Thursday, April 25, 2024

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ-2023 ਮਨਾਇਆ

ਸੰਗਰੂਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਫੈਕਲਟੀ ਆਫ਼ ਸਾਇੰਸਿਜ਼ ਵਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਰਾਸ਼ਟਰੀ ਵਿਗਿਆਨ ਦਿਵਸ-2023 ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਇਹ ‘ਗਲੋਬਲ ਸਾਇੰਸ ਫਾਰ ਗਲੋਬਲ ਵੈਲਬਿੰਗ’ ਵਿਸ਼ੇ ’ਤੇ ਅਧਾਰਿਤ ਸੀ, ਜਿਸ ਵਿੱਚ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਡਾਇਰੈਕਟਰ ਖੋਜ ਡਾ. ਰੇਣੂ ਭਾਰਦਵਾਜ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਆਪਣੇ ਸੰਬੋਧਨ ’ਚ ਉਜਾਗਰ ਕੀਤਾ ਕਿ ਆਮ ਆਦਮੀ ਲਈ ‘ਜੀਵਨ ਦੀ ਸੌਖ’ ਲਿਆਉਣ ਲਈ ਹਰ ਘਰ ਦੁਆਰਾ ਵਿਗਿਆਨ ਦੀਆਂ ਐਪਲੀਕੇਸ਼ਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਰੋਜ਼ਾਨਾ ਦੀਆਂ ਸਮੱਸਿਆਵਾਂ ਦੇ ਵਿਗਿਆਨਕ ਹੱਲ ਬਾਰੇ ਵਿਦਿਆਰਥੀਆਂ ਵਲੋਂ ਕੀਤੇ ਗਏ ਵੱਖ-ਵੱਖ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਬ੍ਰਹਿਮੰਡ ਦੇ ਮਹਾਨ ਰਹੱਸਾਂ ਦੇ ਜਵਾਬ ਦਿੱਤੇ।
ਡਾ: ਮਹਿਲ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਵਿਦਿਆਰਥੀਆਂ ਨੂੰ ਵਾਤਾਵਰਨ ਦੇ ਵੱਖ-ਵੱਖ ਮੁੱਦਿਆਂ ਅਤੇ ਵਿਗਿਆਨ ਦੇ ਖੇਤਰ ’ਚ ਹੋ ਰਹੀਆਂ ਤਰੱਕੀਆਂ ਬਾਰੇ ਜਾਗਰੂਕ ਕਰਨ ’ਚ ਸਹਾਈ ਹੁੰਦੇ ਹਨ।ਉਨ੍ਹਾਂ ਕਿਹਾ ਕਿ ਇਹ ਦਿਵਸ ਵਿਗਿਆਨ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਕੂਲਾਂ ਤੇ ਕਾਲਜਾਂ ’ਚ ਵਿਦਿਆਰਥੀਆਂ ਵਿੱਚ ਵਿਗਿਆਨਕ ਸੁਭਾਅ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ।
ਮੰਚ ਸੰਚਾਲਨ ਕਰਦਿਆਂ ਸੈਮੀਨਾਰ ਦੇ ਪ੍ਰਬੰਧਕੀ ਸਕੱਤਰ ਡਾ: ਅਮਨਦੀਪ ਸਿੰਘ ਨੇ ਮਹਿਮਾਨਾਂ ਨਾਲ ਜਾਣ-ਪਛਾਣ ਕਰਵਾਈ।ਜਦਕਿ ਡੀਨ ਸਾਇੰਸ ਡਾ: ਹਰਵਿੰਦਰ ਕੌਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਮਾਗਮ ਦੀ ਸੰਖੇਪ ਰਿਪੋਰਟ ਪੇਸ਼ ਕੀਤੀ।ਡੀਨ ਅਕਾਦਮਿਕ ਮਾਮਲੇ ਡਾ: ਤਮਿੰਦਰ ਸਿੰਘ ਭਾਟੀਆ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਮੌਕੇ ਪੋਸਟਰ ਅਤੇ ਸਲੋਗਨ ਲਿਖਣ ਦਾ ਮੁਕਾਬਲਾ ਵੀ ਕਰਵਾਇਆ ਗਿਆ।ਡਾ. ਮਹਿਲ ਸਿੰਘ ਤੇ ਡਾ. ਭਾਰਦਵਾਜ਼ ਨੇ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਡਾ: ਜਸਜੀਤ ਕੌਰ ਰੰਧਾਵਾ, ਡਾ: ਬਲਜਿੰਦਰ ਕੌਰ ਰੰਧਾਵਾ, ਡਾ: ਰਜਿੰਦਰ ਕੌਰ, ਡਾ: ਰਣਦੀਪ ਕੌਰ, ਡਾ: ਕਮਲਜੀਤ ਕੌਰ, ਡਾ: ਬਲਵਿੰਦਰ ਸਿੰਘ ਅਤੇ ਫੈਕਲਟੀ ਮੈਂਬਰ ਵੀ ਹਾਜ਼ਰ ਸਨ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …