Tuesday, June 6, 2023

ਮਾਨਸਾ ਪੁਲਿਸ ਨੇ ਕੱਢਿਆ ਫਲੈਗ ਮਾਰਚ

ਭੀਖੀ, 21 ਮਾਰਚ (ਕਮਲ ਜ਼ਿੰਦਲ) – ਮਾਨਸਾ ਪੁਲਿਸ ਵਲੋਂ ਡੀ.ਐਸ.ਪੀ ਸੰਜੀਵ ਗੋਇਲ ਦੀ ਅਗਵਾਈ ਹੇਠ ਫੌਜ ਦੇ ਸਹਿਯੋਗ ਨਾਲ ਫਲੈਗ ਮਾਰਚ ਕੱਢਿਆ ਗਿਆ।ਇਸ ਫਲੈਗ ਮਾਰਚ ਵਿੱਚ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਫੋਰਸ ਮੋਜ਼ੂਦ ਸੀ।ਲੋਕਾਂ ਨੂੰ ਸੁਚੇਤ ਕਰਦਿਆਂ ਡੀ.ਐਸ.ਪੀ ਗੋਇਲ ਨੇ ਕਿਹਾ ਕਿ ਲੋਕ ਕਿਸੇ ਵੀ ਤਰਾਂ ਦੀ ਅਫਵਾਹ ‘ਚ ਨਾ ਆਉਣ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਰਾਖੀ ਲਈ ਹਮੇਸ਼ਾਂ ਵਚਨਵੱਧ ਹੈ।ਇਸ ਫਲੈਗ ਮਾਰਚ ਦੌਰਾਨ ਪੁਲਿਸ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿਚੋਂ ਹੁੰਦਾ ਹੋਇਆ ਸਥਾਨਕ ਪੁਲਿਸ ਸਟੇਸ਼ਨ ਪਹੁੰਚ ਕੇ ਸਮਾਪਤ ਹੋਇਆ।ਇਸ ਮੌਕੇ ਐਸ.ਐਚ.ਓ ਭੀਖੀ ਕੇਵਲ ਸਿੰਘ, ਸਬ ਇੰਸਪੈਕਟਰ ਅਮਰੀਕ ਸਿੰਘ, ਸਹਾਇਕ ਥਾਣੇਦਾਰ ਭੋਲਾ ਸਿੰਘ, ਸਹਾਇਕ ਥਾਣੇਦਾਰ ਟ੍ਰੈਫਿਕ ਕੁਲਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਪੁਲਿਸ ਫੋਰਸ ਮੌਜ਼ੂਦ ਸੀ।

Check Also

ਜੇ.ਏ.ਸੀ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਕੇਂਦਰੀਕਿ੍ਰਤ ਦਾਖਲਾ ਪੋਰਟਲ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ

ਜੀ.ਐਨ.ਡੀ.ਯੂ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਵੀ ਪੋਰਟਲ ਨੂੰ ਰੱਦ ਕਰਨ ਦੀ ਅਪੀਲ ਅੰਮਿ੍ਰਤਸਰ, 6 ਜੂਨ …