Friday, April 19, 2024

ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਕਰਵਾਏ ਇੰਟਰਨੈਸ਼ਨਲ ਗੱਤਕਾ ਮੁਕਾਬਲੇ

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ‘ਚ ਬੁੱਢਾ ਦਲ ਵਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਮੌਕੇ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਅੱਜ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲਿਆਂ ਦੀ ਅਰੰਭਤਾ ਖਾਲਸਾਈ ਸ਼ਾਨੋ-ਸ਼ੋਕਤ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਬਾਬਾ ਗੱਜਣ ਸਿੰਘ ਵਲੋਂ ਕਰਵਾਈ ਗਈ।ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਨੰਦਪੁਰ ਸਾਹਿਬ ਤੇ ਹੋਰ ਸ਼ਖਸ਼ੀਅਤਾਂ ਨੇ ਗਤਕਾ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਕਰਵਾਈ।ਸਿੱਖ ਪ੍ਰੰਪਰਾਵਾਂ ਨੂੰ ਰੂਪਮਾਨ ਕਰਦੀ ਇਸ ਜੰਗਜ਼ੂ ਕਲਾ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਸੀ।ਗਤਕਾ ਮੁਕਾਬਲਿਆ ਵਿੱਚ ਦਸ਼ਮੇਸ਼ ਤਰਨਾ ਦਲ ਬਾਬਾ ਜੀਵਨ ਸਿੰਘ ਗਤਕਾ ਅਖਾੜਾ ਸੁਲਤਾਨਵਿੰਡ, ਲਾਡਲੀਆਂ ਫੌਜਾਂ ਗੱਤਕਾ ਅਖਾੜਾ, ਸੰਪਰਦਾਇ ਬਾਬਾ ਬਿਧੀ ਚੰਦ ਗਤਕਾ ਅਖਾੜਾ, ਭੁਜੰਗ ਫੌਜ਼ ਗਤਕਾ ਅਖਾੜਾ, ਅਮਰ ਖਾਲਸਾ ਗਤਕਾ ਅਖਾੜਾ, ਪੰਥ ਅਕਾਲੀ ਗਤਕਾ ਅਖਾੜਾ, ਪੰਥ ਖਾਲਸਾ ਗਤਕਾ ਅਖਾੜਾ, ਤਵ ਪ੍ਰਸਾਦਿ ਗਤਕਾ ਅਖਾੜਾ ਆਦਿ 20 ਟੀਮਾਂ ਨੇ ਭਾਗ ਲਿਆ।ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਟੀਮਾਂ ਨੂੰ ਸਮਾਪਤੀ ਸਮੇਂ ਵਿਸ਼ੇਸ਼ ਮੈਡਲ ਸਨਮਾਨ ਦੇ ਕੇ ਨਿਵਾਜ਼ਿਆ ਗਿਆ।ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗਤਕਾ ਗੁਰੂ ਸਾਹਿਬ ਵੱਲੋਂ ਬਖਸ਼ੀ ਜੰਗਜ਼ੂ ਕਲਾ ਹੈ ਅਤੇ ਗੁਰੂ ਸਾਹਿਬ ਵਲੋਂ ਬਖਸ਼ੀ ਗਤਕੇ ਦੀ ਇਸ ਸ਼ਸ਼ਤਰ ਕਲਾ ਨੂੰ ਉਹ ਲੋਕ ਹੀ ਅਪਨਾਉਣ ਜੋ ਸਿੱਖੀ ਸਰੂਪ ਵਿਚ ਪ੍ਰਪੱਕ ਹਨ।ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਹੋਲੇ ਮਹੱਲੇ ਸਮੇਂ ਅਤੇ ਵਿਸ਼ੇਸ਼ ਪੁਰਬਾਂ ਸਮੇਂ ਪਿਛਲੇ 15 ਸਾਲਾਂ ਤੋਂ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ।
ਇਸ ਮੌਕੇ ਬਾਬਾ ਜਸਵਿੰਦਰ ਸਿੰਘ ਜੱਸੀ ਯੂ.ਐਸ.ਏ, ਜਥੇਦਾਰ ਤਰਸੇਮ ਸਿੰਘ ਮੌਰਾਂਵਾਲੀ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਅਤੇ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਾਮਦਾਸ, ਜਗਤਾਰ ਸਿੰਘ ਖੋਦੇਬੇਟ, ਹਰਭਜਨ ਸਿੰਘ ਵਕਤਾ, ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਬਾਬਾ ਹਰਵਿੰਦਰ ਸਿੰਘ ਝਾੜ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆ ਵਲੋਂ ਬਾਬਾ ਨਿਹਾਲ ਸਿੰਘ, ਸੰਤ ਬਾਬਾ ਨਿਰਮਲ ਸਿੰਘ ਵਡਾਲੀ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਲੋਂ ਬਾਬਾ ਨਾਗਰ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਹਰਵਿੰਦਰ ਸਿੰਘ, ਬੀਬੀ ਪਰਮਜੀਤ ਕੌਰ ਪਿੰਕੀ, ਬਾਬਾ ਗੁਰਪ੍ਰਤਾਪ ਸਿੰਘ ਟਿੱਕਾ, ਬਾਬਾ ਰਾਜਪਾਲ ਸਿੰਘ, ਬਾਬਾ ਰਘੁਬੀਰ ਸਿੰਘ, ਹਰਪਾਲ ਸਿੰਘ ਭਾਟੀਆ ਇੰਦੌਰ, ਹਰਪਾਲ ਸਿੰਘ ਆਹਲੂਵਾਲੀਆ, ਰਾਜਿੰਦਰ ਸਿੰਘ ਮਰਵਾਹ, ਗਿਆਨੀ ਹਰਦੀਪ ਸਿੰਘ ਅਨੰਦਪੁਰ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਸਤਨਾਮ ਸਿੰਘ ਆਹਲੂਵਾਲੀਆ ਕਲੱਕਤਾ, ਬਾਬਾ ਜੱਸਾ ਸਿੰਘ, ਬਾਬਾ ਕਰਮ ਸਿੰਘ, ਬਾਬਾ ਭਗਤ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਛਿੰਦਾ ਭਿਖੀਵਿੰਡ, ਜਸਬੀਰ ਸਿੰਘ ਬੈਂਕ ਵਾਲੇ, ਜਸਵਿੰਦਰ ਸਿੰਘ ਦੀਨਪੁਰ, ਪਰਮਜੀਤ ਸਿੰਘ ਬਾਜਵਾ, ਇੰਦਰਪਾਲ ਸਿੰਘ ਫੌਜੀ, ਬਿਨੋਜ ਸਿੰਘ, ਦੇਵਿੰਦਰ ਸਿੰਘ, ਭਗਵਾਨ ਸਿੰਘ ਜੌਹਲ ਆਦਿ ਹਾਜ਼ਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …