Monday, March 20, 2023

ਮੁੱਖ ਸਕੱਤਰ ਵੀ.ਕੇ ਜੰਜੂਆ ਨੇ ਸੰਗਰੂਰ ’ਚ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਦਾ ਕੀਤਾ ਉਦਘਾਟਨ

ਸੰਗਰੂਰ, 18 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੀ.ਕੇ ਜੰਜੂਆ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਦਾ ਉਦਘਾਟਨ ਕੀਤਾ।ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜ਼ੋਰਵਾਲ ਵੀ ਹਾਜ਼ਰ ਸਨ।ਉਨਾਂ ਨੇ ਕਿਹਾ ਕਿ ਕੇਂਦਰ ’ਚ ਨਾਗਰਿਕ ਪ੍ਰਸ਼ਾਸਨਿਕ ਸੇਵਾਵਾਂ ਸਬੰਧੀ ਆਪਣੀਆਂ ਸ਼ਿਕਾਇਤਾਂ ਦਰਜ਼ ਕਰਵਾਉਣ ਦੇ ਨਾਲ-ਨਾਲ ਕੀਤੀ ਜਾ ਰਹੀ ਕਾਰਵਾਈ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣਗੇ।ਇਸ ਕੇਂਦਰ ਦੇ ਉਦਘਾਟਨ ਤੋਂ ਬਾਅਦ ਮੁੱਖ ਸਕੱਤਰ ਵੀ.ਕੇ ਜੰਜੂਆ ਵਲੋਂ ਇਸਦਾ ਬੜੀ ਹੀ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ਅਤੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਥੇ ਮਿਆਰੀ ਸਹੂਲਤਾਂ ਮੁਹੱੱਈਆ ਕਰਵਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ।ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਲਹਿਰਾ ਸੂਬਾ ਸਿੰਘ ਅਤੇ ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਯੂ.ਜੀ.ਸੀ ਨੈਟ ਪੈਪ੍ਰੇਸ਼ਨ ਸਟ੍ਰੈਟਰਜੀ ਅਤੇ ਕੈਰੀਅਰ ਗਾਇਡੈਂਸ ’ਤੇ ਵਰਕਸ਼ਾਪ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਗਣਿਤ ਵਿਭਾਗ ਵਲੋਂ ਵਿਦਿਆਰਥੀਆਂ ਲਈ …