Friday, April 19, 2024

ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਬੀ.ਕਾਮ, ਐਲ.ਐਲ.ਬੀ (5 ਸਾਲਾਂ ਕੋਰਸ) ਸਮੈਸਟਰ 7ਵੇਂ ਅਤੇ ਸਮੈਸਟਰ ਤੀਸਰਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਪ੍ਰੀਖਿਆਵਾਂ ਦੇ ਨਤੀਜ਼ਿਆਂ ’ਚ ਯੂਨੀਵਰਸਿਟੀ ’ਚੋਂ ਪਹਿਲਾਂ ਅਤੇ ਚੌਥਾ ਸਥਾਨ ਹਾਸਲ ਕਰ ਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਉਕਤ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ. ਕਾਮ ਐਲ.ਐਲ.ਬੀ (5 ਸਾਲਾਂ ਕੋਰਸ) ਸਮੈਸਟਰ ਤੀਸਰਾ ਦੀ ਕਾਲਜ ਵਿਦਿਆਰਥਣ ਨਵਦੀਪ ਕੌਰ ਨੇ 456 ਅੰਕਾਂ ਨਾਲ ’ਵਰਸਿਟੀ ’ਚੋਂ ਪਹਿਲਾਂ, ਬੀ.ਕਾਮ ਐਲ.ਐਲ.ਬੀ (5 ਸਾਲਾਂ ਕੋਰਸ) ਸਮੈਸਟਰ 7ਵਾਂ ਦੇ ਵਿਦਿਆਰਥੀ ਅਸਤੀਤਵ ਭਾਟੀਆ ਨੇ 359 ਅੰਕਾਂ ਨਾਲ ’ਵਰਸਿਟੀ ’ਚੋਂ ਪਹਿਲਾਂ ਅਤੇ ਸਾਚਿਕਾ ਭੰਡਾਰੀ ਨੇ 350 ਅੰਕਾਂ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ ਹੈ।
ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜ਼ਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਗਾਂਹ ਭਵਿੱਖ ’ਚ ਹੋਰ ਵੀ ਮਿਹਨਤ ਕਰ ਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਪੂਰਨਿਮਾ ਖੰਨਾ, ਡਾ. ਦੀਵਿਆ ਸ਼ਰਮਾ, ਡਾ. ਮੋਹਿਤ ਸੈਣੀ, ਡਾ. ਪਵਨਦੀਪ ਕੌਰ, ਡਾ. ਰੇਨੂੰ ਸੈਣੀ, ਡਾ. ਸ਼ਿਵਨ ਸਰਪਾਲ, ਪ੍ਰੋ: ਹਰਜੋਤ ਕੌਰ, ਪ੍ਰੋ: ਉਤਕਰਸ਼ ਸੇਠ ਆਦਿ ਹਾਜ਼ਰ ਸਨ।

 

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …