ ਚੋਪੜਾ, ਡਾਕਟਰ ਰਜਿੰਦਰ ਸਿੰਘ, ਹੀਰਾ ਹਲਵਾਈ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ ਸਾਇਕਲ ਵਾਲੇ ਆਦਿ ਹਾਜ਼ਰ ਸਨ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …