Monday, March 20, 2023

ਬਾਬਾ ਫੂਲਾ ਸਿੰਘ ਸ਼ਹੀਦੀ ਸ਼ਤਾਬਦੀ ਦੇ ਸਮਾਗਮ ‘ਚ ਮੋਰਾਂਵਾਲੀ ਬੇਦੀ ਤੇ ਜੌਹਲ ਦਾ ਸੋਨ ਤਗਮਿਆਂ ਨਾਲ ਸਨਮਾਨ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਮੁੱਖ ਸਮਾਗਮਾਂ ਸਮੇਂ ਸਿੱਖ ਪੰਥ ਦੀਆਂ ਤਿੰਨ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੇ ਸ਼੍ਰੋਮਣੀ ਕਮੇਟੀ ਵਲੋਂ ਸਾਂਝੇ ਤੌਰ ‘ਤੇ ਸੋਨ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ ਹੈ।
ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਜਥੇਦਾਰ ਤਰਸੇਮ ਸਿੰਘ ਮੋਰਾਂਵਾਲੀ, ਸਿੱਖ ਚਿੰਤਕ, ਸਿੱਖ ਇਤਿਹਾਸ ਤੇ ਸਾਹਿਤਕ ਖੇਤਰ ਵਿੱਚ ਵਡਮੁੱਲੀਆਂ ਸੇਵਾਵਾਂ ਨਿਭਾਅ ਰਹੇ ਦਿਲਜੀਤ ਸਿੰਘ ਬੇਦੀ ਅਤੇ ਪੰਥਕ ਸਟੇਜ਼ਾਂ ਦੇ ਸ਼ਿੰਗਾਰ ਗਿਆਨੀ ਭਗਵਾਨ ਸਿੰਘ ਜੌਹਲ ਨੂੰ ਸੋਨ ਤਗਮਿਆਂ ਨਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਹਜ਼ੂਰ ਸਾਹਿਬ ਦੇ ਮੀਤ ਗ੍ਰੰਥੀ ਗਿਆਨੀ ਗੁਰਮੀਤ ਸਿੰਘ ਨੇ ਸਾਂਝੇ ਰੂਪ ‘ਚ ਸਨਮਾਨਤ ਕੀਤਾ।ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਕਮੇਟੀ, ਪਦਮ ਸ੍ਰੀ ਜਗਜੀਤ ਸਿੰਘ ਦਰਦੀ, ਸੰਤ ਭੁਪਿੰਦਰ ਸਿੰਘ ਪਟਿਆਲਾ, ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀਚੰਦ ਸਾਹਿਬ ਸੰਪਰਦਾਇ ਤਰਨਾਦਲ ਸੁਰ ਸਿੰਘ ਵਾਲੇ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਯੂ.ਜੀ.ਸੀ ਨੈਟ ਪੈਪ੍ਰੇਸ਼ਨ ਸਟ੍ਰੈਟਰਜੀ ਅਤੇ ਕੈਰੀਅਰ ਗਾਇਡੈਂਸ ’ਤੇ ਵਰਕਸ਼ਾਪ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਗਣਿਤ ਵਿਭਾਗ ਵਲੋਂ ਵਿਦਿਆਰਥੀਆਂ ਲਈ …