ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁੱਖੀ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਨਿਹੰਗ ਮੁਖੀ ਨੇ ਕਿਹਾ ਕਿ ਬਾਬਾ ਗੱਜਣ ਸਿੰਘ ਦਾ ਅਕਾਲ ਚਲਾਣਾ ਖਾਲਸਾ ਪੰਥ ਲਈ ਵੱਡਾ ਘਾਟਾ ਹੈ।ਬੁੱਢਾ ਦਲ ਵਲੋਂ ਕਰਵਾਏ ਗਏ ਵੱਖ-ਵੱਖ ਸ਼ਤਾਬਦੀ ਸਮਾਗਮਾਂ ਅਤੇ ਪੰਥਕ ਕਾਰਜ਼ਾਂ ਲਈ ਵੀ ਬਾਬਾ ਗੱਜਣ ਸਿੰਘ ਦਾ ਵੱਡਾ ਸਹਿਯੋਗ ਰਿਹਾ ਹੈ।ਉਨ੍ਹਾਂ ਅਕਾਲ ਪੁਰਖ ਦੇ ਚਰਨਾਂ ‘ਚ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ‘ਚ ਨਿਵਾਸ ਤੇ ਪਿਛੇ ਸਮੁੱਚੇ ਖਾਲਸਾ ਪੰਥ ਨੂੰ ਇਹ ਵਿਛੋੜਾ ਸਹਿਣ ਲਈ ਬਲ ਬਖਸ਼ਣ।
Check Also
ਖਾਲਸਾ ਕਾਲਜ ਵਿਖੇ ‘ਯੂ.ਜੀ.ਸੀ ਨੈਟ ਪੈਪ੍ਰੇਸ਼ਨ ਸਟ੍ਰੈਟਰਜੀ ਅਤੇ ਕੈਰੀਅਰ ਗਾਇਡੈਂਸ ’ਤੇ ਵਰਕਸ਼ਾਪ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਗਣਿਤ ਵਿਭਾਗ ਵਲੋਂ ਵਿਦਿਆਰਥੀਆਂ ਲਈ …