Thursday, March 28, 2024

ਲੜਕੀਆਂ ਨੂੰ ਕਮਿਸ਼ਨਡ ਅਫ਼ਸਰ ਵਜੋਂ ਕੈਰੀਅਰ ਸ਼ੁਰੂ ਕਰਨ ਲਈ ਸੁਨਹਿਰੀ ਮੌਕਾ – ਡਿਪਟੀ ਕਮਿਸ਼ਨਰ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫ਼ਾਰ ਗਰਲਜ਼ ਵਲੋਂ ਮਈ 2023 ‘ਚ ਲਈ ਜਾਵੇਗੀ ਦਾਖਲਾ ਪ੍ਰੀਖਿਆ

ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਨੂੰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੁਹਾਲੀ ਵਿਖੇ ਸਿਖਲਾਈ ਹਾਸਿਲ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ।
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ (ਐਮ.ਬੀ.ਏ.ਐਫ.ਪੀ.ਆਈ), ਮੁਹਾਲੀ ਵਲੋਂ ਮਈ 2023 ‘ਚ ਨੌਂਵੇਂ ਬੈਚ ਲਈ ਦਾਖਲਾ ਪ੍ਰੀਖਿਆ ਲਈ ਜਾਣੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਐਮ.ਬੀ.ਏ.ਐਫ.ਪੀ.ਆਈ ਸੰਸਥਾ ਵਿੱਚ ਆਮ ਜਾਣਕਾਰੀ, ਕਮਿਊਨੀਕੇਸ਼ਨ ਸਕਿੱਲ, ਵਿਅਕਤੀਤਵ ਵਿਕਾਸ ਤੇ ਆਤਮ-ਵਿਸ਼ਵਾਸ ਸਿਰਜਣਾ, ਐਨ.ਸੀ.ਸੀ ਸਿਖਲਾਈ, ਸਰੀਰਕ ਸਿੱਖਿਆ ਅਤੇ ਅੰਦਰੂਨੀ ਤੇ ਬਾਹਰੀ ਖੇਡ ਗਤੀਵਿਧੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਵਿਦਿਆਰਥਣਾਂ ਨੂੰ ਪੇਸ਼ੇਵਰਾਂ ਵਲੋਂ ਐਸ.ਐਸ.ਬੀ ਅਤੇ ਹਥਿਆਰਬੰਦ ਬਲਾਂ ਵਿੱਚ ਜਾਣ ਲਈ ਦਾਖਲਾ ਪ੍ਰੀਖਿਆ ਦੀ ਸਿਖਲਾਈ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਥੋਂ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਐਮ.ਸੀ.ਐਮ ਡੀ.ਏ.ਵੀ ਕਾਲਜ ਚੰਡੀਗੜ੍ਹ ਤੋਂ 3 ਸਾਲ ਦੀ ਗ੍ਰੈਜੂਏਸ਼ਨ ਡਿਗਰੀ ਦਿੱਤੀ ਜਾਂਦੀ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬਿਨੈਕਾਰਾਂ ਲਈ ਮੁੱਢਲੀ ਯੋਗਤਾ ਵਿੱਚ ਪੰਜਾਬ ਦਾ ਵਸਨੀਕ ਹੋਣਾ ਅਤੇ ਬਾਰਵੀਂ ਦੀ ਪ੍ਰੀਖਿਆ ਪਾਸ ਕੀਤੇ ਹੋਣਾ ਸ਼ਾਮਲ ਹੈ।
ਚਾਹਵਾਨ ਉਮੀਦਵਾਰ ਦਾਖਲਾ ਪ੍ਰੀਖਿਆ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਜਲਜ਼ ਦੇ ਆਨਲਾਈਨ ਪੋਰਟਲ www.mbafpigirls.in ‘ਤੇ ਕਲਿੱਕ ਕਰਕੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਆਉਣ ਵਾਲਾ ਖਰਚਾ ਜਿਸ ਵਿੱਚ ਟ੍ਰੇਨਿੰਗ, ਖਾਣਾ, ਵਰਦੀ ਆਦਿ ਸ਼ਾਮਲ ਹਨ, ਪੰਜਾਬ ਸਰਕਾਰ ਵਲੋਂ ਦਿੱਤਾ ਜਾਂਦਾ ਹੈ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …