Tuesday, June 6, 2023

ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਨੇ ਵਿਕਾਸ ਕਾਰਜ਼ਾਂ ਲਈ ਦਿੱਤੀਆਂ ਗਰਾਂਟਾਂ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਮਾਨ ਮੁੱਖ ਮੰਤਰੀ ਪੰਜਾਬ ਭਗਵੰਤ ਦੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਵਿਕਾਸ ਵਿੱਚ ਕਿਸੇ ਤਰ੍ਹਾਂ ਦੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਨੂੰ ਵਿਕਾਸ ਕਾਰਜ਼ਾਂ ਲਈ ਗਰਾਂਟਾਂ ਜਾਰੀ ਕਰਦੇ ਸਮੇਂ ਕੀਤਾ।ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਕੋਲੋਂ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਮੰਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੈਸੇ ਦੀ ਨੇਕ ਵਰਤੋਂ ਕਰਨ ਦੀ ਹਦਾਇਤ ਵੀ ਕੀਤੀ।ਉਨ੍ਹਾਂ ਨੇ ਸਰਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪਿੰਡਾਂ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਦਿਓ।
ਈ.ਟੀ.ਓ ਨੇ ਦੱਸਿਆ ਕਿ ਗਰਾਂਟਾਂ ਦਾ ਇੱਕ ਇੱਕ ਪੈਸਾ ਪਿੰਡਾਂ ਦੇ ਵਿਕਾਸ ਵਿੱਚ ਲੱਗੇਗਾ ਅਤੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਆਪਣੀ ਸਰਕਾਰ ਦੇ ਇਕ ਸਾਲ ਪੂਰਾ ਹੋਣ ਤੇ ਦੱਸਿਆ ਕਿ ਅਸੀਂ ਪਹਿਲੇ ਸਾਲ ਹੀ ਲੋਕਾਂ ਨਾਲ ਜੋ ਗਾਰੰਟੀਆਂ ਕੀਤੀਆਂ ਸਨ, ਉਹ ਪੂਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।ਉਨ੍ਹਾਂ ਦੱਸਿਆ ਕਿ ਸਾਡੀ ਸਭ ਤੋਂ ਵੱਡੀ ਪ੍ਰਾਪਤੀ 90 ਫੀਸਦੀ ਲੋਕਾਂ ਦੇ ਘਰਾਂ ਦਾ ਬਿਜਲੀ ਬਿੱਲ ਜੀਰੋ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਸੂਬੇ ਵਿੱਚ ਬੇਰੁਜਗਾਰੀ ਨੂੰ ਖਤਮ ਕਰਨ ਲਈ ਪਹਿਲੇ ਸਾਲ ਵਿੱਚ ਹੀ 25000 ਤੋਂ ਜਿਆਦਾ ਸਰਕਾਰੀ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਭਰਤੀ ਕੀਤਾ ਹੈ ਜਿਸ ਨਾਲ ਲੋਕਾਂ ਵਿੱਚ ਵੀ ਕਾਫੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਇਸ ਮੌਕੇ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀਮਤੀ ਨਵਦੀਪ ਕੌਰ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ, ੍ਰ ਛਨਾਖ ਸਿੰਘ, ਸ਼੍ਰੀਮਤੀ ਸੁਨੈਨਾ ਰੰਧਾਵਾ ਆਦਿ ਹਾਜ਼ਰ ਸਨ।

Check Also

ਜੇ.ਏ.ਸੀ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਕੇਂਦਰੀਕਿ੍ਰਤ ਦਾਖਲਾ ਪੋਰਟਲ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ

ਜੀ.ਐਨ.ਡੀ.ਯੂ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਵੀ ਪੋਰਟਲ ਨੂੰ ਰੱਦ ਕਰਨ ਦੀ ਅਪੀਲ ਅੰਮਿ੍ਰਤਸਰ, 6 ਜੂਨ …